ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇਪੰਜਾਬ ਭਰ ਦੀਆਂ 37.43 ਲੱਖ ਤੋਂ ਵੱਧ ਮਾਵਾਂ-ਭੈਣਾਂ ਦੇ ਬੈਂਕ ਖਾਤਿਆਂ ਵਿੱਚ 1,291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਕੀਤੀ ਟਰਾਂਸਫਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦੋ ਵਿਧਾਇਕਾਂ ਨੇ ਪਾਰਟੀ ਨੂੰ ਅਲਵਿਦਾ ਕਿਹਾ    ਜਲੰਧਰ ਵਿਖੇ ਹੋਏ ਸੜਕ ਹਾਦਸੇ ਵਿੱਚ ਪਪੀ ਸਵੀਟਸ ਦੇ ਮਾਲਿਕ ਦੇ ਪੁੱਤਰ ਸਮੇਤ ਦੋ ਨੌਜਵਾਨਾਂ ਦੀ ਮੌਤ    ਅਕਤੂਬਰ ਮਹੀਨੇ ਕੌਮੀ ਪੱਧਰ 'ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ ਦੇ ਮੁਕਾਬਲੇ ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਵਿੱਚ 28% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ    ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ , ਭਾਰਤ ਤੇ ਮਲੇਸ਼ੀਆ ਨੇ ਤਿੰਨ-ਤਿੰਨ ਜਿੱਤਾਂ ਨਾਲ ਸੈਮੀ ਫ਼ਾਈਨਲ ਵਿੱਚ ਜਗ੍ਹਾਂ ਪੱਕੀ ਕੀਤੀ    ਭਗਵੰਤ ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 ਐਫ.ਆਈ.ਆਰ ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ    ਪੰਜਾਬ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਫਾਈਨਲ ਲਿਸਟ ਅੱਜ ਜਾਰੀ ਹੋਵੇਗੀ    ਭਾਜਪਾ ਯੁਵਾ ਮੋਰਚਾ ਵਲੋਂ ਪੰਜਾਬ ਚੋਣਾਂ ਦੇ ਮੱਦੇਨਜ਼ਰ ਵੱਲੋਂ ਨਵੀਂ ਸੂਬਾ ਪੱਧਰੀ ਟੀਮ ਦਾ ਐਲਾਨ, ਨਵੀਂ ਸੂਬਾ ਟੀਮ ਦਾ ਐਲਾਨ,    ਯੋਗ ਆਊਟਸੋਰਸ ਕਾਮਿਆਂ ਨੂੰ ਠੇਕੇ 'ਤੇ ਲਿਆਉਣ ਵਿੱਚ ਕੋਈ ਪ੍ਰਬੰਧਕੀ ਦੇਰੀ ਬਰਦਾਸ਼ਤ ਨਹੀਂ ਹੋਵੇਗੀ: ਹਰਪਾਲ ਸਿੰਘ ਚੀਮਾ    ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ   
ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ. ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਵਿੱਚ ਬੈਠੇ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
October 27, 2026
-14-20-

Makkar / Amritsar


ਚੰਡੀਗੜ੍ਹ/ਅੰਮ੍ਰਿਤਸਰ, 27 ਅਕਤੂਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 14 ਅਤਿ-ਆਧੁਨਿਕ ਪਿਸਤੌਲਾਂ ਅਤੇ 20.130 ਕਿਲੋ ਹੈਰੋਇਨ ਨਾਲ ਫ਼ੌਜੀ ਜਵਾਨ ਸਮੇਤ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਕਰਨ ਵਾਲੇ ਚਾਰ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਉਦੈ (19) ਅਤੇ ਪਤਰਸ (19) ਦੋਵੇਂ ਵਾਸੀ ਮਸਤਗੜ੍ਹ, ਤਰਨ ਤਾਰਨ; ਫ਼ੌਜੀ ਜਵਾਨ ਯੁੱਧਵੀਰ ਸਿੰਘ (22) ਵਾਸੀ ਪਿੰਡ ਰਾਣੀਕੇ; ਸਾਜਨ ਸਿੰਘ (19) ਅਤੇ ਸਾਹਿਲਪ੍ਰੀਤ (20) ਦੋਵੇਂ ਵਾਸੀ ਨਾਰਾਇਣਗੜ੍ਹ; ਜਰਮਨਜੋਤ ਸਿੰਘ (20) ਵਾਸੀ ਪਿੰਡ ਸਿਆਲਕਾ ਅਤੇ ਸਾਹਿਬਨੂਰ ਸਿੰਘ (21) ਵਾਸੀ ਜੁਝਾਰ ਸਿੰਘ ਨਗਰ, ਬਟਾਲਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠੇ ਹੈਂਡਲਰ ਦੇ ਸੰਪਰਕ ਵਿੱਚ ਸਨ, ਜੋ ਸੰਗਠਿਤ ਨੈੱਟਵਰਕ ਰਾਹੀਂ ਅਪਰਾਧਿਕ ਅਨਸਰਾਂ ਨੂੰ ਅੱਗੇ ਸਪਲਾਈ ਲਈ ਗ਼ੈਰ-ਕਾਨੂੰਨੀ ਹਥਿਆਰਾਂ ਦੀ ਖੇਪ ਭੇਜਣ ਵਿੱਚ ਮਦਦ ਕਰ ਰਿਹਾ ਸੀ। ਉਹਨਾਂ ਦੱਸਿਆ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਹਿਲੇ ਆਪ੍ਰੇਸ਼ਨ ਵਿੱਚ ਥਾਣਾ ਘਰਿੰਡਾ ਦੀਆਂ ਟੀਮਾਂ ਨੇ ਪੁਖ਼ਤਾ ਇਤਲਾਹ 'ਤੇ ਕਾਰਵਾਈ ਕਰਦਿਆਂ ਉਦੈ ਅਤੇ ਪਤਰਸ ਨੂੰ ਉਸ ਵੇਲੇ ਕਾਬੂ ਕੀਤਾ, ਜਦੋਂ ਉਹ ਡਰੋਨ ਰਾਹੀਂ ਭੇਜੀ ਗਈ 10 ਪਿਸਤੌਲਾਂ ਦੀ ਖੇਪ, ਜਿਸ ਵਿੱਚ ਇੱਕ 9 ਐਮਐਮ ਅਤੇ ਨੌਂ .30 ਬੋਰ ਪਿਸਤੌਲ ਸ਼ਾਮਲ ਸਨ, ਪ੍ਰਾਪਤ ਕਰਕੇ ਖੇਮਕਰਨ ਵੱਲ ਜਾ ਰਹੇ ਸਨ। ਉਹਨਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਮੁਲਜ਼ਮ ਇਸ ਤੋਂ ਪਹਿਲਾਂ ਵੀ ਹਥਿਆਰਾਂ ਦੀਆਂ ਘੱਟੋ-ਘੱਟ 20-25 ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਚੁੱਕੇ ਹਨ।

