ਪਟਿਆਲਾ ‘ਅਤੇ ਮੁਹਾਲੀ ਵਿੱਚ ED ਦੀ ਸ਼ੋਅ ਰੂਮਾਂ ਤੇ ਰੇਡ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼    *ਨਵੇਂ ਕਲਰਕ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿੱਚ ਮਦਦ ਕਰਨਗੇ: ਹਰਪਾਲ ਸਿੰਘ ਚੀਮਾ    ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ    ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ    ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਉਪਰੰਤ ਹਿਰਾਸਤ ਵਿੱਚ ਲਿਆ    ਬਿਜਲੀ ਸੰਕਟ ਨੂੰ ਲੈ ਕੇ ਕਾਂਗਰਸ ਦਾ ‘ਆਪ’ ਸਰਕਾਰ ਖਿਲਾਫ ਹੱਲਾ ਬੋਲ ਰਾਜਾ ਵੜਿੰਗ ਦੀ ਅਗਵਾਈ ਹੇਠ PSPCL ਦਫ਼ਤਰ ਵੱਲ ਵਿਸ਼ਾਲ ਰੋਸ ਮਾਰਚ, ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਅਤੇ ਲਾਠੀਆਂ ਨਾਲ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ    ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾ    ਏਸ਼ੀਅਨ ਚੈਂਪੀਅਨਜ਼ ਟਰਾਫੀ 27 ਅਕਤੂਬਰ ਨੂੰ ਜਲੰਧਰ ਵਿਖੇ ਸ਼ੁਰੂ ਹੋਵੇਗੀ ਅਤੇ 5 ਨਵੰਬਰ ਨੂੰ ਮੋਹਾਲੀ ਵਿੱਚ ਸਮਾਪਤ ਹੋਵੇਗੀ ਭਾਰਤ ਅਤੇ ਪਾਕਿਸਤਾਨ ਦਰਮਿਆਨ ਇਤਿਹਾਸਕ ਮੁਕਾਬਲਾ ਪਹਿਲੀ ਨਵੰਬਰ (ਪੰਜਾਬ ਦਿਵਸ) ਨੂੰ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    PSPCL ਦੇ CMD ਦਾ ਤਬਾਦਲਾ-ਗੁਰ ਕੀਰਤ ਕਿਰਪਾਲ ਨਵੇਂ ਚੇਅਰਮੈਨ   
ਬਿਜਲੀ ਸੰਕਟ ਨੂੰ ਲੈ ਕੇ ਕਾਂਗਰਸ ਦਾ ‘ਆਪ’ ਸਰਕਾਰ ਖਿਲਾਫ ਹੱਲਾ ਬੋਲ ਰਾਜਾ ਵੜਿੰਗ ਦੀ ਅਗਵਾਈ ਹੇਠ PSPCL ਦਫ਼ਤਰ ਵੱਲ ਵਿਸ਼ਾਲ ਰੋਸ ਮਾਰਚ, ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਅਤੇ ਲਾਠੀਆਂ ਨਾਲ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ
September 14, 2026
-PSPCL-

Pankaj / Patiala

ਪਟਿਆਲਾ, 14 ਸਤੰਬਰ — ਪੰਜਾਬ ਵਿੱਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਅਤੇ ਬਿਜਲੀ ਪ੍ਰਬੰਧਨ ਦੀ ਕਥਿਤ ਨਾਕਾਮੀ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਅੱਜ ‘ਆਪ’ ਸਰਕਾਰ ਖਿਲਾਫ ਜ਼ੋਰਦਾਰ ਹੱਲਾ ਬੋਲਿਆ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਟਿਆਲਾ ਦੇ ਮਾਲ ਰੋਡ ਵਿਖੇ ਸਥਿਤ PSPCL ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ।

ਧਰਨੇ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੋਲਦਿਆਂ ਕਿਹਾ ਪੰਜਾਬ ਦੇ ਬਿਜਲੀ ਸੰਕਟ ਲਈ PSPCL ਵਿੱਚ ਕਥਿਤ ਭ੍ਰਿਸ਼ਟਾਚਾਰ ਅਤੇ ਮਾੜੇ ਪ੍ਰਬੰਧਨ ਨੂੰ ਜ਼ਿੰਮੇਵਾਰ ਹੈ। ਉਨ੍ਹਾਂ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਨੇ ਇੱਕ ਗੈਰ-ਤਕਨੀਕੀ ਵਿਅਕਤੀ ਨੂੰ PSPCL ਦਾ ਚੇਅਰਮੈਨ ਨਿਯੁਕਤ ਕਰਨ ਲਈ ਨਿਯਮਾਂ ਵਿੱਚ ਤਬਦੀਲੀਆਂ ਕੀਤੀਆਂ। ਅਤੇ PSPCL ਦੇ ਚੇਅਰਮੈਨ ਨੇ ਕਰੀਬ 300 ਦਿਨਾਂ ਵਿੱਚ ਸਿਰਫ਼ 20 ਦਿਨ ਹੀ ਦਫ਼ਤਰ ਵਿੱਚ ਆਪਣੀ ਹਾਜ਼ਰੀ ਦਰਜ ਕਰਵਾਈ, ਜੋ ਬਿਜਲੀ ਵਿਭਾਗ ਦੇ ਪ੍ਰਬੰਧਨ ਅਤੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਉਨ੍ਹਾਂ ਪੰਜਾਬ ਸਰਕਾਰ ਤੋਂ 7,000 ਕਰੋੜ ਰੁਪਏ ਦੀ ਸਬਸਿਡੀ ਰਾਸ਼ੀ ਦੇ ਹਿਸਾਬ ਬਾਰੇ ਵੀ ਸਵਾਲ ਕੀਤਾ ਅਤੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹ ਜਾਣਨ ਦਾ ਪੂਰਾ ਹੱਕ ਹੈ ਕਿ ਇਹ ਵੱਡੀ ਰਕਮ ਕਿੱਥੇ ਅਤੇ ਕਿਸ ਤਰ੍ਹਾਂ ਖਰਚ ਕੀਤੀ ਗਈ।

