ਬਿਜਲੀ ਸੰਕਟ ਨੂੰ ਲੈ ਕੇ ਕਾਂਗਰਸ ਦਾ ‘ਆਪ’ ਸਰਕਾਰ ਖਿਲਾਫ ਹੱਲਾ ਬੋਲ ਰਾਜਾ ਵੜਿੰਗ ਦੀ ਅਗਵਾਈ ਹੇਠ PSPCL ਦਫ਼ਤਰ ਵੱਲ ਵਿਸ਼ਾਲ ਰੋਸ ਮਾਰਚ, ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਅਤੇ ਲਾਠੀਆਂ ਨਾਲ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ    ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾ    ਏਸ਼ੀਅਨ ਚੈਂਪੀਅਨਜ਼ ਟਰਾਫੀ 27 ਅਕਤੂਬਰ ਨੂੰ ਜਲੰਧਰ ਵਿਖੇ ਸ਼ੁਰੂ ਹੋਵੇਗੀ ਅਤੇ 5 ਨਵੰਬਰ ਨੂੰ ਮੋਹਾਲੀ ਵਿੱਚ ਸਮਾਪਤ ਹੋਵੇਗੀ ਭਾਰਤ ਅਤੇ ਪਾਕਿਸਤਾਨ ਦਰਮਿਆਨ ਇਤਿਹਾਸਕ ਮੁਕਾਬਲਾ ਪਹਿਲੀ ਨਵੰਬਰ (ਪੰਜਾਬ ਦਿਵਸ) ਨੂੰ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    PSPCL ਦੇ CMD ਦਾ ਤਬਾਦਲਾ-ਗੁਰ ਕੀਰਤ ਕਿਰਪਾਲ ਨਵੇਂ ਚੇਅਰਮੈਨ    ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ    ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ; ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ₹53.30 ਕਰੋੜ ਜਾਰੀ ਤੇ ਪ੍ਰਸਤਾਵਿਤ: ਡਾ. ਬਲਜੀਤ ਕੌਰ    ਪੰਜਾਬ ਪੁਲਿਸ ਨੇ ਗੁਰਦਾਸਪੁਰ 'ਚ ਪਿੱਛਾ ਕਰਦਿਆਂ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ    *ਪੰਜਾਬ ਸਰਕਾਰ ਦੇ ਸੁਹਿਰਦ ਯਤਨ ਪੇਂਡੂ ਵਿਕਾਸ ਨੂੰ ਦੇ ਰਹੇ ਹਨ ਵੱਡਾ ਹੁਲਾਰਾ: ਤਰੁਨਪ੍ਰੀਤ ਸਿੰਘ ਸੌਂਦ*    ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ; ਮਾਨ ਸਰਕਾਰ ਨੇ 700 ਲੱਖ ਕੁਇੰਟਲ ਪੈਦਾਵਾਰ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ    ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ ਮਾਰੇ ਗਏ ਹਮਲਾਵਰਾਂ ਕੋਲੋਂ ਤਿੰਨ ਆਧੁਨਿਕ ਆਟੋਮੈਟਿਕ ਪਿਸਤੌਲ ਅਤੇ 50 ਕਾਰਤੂਸ ਬਰਾਮਦ: ਸੀਪੀ ਲੁਧਿਆਣਾ ਸਵਪਨ ਸ਼ਰਮਾ   
ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾ
September 14, 2026
-170-5-

Jassi / Chandigarh

ਚੰਡੀਗੜ, 14 ਸਤੰਬਰ 2026:

ਪੂਰੇ ਪੰਜਾਬ ਵਿੱਚ ਚਲਾਈ ਗਈ ਇੱਕ ਵਿਆਪਕ ਇਨਫੋਰਸਮੈਂਟ ਮੁਹਿੰਮ ਤਹਿਤ, ਆਬਕਾਰੀ ਅਤੇ ਕਰ ਵਿਭਾਗ ਨੇ ਜੀਐਸਟੀ ਨਿਯਮਾਂ ਦੀ ਉਲੰਘਣਾ ਦੇ ਸ਼ੱਕ ਵਿੱਚ ਸਾਮਾਨ ਲਿਜਾ ਰਹੇ 170 ਵਾਹਨਾਂ ਨੂੰ ਫੜ੍ਹਿਆ ਗਿਆ। ਇਹ ਕਾਰਵਾਈ ਸਾਰੀਆਂ ਸਟੇਟ ਇਨਵੈਸਟੀਗੇਸ਼ਨ ਅਤੇ ਪ੍ਰੀਵੈਂਟਿਵ ਯੂਨਿਟਾਂ ਵੱਲੋਂ ਸਾਂਝੇ ਤੌਰ 'ਤੇ ਮੰਡੀ ਗੋਬਿੰਦਗੜ੍ਹ ਅਤੇ ਖੰਨਾ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦੇ ਹੋਏ ਕੀਤੀ ਗਈ, ਜਿਸ ਵਿੱਚ 5 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦਾ ਲੋਹੇ ਦਾ ਸਕਰੈਪ ਅਤੇ ਤਿਆਰ ਲੋਹਾ ਤੇ ਸਟੀਲ ਦਾ ਸਾਮਾਨ ਜ਼ਬਤ ਕੀਤਾ ਗਿਆ।

ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਮੁਹਿੰਮ ਨੂੰ "ਉਨ੍ਹਾਂ ਲੋਕਾਂ ਲਈ ਇੱਕ ਚੇਤਾਵਨੀ ਦੱਸਿਆ ਜੋ ਸੋਚਦੇ ਹਨ ਕਿ ਉਹ ਹੇਰਾਫੇਰੀ ਕਰਕੇ ਬਚ ਸਕਦੇ ਹਨ।" ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਹਰ ਚੋਰ-ਮੋਰੀ ਨੂੰ ਬੰਦ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਦ੍ਰਿੜ ਹੈ ਕਿ ਟੈਕਸ ਦੀ ਪਾਲਣਾ ਕਰਨਾ ਰੋਜ਼ਮੱਰਾ ਦਾ ਨਿਯਮ ਬਣੇ, ਨਾ ਕਿ ਕੋਈ ਚੋਣ।

ਕਰ ਮੰਤਰੀ ਨੇ ਕਿਹਾ, "ਅਸੀਂ ਇੱਕ ਸਪੱਸ਼ਟ ਲੀਕ ਖਿੱਚ ਦਿੱਤੀ ਹੈ, ਜੋ ਲੋਕ ਬਿਨਾਂ ਦਸਤਾਵੇਜ਼ਾਂ ਵਾਲੇ ਸਾਮਾਨ ਨੂੰ ਢੋਣ ਦੀ ਕੋਸ਼ਿਸ਼ ਕਰਨਗੇ, ਉਹ  ਜਲਦੀ ਹੀ ਕਾਨੂੰਨ ਦੀ ਗ੍ਰਿਫ਼ਤ ਵਿੱਚ ਹੋਣਗੇ।"

ਇਸ ਇਨਫੋਰਸਮੈਂਟ ਮੁਹਿੰਮ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਵੱਡੀ ਗਿਣਤੀ ਵਿੱਚ ਵਾਹਨ ਸਹੀ ਬਿੱਲਾਂ ਅਤੇ ਨਿਰਧਾਰਤ ਦਸਤਾਵੇਜ਼ਾਂ ਤੋਂ ਬਿਨਾਂ ਪਾਏ ਗਏ, ਜੋ ਕਿ ਜੀਐਸਟੀ ਕਾਨੂੰਨ ਦੀ ਸਪੱਸ਼ਟ ਉਲੰਘਣਾ ਹੈ। ਇਹ ਕਰਵਾਈ ਸਪੱਸ਼ਟ ਸੰਕੇਤ ਹੈ ਕਿ ਪੰਜਾਬ ਟੈਕਸ ਚੋਰਾਂ ਨੂੰ ਸੂਬੇ ਦੇ ਮਾਲੀਏ ਨੂੰ ਖੋਰਾ ਲਾਉਣ ਦੀ ਇਜਾਜ਼ਤ ਨਹੀਂ ਦੇਵੇਗਾ। ਕਰਾਂ ਦਾ ਹਰ ਰੁਪਿਆ ਸਰਕਾਰੀ ਖਜ਼ਾਨੇ ਵਿੱਚ ਪਹੁੰਚਣਾ ਚਾਹੀਦਾ ਹੈ, ਕਿਉਂਕਿ ਇਹ ਸੂਬੇ ਦੇ ਵਿਕਾਸ ਦੀ ਜੀਵਨ-ਰੇਖਾ ਹੈ।"

ਵਿੱਤ ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਬਤ ਕੀਤੀਆਂ ਗਈਆਂ ਖੇਪਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਦੇ ਇੱਕ ਹਫ਼ਤੇ ਦੇ ਅੰਦਰ ਮੁਕੰਮਲ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ, "ਜਾਂਚ ਮੁਕੰਮਲ ਹੋਣ ਤੋਂ ਬਾਅਦ, ਬਣਦੇ ਟੈਕਸ ਅਤੇ ਕਾਨੂੰਨੀ ਬਕਾਏ ਦੀ ਗਣਨਾ ਅਤੇ ਵਸੂਲੀ ਸਮੇਤ ਢੁਕਵੀਂ ਕਾਰਵਾਈ ਕੀਤੀ ਜਾਵੇਗੀ। ਅਸੀਂ ਇਹ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਾਂਗੇ ਕਿ ਉਲੰਘਣਾ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਕੀਤੇ ਦਾ ਖਮਿਆਜ਼ਾ ਭੁਗਤਣਾ ਪਵੇ।"

ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਇਹ ਕਾਰਵਾਈ ਪੰਜਾਬ ਭਰ ਵਿੱਚ ਟੈਕਸ ਦੀ ਪਾਲਣਾ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਦਸਤਾਵੇਜ਼ਾਂ ਵਾਲੇ ਸਾਮਾਨ ਦੀ ਆਵਾਜਾਈ ਨੂੰ ਰੋਕਣ ਲਈ ਵਿਭਾਗ ਦੇ ਚੱਲ ਰਹੇ ਯਤਨਾਂ ਦਾ ਹਿੱਸਾ ਹੈ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਹ ਕੋਈ ਇੱਕ ਵਾਰ ਦੀ ਕਾਰਵਾਈ ਨਹੀਂ ਹੈ। ਵਪਾਰਕ ਗਤੀਵਿਧੀਆਂ ਵਿੱਚ ਅਨੁਸ਼ਾਸਨ ਪੈਦਾ ਕਰਨ ਲਈ ਇਹ ਇੱਕ ਨਿਰੰਤਰ ਮੁਹਿੰਮ ਹੈ। ਸਰਕਾਰ ਦਾ ਸੰਦੇਸ਼ ਉੱਚਾ ਅਤੇ ਸਪੱਸ਼ਟ ਹੈ, ਨਿਯਮਾਂ ਅਨੁਸਾਰ ਚੱਲੋ ਜਾਂ ਫਿਰ ਖਮਿਆਜ਼ਾ ਭੁਗਤਣ ਲਈ ਤਿਆਰ ਰਹੋ।"

Powered by Froala Editor

170 5


Recommended News
Most Read
Just Now