ਆਈਜੀਪੀ ਨੇ ਦੱਸਿਆ ਕਿ ਦੂਜੇ ਆਪ੍ਰੇਸ਼ਨ ਵਿੱਚ ਸੀਆਈਏ ਅੰਮ੍ਰਿਤਸਰ ਦਿਹਾਤੀ ਅਤੇ ਥਾਣਾ ਘਰਿੰਡਾ ਦੇ ਐਸਐਚਓ ਦੀ ਸਾਂਝੀ ਟੀਮ ਨੇ ਛੁੱਟੀ 'ਤੇ ਘਰ ਆਏ ਇੱਕ ਫ਼ੌਜੀ ਜਵਾਨ ਯੁੱਧਵੀਰ ਸਿੰਘ ਨੂੰ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ।

ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਯੁੱਧਵੀਰ ਸਿੰਘ ਨੂੰ ਪਹਿਲਾਂ ਵੀ ਅਸਲਾ ਐਕਟ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸਰਹੱਦ ਪਾਰੋਂ ਤਸਕਰੀ ਵਿੱਚ ਉਸ ਦੀ ਸ਼ਮੂਲੀਅਤ ਬਾਰੇ ਇੱਕ ਵਿਸਥਾਰਤ ਰਿਪੋਰਟ ਫ਼ੌਜ ਦੇ ਸੀਨੀਅਰ ਅਧਿਕਾਰੀਆਂ ਨੂੰ ਭੇਜੀ ਜਾ ਰਹੀ ਹੈ।

ਤੀਜੇ ਆਪ੍ਰੇਸ਼ਨ ਦਾ ਵੇਰਵਾ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਭਰੋਸੇਯੋਗ ਇਤਲਾਹ 'ਤੇ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਦੀਆਂ ਟੀਮਾਂ ਨੇ 20.130 ਕਿਲੋ ਹੈਰੋਇਨ ਦੀ ਵੱਡੀ ਖੇਪ ਸਮੇਤ ਸਾਜਨ ਸਿੰਘ ਅਤੇ ਸਾਹਿਲਪ੍ਰੀਤ ਨੂੰ ਕਾਬੂ ਕੀਤਾ।

ਚੌਥੇ ਆਪ੍ਰੇਸ਼ਨ ਵਿੱਚ ਐਸਐਸਪੀ ਨੇ ਦੱਸਿਆ ਕਿ ਇੰਚਾਰਜ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਅਤੇ ਥਾਣਾ ਕੱਥੂ ਨੰਗਲ ਦੇ ਐਸਐਚਓ ਦੀ ਅਗਵਾਈ ਵਾਲੀ ਸਾਂਝੀ ਟੀਮ ਨੇ ਦੋ ਪਿਸਤੌਲਾਂ ਸਮੇਤ ਜਰਮਨਜੋਤ ਸਿੰਘ ਅਤੇ ਸਾਹਿਬਨੂਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ।

ਇਸ ਸਬੰਧੀ ਕੁੱਲ ਚਾਰ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਪਹਿਲਾਂ ਅਤੇ ਦੂਜਾ  ਮਾਮਲਾ ਮਿਤੀ 26.10.2026 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰਬਰ 458 ਅਤੇ 459 ਅਧੀਨ ਥਾਣਾ ਘਰਿੰਡਾ ਵਿਖੇ, ਤੀਜਾ ਮਾਮਲਾ ਮਿਤੀ 27.10.2026 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਤਹਿਤ ਐਫ.ਆਈ.ਆਰ. ਨੰਬਰ 460 ਅਧੀਨ ਥਾਣਾ ਘਰਿੰਡਾ ਵਿਖੇ ਅਤੇ ਚੌਥਾ ਮਾਮਲਾ ਮਿਤੀ 23.10.2026 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰਬਰ 191 ਅਧੀਨ ਥਾਣਾ ਕੱਥੂ ਨੰਗਲ ਵਿਖੇ ਦਰਜ ਕੀਤਾ ਗਿਆ ਹੈ।

Powered by Froala Editor

14 20


Recommended News
Most Read
Just Now