ਕਾਂਗਰਸ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਦੇ ਲੋਕ ਲੰਬੇ-ਲੰਬੇ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਹਨ, ਦੂਜੇ ਪਾਸੇ ਸਰਕਾਰ ਬਿਜਲੀ ਵਿਭਾਗ ਦੇ ਪ੍ਰਬੰਧਨ ਵਿੱਚ ਸੁਧਾਰ ਕਰਨ ਦੀ ਬਜਾਏ ਲੋਕਾਂ ਦੇ ਸਵਾਲਾਂ ਤੋਂ ਭੱਜ ਰਹੀ ਹੈ।

ਇਸ ਮੌਕੇ ਪੰਜਾਬ ਵਿੱਚ ਦਿਨੋਂ-ਦਿਨ ਵੱਧ ਰਹੇ ਗੈਂਗਸਟਰਵਾਦ, ਫਿਰੌਤੀਆਂ ਅਤੇ ਨਸ਼ਿਆਂ ਦੇ ਫੈਲਾਅ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਚਿੰਤਾਜਨਕ ਬਣਦੀ ਜਾ ਰਹੀ ਹੈ ਅਤੇ ਸਰਕਾਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ।

ਧਰਨੇ ਤੋਂ ਬਾਅਦ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ PSPCL ਦੇ ਗੇਟ ਤੱਕ ਵਿਸ਼ਾਲ ਰੋਸ ਮਾਰਚ ਕੱਢਿਆ। ਇਸ ਦੌਰਾਨ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਅਤੇ ਲਾਠੀਆਂ ਦੀ ਵਰਤੋਂ ਕੀਤੀ ਗਈ। ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਸਮੇਤ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ।

ਕਾਂਗਰਸ ਨੇ ਐਲਾਨ ਕੀਤਾ ਕਿ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਨਾ ਲਾਠੀਆਂ ਦਬਾ ਸਕਦੀਆਂ ਹਨ, ਨਾ ਪਾਣੀ ਦੀਆਂ ਬੁਛਾੜਾਂ ਅਤੇ ਨਾ ਹੀ ਗ੍ਰਿਫ਼ਤਾਰੀਆਂ। ਬਿਜਲੀ ਸੰਕਟ, ਕਥਿਤ ਭ੍ਰਿਸ਼ਟਾਚਾਰ, ਨਸ਼ਿਆਂ, ਗੈਂਗਸਟਰਵਾਦ ਅਤੇ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ।

ਇਸ ਵਿਸ਼ਾਲ ਧਰਨੇ ਨੂੰ ਸਫਲ ਬਣਾਉਣ ਲਈ ਪਟਿਆਲਾ ਦੇ ਸਾਬਕਾ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਵੱਲੋਂ ਦਿਨ-ਰਾਤ ਕੀਤੀ ਗਈ ਮਿਹਨਤ ਦਾ ਵਿਸ਼ੇਸ਼ ਯੋਗਦਾਨ ਰਿਹਾ। ਉਨ੍ਹਾਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਸਟੇਜ ਦਾ ਸੰਚਾਲਣ ਪਟਿਆਲਾ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਸ਼੍ਰੀ ਨਰੇਸ਼ ਦੁੱਗਲ ਅਤੇ ਦਿਹਾਤੀ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਬਾਖੂਬੀ ਕੀਤਾ|

ਇਸ ਧਰਨੇ ਨੂੰ ਸ਼੍ਰੀ ਰਾਜਿੰਦਰ ਡਾਲਵੀ, ਡਾ. ਅਮਰ ਸਿੰਘ, ਡਾ. ਧਰਮਵੀਰ ਗਾਂਧੀ, ਸਿਮਰਜੀਤ ਸਿੰਘ ਬੈਂਸ,ਹਰਦਿਆਲ ਸਿੰਘ ਕੰਬੋਜ, ਰਾਜਿੰਦਰ ਸਿੰਘ, ਸਾਧੂ ਸਿੰਘ ਧਰਮਸੋਤ, ਕੁਲਬੀਰ ਸਿੰਘ ਜ਼ੀਰਾ, ਸ੍ਰੀਮਤੀ ਮਾਲਵਿਕਾ ਸੂਦ, ਨਿਰਮਲ ਸਿੰਘ ਭੱਟੀਆਂ, ਰਛਪਾਲ ਸਿੰਘ ਜੋੜੇਮਾਜ਼ਰਾ, ਗੁਰਿੰਦਰ ਸਿੰਘ ਢਿੱਲੋਂ, ਰੇਖਾ ਅੱਗਰਵਾਲ ਆਦਿ ਨੇ ਵੀ ਸੰਬੋਧਨ ਕੀਤਾ|

Powered by Froala Editor

PSPCL


Recommended News
Most Read
Just Now