ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ 27 ਨਵੰਬਰ ਨੂੰ ਦੋ ਮਿੰਟ ਦੇ ਏਅਰ ਰੇਡ ਵਾਰਨਿੰਗ ਸਾਇਰਨ ਨਾਲ ਰਾਤ 8 ਵਜੇ ਸ਼ੁਰੂ ਹੋਵੇਗੀ ਮੌਕ ਡਰਿੱਲ    ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ ਦਾ ਐਲਾਨ     ਗੁਰੂ ਗ੍ਰੰਥ ਸਾਹਿਬ ਸੋਧ ਬਿੱਲ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਦਾ ਗਠਨ     ਪਟਿਆਲਾ ‘ਅਤੇ ਮੁਹਾਲੀ ਵਿੱਚ ED ਦੀ ਸ਼ੋਅ ਰੂਮਾਂ ਤੇ ਰੇਡ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼    *ਨਵੇਂ ਕਲਰਕ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿੱਚ ਮਦਦ ਕਰਨਗੇ: ਹਰਪਾਲ ਸਿੰਘ ਚੀਮਾ    ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ    ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ    ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਉਪਰੰਤ ਹਿਰਾਸਤ ਵਿੱਚ ਲਿਆ    ਬਿਜਲੀ ਸੰਕਟ ਨੂੰ ਲੈ ਕੇ ਕਾਂਗਰਸ ਦਾ ‘ਆਪ’ ਸਰਕਾਰ ਖਿਲਾਫ ਹੱਲਾ ਬੋਲ ਰਾਜਾ ਵੜਿੰਗ ਦੀ ਅਗਵਾਈ ਹੇਠ PSPCL ਦਫ਼ਤਰ ਵੱਲ ਵਿਸ਼ਾਲ ਰੋਸ ਮਾਰਚ, ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਅਤੇ ਲਾਠੀਆਂ ਨਾਲ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ   
ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ
September 14, 2026
-6-8-

Narula / Chandigarh

ਚੰਡੀਗੜ੍ਹ, 14 ਸਤੰਬਰ 2026:

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਵਿੱਚ 6 ਵੱਖ-ਵੱਖ ਮਾਮਲਿਆਂ ਵਿੱਚ ਸੱਤ ਸਰਕਾਰੀ ਮੁਲਾਜ਼ਮਾਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿਆਪਕ ਯਤਨ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਬਿਊਰੋ ਵੱਲੋਂ ਪਿਛਲੇ ਮਹੀਨੇ ਦੌਰਾਨ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ ਵਿਜੀਲੈਂਸ ਨਾਲ ਸਬੰਧਤ 13 ਕੇਸਾਂ ਦੇ ਚਲਾਨ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਵਾਸਤੇ 3 ਵਿਜੀਲੈਂਸ ਤਫ਼ਤੀਸ਼ਾਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 23 ਮੁਲਜ਼ਮਾਂ ਵਿਰੁੱਧ 10 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 17 ਸਰਕਾਰੀ ਮੁਲਾਜ਼ਮ ਸ਼ਾਮਲ ਹਨ। 

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਬਿਊਰੋ ਵੱਲੋਂ ਦਾਇਰ ਅਤੇ ਪੈਰਵੀ ਕੀਤੇ ਗਏ ਰਿਸ਼ਵਤਖੋਰੀ ਦੇ ਚਾਰ ਮਾਮਲਿਆਂ 'ਤੇ ਵੱਖ-ਵੱਖ ਸਮਰੱਥ ਅਦਾਲਤਾਂ ਵੱਲੋਂ ਫੈਸਲੇ ਸੁਣਾਏ ਗਏ ਅਤੇ ਇਨ੍ਹਾਂ ਮਾਮਲਿਆਂ ਵਿੱਚ ਅੱਠ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ 4 ਤੋਂ 5 ਸਾਲ ਦੀ ਕੈਦ ਅਤੇ 8,000 ਰੁਪਏ ਤੋਂ ਲੈ ਕੇ 1,00,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

Powered by Froala Editor

6 8


Recommended News
Most Read
Just Now