ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼    *ਨਵੇਂ ਕਲਰਕ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿੱਚ ਮਦਦ ਕਰਨਗੇ: ਹਰਪਾਲ ਸਿੰਘ ਚੀਮਾ    ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ    ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ    ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਉਪਰੰਤ ਹਿਰਾਸਤ ਵਿੱਚ ਲਿਆ    ਬਿਜਲੀ ਸੰਕਟ ਨੂੰ ਲੈ ਕੇ ਕਾਂਗਰਸ ਦਾ ‘ਆਪ’ ਸਰਕਾਰ ਖਿਲਾਫ ਹੱਲਾ ਬੋਲ ਰਾਜਾ ਵੜਿੰਗ ਦੀ ਅਗਵਾਈ ਹੇਠ PSPCL ਦਫ਼ਤਰ ਵੱਲ ਵਿਸ਼ਾਲ ਰੋਸ ਮਾਰਚ, ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਅਤੇ ਲਾਠੀਆਂ ਨਾਲ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ    ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾ    ਏਸ਼ੀਅਨ ਚੈਂਪੀਅਨਜ਼ ਟਰਾਫੀ 27 ਅਕਤੂਬਰ ਨੂੰ ਜਲੰਧਰ ਵਿਖੇ ਸ਼ੁਰੂ ਹੋਵੇਗੀ ਅਤੇ 5 ਨਵੰਬਰ ਨੂੰ ਮੋਹਾਲੀ ਵਿੱਚ ਸਮਾਪਤ ਹੋਵੇਗੀ ਭਾਰਤ ਅਤੇ ਪਾਕਿਸਤਾਨ ਦਰਮਿਆਨ ਇਤਿਹਾਸਕ ਮੁਕਾਬਲਾ ਪਹਿਲੀ ਨਵੰਬਰ (ਪੰਜਾਬ ਦਿਵਸ) ਨੂੰ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    PSPCL ਦੇ CMD ਦਾ ਤਬਾਦਲਾ-ਗੁਰ ਕੀਰਤ ਕਿਰਪਾਲ ਨਵੇਂ ਚੇਅਰਮੈਨ    ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ   
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੇਂਦਰੀ ਜੇਲ੍ਹ ਪਟਿਆਲਾ ਦੇ ਪੈਟਰੋਲ ਪੰਪ ਦੀ ਸ਼ੁਰੂਆਤ
December 1, 2023
Worldwide-News-Express-multiface

