ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ 27 ਨਵੰਬਰ ਨੂੰ ਦੋ ਮਿੰਟ ਦੇ ਏਅਰ ਰੇਡ ਵਾਰਨਿੰਗ ਸਾਇਰਨ ਨਾਲ ਰਾਤ 8 ਵਜੇ ਸ਼ੁਰੂ ਹੋਵੇਗੀ ਮੌਕ ਡਰਿੱਲ    ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ ਦਾ ਐਲਾਨ     ਗੁਰੂ ਗ੍ਰੰਥ ਸਾਹਿਬ ਸੋਧ ਬਿੱਲ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਦਾ ਗਠਨ     ਪਟਿਆਲਾ ‘ਅਤੇ ਮੁਹਾਲੀ ਵਿੱਚ ED ਦੀ ਸ਼ੋਅ ਰੂਮਾਂ ਤੇ ਰੇਡ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼    *ਨਵੇਂ ਕਲਰਕ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿੱਚ ਮਦਦ ਕਰਨਗੇ: ਹਰਪਾਲ ਸਿੰਘ ਚੀਮਾ    ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ    ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ    ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਉਪਰੰਤ ਹਿਰਾਸਤ ਵਿੱਚ ਲਿਆ    ਬਿਜਲੀ ਸੰਕਟ ਨੂੰ ਲੈ ਕੇ ਕਾਂਗਰਸ ਦਾ ‘ਆਪ’ ਸਰਕਾਰ ਖਿਲਾਫ ਹੱਲਾ ਬੋਲ ਰਾਜਾ ਵੜਿੰਗ ਦੀ ਅਗਵਾਈ ਹੇਠ PSPCL ਦਫ਼ਤਰ ਵੱਲ ਵਿਸ਼ਾਲ ਰੋਸ ਮਾਰਚ, ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਅਤੇ ਲਾਠੀਆਂ ਨਾਲ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ   
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ ਦਾ ਐਲਾਨ
September 16, 2026
-

Ajit / Amritsar

ਅੰਮਿੰਤਸਰ, 16 ਸਤੰਬਰ ( ਨਰੂਲਾ)  :-ਕਿਸਾਨ ਮਜ਼ਦੂਰ ਮੋਰਚੇ  ਨੇ ਆਪਣੀਆਂ ਮੰਗਾਂ ਨੂੰ ਲੈ ਕੇ  ਆਪਣੇ ਸੰਘਰਸ਼ ਨੂੰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ । ਇਸ ਦਾ ਫ਼ੈਸਲਾ ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਹੋਈ ਮੀਟਿੰਗ ਦੌਰਾਨ ਕੀਤਾ ਗਿਆ ਕਿ ਜੇਕਰ ਸਰਕਾਰ 17 ਸਤੰਬਰ ਨੂੰ ਦੁਪਹਿਰ 12 ਵਜੇ ਤੱਕ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ‘ਤੇ ਕੋਈ ਫੈਸਲਾ ਨਹੀਂ ਲੈਂਦੀ, ਤਾਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ‘ਰੇਲ ਰੋਕੋ’ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

ਇਹ ਵੀ ਫ਼ੈਸਲਾ ਕੀਤਾ ਗਿਆ ਕਿ ਪਹਿਲੇ ਪੜਾਅ ਦੀ ਤਹਿਤ ਫਿਰੋਜ਼ਪੁਰ, ਮੋਗਾ, ਅੰਮ੍ਰਿਤਸਰ,ਸੰਗਰੂਰ ਅਤੇ ਸੁਨਾਮ ਸਮੇਤ ਕਈ ਥਾਵਾਂ ‘ਤੇ ਰੇਲ ਆਵਾਜਾਈ ਰੋਕੀ ਜਾਵੇਗੀ।  ਪੰਜਾਬ ਸਰਕਾਰ ਦੇ ਮੰਤਰੀਆਂ ਦੀਆਂ ਰਿਹਾਇਸ਼ਾਂ ਦੇ ਬਾਹਰ ਧਰਨੇ ਵੀ ਜਾਰੀ   ਰਹਿਣਗੇ ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਲਗਭਗ ਇੱਕ ਮਹੀਨਾ ਪਹਿਲਾਂ ਭੇਜੇ ਗਏ ਪੱਤਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਉਨ੍ਹਾਂ ਦੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ ਸੀ। ਇਸ ਤੋਂ ਇਲਾਵਾ, 31 ਅਗਸਤ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਬਾਹਰ ਵੀ ਰੋਸ ਪ੍ਰਦਰਸ਼ਨ ਕੀਤੇ ਗਏ ਸਨ, ਪਰ ਉਨ੍ਹਾਂ ਅਨੁਸਾਰ ਸਰਕਾਰ ਨੇ ਕਿਸਾਨਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਹੈ।

ਕਿਸਾਨ ਮਜ਼ਦੂਰ ਮੋਰਚੇ ਦੀਆਂ ਮੁੱਖ ਮੰਗਾਂ ਵਿੱਚ ਭਾਰਤ-ਅਮਰੀਕਾ ਵਪਾਰ ਸਮਝੌਤੇ, ਬਿਜਲੀ ਸੋਧ ਐਕਟ ਅਤੇ ਬੀਜ ਸੋਧ ਐਕਟ ਬਾਰੇ ਸਪੱਸ਼ਟੀਕਰਨ ਸ਼ਾਮਲ ਹਨ। ਇਸ ਤੋਂ ਇਲਾਵਾ, ਉਹ ਸ਼ੰਭੂ-ਖਨੌਰੀ ਵਿਖੇ ਹੋਏ ਪ੍ਰਦਰਸ਼ਨਾਂ ਦੌਰਾਨ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ; ਇਨ੍ਹਾਂ ਘਟਨਾਵਾਂ ਕਾਰਨ ਲਗਭਗ 3.77 ਕਰੋੜ ਰੁਪਏ ਦਾ ਨੁਕਸਾਨ ਹੋਇਆ ਸੀ ਅਤੇ ਸੈਂਕੜੇ ਕਿਸਾਨ ਜ਼ਖਮੀ ਹੋਏ ਸਨ। ਅੰਦੋਲਨ ਦੀ ਸਮੀਖਿਆ ਕਰਨ ਅਤੇ ਅਗਲੀ ਰਣਨੀਤੀ ਤੈਅ ਕਰਨ ਲਈ 18 ਸਤੰਬਰ ਦੀ ਸ਼ਾਮ ਨੂੰ ਇੱਕ ਮੀਟਿੰਗ ਕੀਤੀ ਜਾਵੇਗੀ।

Powered by Froala Editor


Recommended News
Most Read
Just Now