Worldwide News Express / Punjab

ਸੂਬੇ ਦੀਆਂ 12 ਜੇਲ੍ਹਾਂ ਦੇ ਬਾਹਰ ਲਗਾਏ ਜਾ ਰਹੇ ਨੇ ਪੈਟਰੋਲ ਪੰਪ - ਹਰਪਾਲ ਸਿੰਘ ਚੀਮਾ

ਕਿਹਾ, ਪੈਟਰੋਲ ਪੰਪ ਦੀ ਆਮਦਨ ਨੂੰ ਜੇਲ੍ਹ ਸੁਧਾਰਾਂ ਲਈ ਵਰਤਿਆ ਜਾਵੇਗਾ

ਜੇਲ੍ਹ ਦੇ ਕੈਦੀ ਪਾਇਆ ਕਰਨਗੇ ਗੱਡੀਆਂ -ਚ ਤੇਲ

ਪਟਿਆਲਾ, 1 ਦਸੰਬਰ-(ਅਮਰੀਕਇੰਦਰ ਸਿੰਘ) ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਬਣਾਇਆ ਗਿਆ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ) ਦਾ ਪੈਟਰੋਲ ਪੰਪ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ, ਆਈ.ਜੀ. ਜੇਲ੍ਹਾਂ ਰੂਪ ਕੁਮਾਰ ਅਰੋੜਾ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਆਈ.ਓ.ਸੀ. ਦੇ ਸੀ.ਜੇ.ਐਮ. ਪਿਊਸ਼ ਮਿੱਤਲ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਪੰਜਾਬ ਦੀਆਂ ਜੇਲ੍ਹਾਂ ਅੰਦਰ ਜਿਥੇ ਕੈਦੀਆਂ ਦੇ ਕੰਮ ਕਰਨ ਲਈ ਨਵੀਂ ਮਸ਼ੀਨਰੀ ਲਗਾਉਣ ਦਾ ਕੰਮ ਜਾਰੀ ਹੈ, ਉਥੇ ਹੀ ਸੂਬੇ ਅੰਦਰ ਜੇਲ੍ਹਾਂ ਦੇ ਬਾਹਰ 12 ਪੈਟਰੋਲ ਪੰਪ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਲੁਧਿਆਣਾ, ਰੂਪਨਗਰ, ਹੁਸ਼ਿਆਰਪੁਰ ਅਤੇ ਫਿਰੋਜ਼ਪੁਰ ਵਿਖੇ 4 ਪੈਟਰੋਲ ਪੰਪ ਲਗਾਏ ਜਾ ਚੁੱਕੇ ਹਨ ਅਤੇ ਅੱਜ ਪੰਜਵਾਂ ਪੈਟਰੋਲ ਪੰਪ ਪਟਿਆਲਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਪੰਪ ਲੱਗਣ ਨਾਲ ਜੇਲ੍ਹ ਵਿਭਾਗ ਦੇ ਰੈਵੀਨਿਊ ਵਿੱਚ ਵਾਧਾ ਹੋਵੇਗਾ ਅਤੇ ਇਹ ਪੈਸੇ ਜੇਲ੍ਹ ਵਿਭਾਗ ਦੇ ਸੁਧਾਰ ਲਈ ਹੀ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਜੇਲ੍ਹ ਵਿਕਾਸ ਬੋਰਡ ਅਤੇ ਆਈ.ਓ.ਸੀ. ਵੱਲੋਂ ਚਲਾਏ ਜਾਣ ਵਾਲੇ ਇਸ ਪੈਟਰੋਲ ਪੰਪ (ਉਜਾਲਾ ਫਿਊਲਜ਼) ਨੂੰ ਚੰਗੇ ਆਚਰਣ ਵਾਲੇ ਕੈਦੀਆਂ ਵੱਲੋਂ ਵੀ ਸੰਚਾਲਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਕਿਸੇ ਨਾ ਕਿਸੇ ਕਾਰਨ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ, ਉਨ੍ਹਾਂ ਨੂੰ ਜੇਲ੍ਹ ਦੇ ਅੰਦਰ ਰਹਿ ਕੇ ਆਪਣੇ ਵਿੱਚ ਸੁਧਾਰ ਲਿਆਉਣ ਦੇ ਨਾਲ ਨਾਲ ਹੁਣ ਜੇਲ੍ਹ ਵਿਭਾਗ ਦੇ ਉਪਰਾਲੇ ਸਦਕਾ ਜੇਲ੍ਹ ਤੋਂ ਬਾਹਰ ਵੀ ਡਿਊਟੀ ਨਿਭਾਉਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਕੈਦੀ ਆਪਣੇ ਆਪ ਨੂੰ ਮਾਨਸਿਕ ਅਤੇ ਸਰੀਰਕ ਤੌਰ -ਤੇ ਤੰਦਰੁਸਤ ਰੱਖ ਸਕਣਗੇ ਅਤੇ ਨਾਲ ਹੀ ਉਨ੍ਹਾਂ ਨੂੰ ਆਮਦਨ ਵੀ ਹੋਵੇਗੀ। ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਲ੍ਹਾਂ ਵਿੱਚ ਕੈਦੀਆਂ ਦੇ ਸਿਹਤ -ਚ ਸੁਧਾਰ ਲਈ ਵੀ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਕੇਂਦਰੀ ਜੇਲ੍ਹ ਵਿਖੇ ਕੈਦੀਆਂ ਦੀ ਸਿਹਤ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਸੀ.ਐਮ ਦੀ ਯੋਗਸ਼ਾਲਾ ਵੀ ਚਲਾਈ ਜਾ ਰਹੀ ਹੈ। ਇਸ ਮੌਕੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ ਨੇ ਕਿਹਾ ਕਿ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬਣੇ ਉਜਾਲਾ ਫਿਊਲ ਵਿੱਚ ਤੇਲ ਪਾਉਣ ਲਈ ਅਤਿ ਆਧੁਨਿਕ ਮਸ਼ੀਨਰੀ ਲਗਾਈ ਗਈ ਹੈ ਅਤੇ ਪੈਟਰੋਲ ਪੰਪ ਨਾਲ ਕੈਫੇ, ਬੈਕਰੀ ਅਤੇ ਰੀਟੇਲ ਆਊਟਲੈਟ ਵੀ ਬਣਾਇਆ ਗਿਆ ਹੈ। ਇਸ ਮੌਕੇ ਐਡਵੋਕੇਟ ਰਾਹੁਲ ਸੈਣੀ, ਚੀਫ ਜਨਰਲ ਮੈਨੇਜਰ ਆਈ.ਓ.ਸੀ. ਪਿਊਸ਼ ਮਿੱਤਲ, ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਸਿੱਧੂ, ਐਸ.ਡੀ.ਐਮ. ਪਟਿਆਲਾ ਇਸਮਤ ਵਿਜੈ ਸਿੰਘ, ਵਧੀਕ ਜੇਲ੍ਹ ਸੁਪਰਡੈਂਟ ਹਰਚਰਨ ਸਿੰਘ, ਐਸ.ਪੀ. ਸੌਰਵ ਜਿੰਦਲ, ਡਿਪਟੀ ਜੇਲ੍ਹ ਸੁਪਰਡੈਂਟ ਜੈਦੀਪ ਸਿੰਘ, ਜੇਲ੍ਹ ਟਰੇਨਿੰਗ ਸਕੂਲ ਦੇ ਪ੍ਰਿੰਸੀਪਲ ਪਰਮਿੰਦਰ ਸਿੰਘ, ਜਸਬੀਰ ਗਾਂਧੀ, ਜਗਦੀਪ ਸਿੰਘ ਜੱਗਾ, ਪਰਦੀਪ ਜੋਸ਼ਨ, ਦਵਿੰਦਰ ਕੌਰ, ਮਨਦੀਪ ਸਿੰਘ ਵਿਰਦੀ, ਗੱਜਣ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਪਤਵੰਤੇ ਮੌਜੂਦ ਸਨ।  -

Worldwide News Express multifaceted digital media company


Recommended News
Most Read
Just Now