ਬਟਾਲਾ ਨੇੜੇ ਰਵਨੀਤ ਬਿੱਟੂ ਦੇ ਕਾਫਲੇ ਉੱਪਰ ਹਮਲਾ    ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਿਹਾ ਸੀ ਗ੍ਰਿਫ਼ਤਾਰ ਕੀਤਾ ਵਿਅਕਤੀ: ਡੀਜੀਪੀ ਗੌਰਵ ਯਾਦਵ    PRTC, ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ 22 ਸਤੰਬਰ ਤੋਂ ਹੜਤਾਲ ਸ਼ੁਰੂ ਕਰਨ ਦਾ ਫ਼ੈਸਲਾ     ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ 8 ਫ਼ੀਸਦੀ D A ਦੇਣ ਦਾ ਐਲਾਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਜਮ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਮੀਟਿੰਗ ਵਿੱਚ ਫ਼ੈਸਲਾ    ਭਗਵੰਤ ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ    ਪੰਦਰਵਾੜਾ ਮੁਹਿੰਮ ਦੌਰਾਨ ਸਫ਼ਾਈ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕੂੜੇ-ਕਰਕਟ ਦੇ ਪ੍ਰਬੰਧਨ ਲਈ ਪੇਂਡੂ ਭਾਈਚਾਰਿਆਂ ਨੂੰ ਕੀਤਾ ਜਾਵੇਗਾ ਲਾਮਬੰਦ    ਮਾਨਸਿਕ ਸਿਹਤ ਦੇ ਇਲਾਜ ਵਿੱਚ ਦੇਰੀ ਹੋ ਸਕਦੀ ਹੈ ਘਾਤਕ,ਇਲਾਜ ਨੂੰ ਤਰਜੀਹ ਦੇਣਾ ਜ਼ਰੂਰੀ : ਡਾ. ਬਲਬੀਰ ਸਿੰਘ    ਅਧਿਆਪਕ ਭਰਤੀ ਘਪਲਾ SSS Board ਦੇ ਸੁਪਰਡੈਂਟ ਨੂੰ 4 ਸਾਲ ਦੀ ਸਜ਼ਾ - ਚੇਅਰਮੈਨ ਬਰੀ     ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ 27 ਨਵੰਬਰ ਨੂੰ ਦੋ ਮਿੰਟ ਦੇ ਏਅਰ ਰੇਡ ਵਾਰਨਿੰਗ ਸਾਇਰਨ ਨਾਲ ਰਾਤ 8 ਵਜੇ ਸ਼ੁਰੂ ਹੋਵੇਗੀ ਮੌਕ ਡਰਿੱਲ    ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ ਦਾ ਐਲਾਨ    
ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਿਹਾ ਸੀ ਗ੍ਰਿਫ਼ਤਾਰ ਕੀਤਾ ਵਿਅਕਤੀ: ਡੀਜੀਪੀ ਗੌਰਵ ਯਾਦਵ
September 18, 2026
-10-

Ajit / Amritsar

ਚੰਡੀਗੜ੍ਹ/ਅੰਮ੍ਰਿਤਸਰ, 18 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਸਫਲਤਾ ਦਰਜ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਗਿਰੋਹ ਦੇ ਮੁੱਖ ਕਾਰਕੁਨ ਨੂੰ 10 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਹਿਜਪ੍ਰੀਤ ਸਿੰਘ ਵਾਸੀ ਪਿੰਡ ਜਠੌਲ(ਅੰਮ੍ਰਿਤਸਰ) ਵਜੋਂ ਹੋਈ ਹੈ।

ਇਹ ਕਾਰਵਾਈ, ਸੀ.ਆਈ. ਅੰਮ੍ਰਿਤਸਰ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਹੋਰ ਗਿਰੋਹ ਦੇ ਚਾਰ ਵਿਅਕਤੀਆਂ, ਜਿਨ੍ਹਾਂ ਕੋਲੋਂ 27 ਕਿਲੋ ਹੈਰੋਇਨ ਅਤੇ ਇੱਕ ਵਿਦੇਸ਼ੀ ਆਧੁਨਿਕ .30 ਬੋਰ ਪੀਐਕਸ5 ਪਿਸਤੌਲ ਸਮੇਤ ਤਿੰਨ ਕਾਰਤੂਸ ਬਰਾਮਦ ਹੋਏ ਸਨ, ਦੀ ਗ੍ਰਿਫ਼ਤਾਰੀ ਤੋਂ ਦੋ ਦਿਨ ਬਾਅਦ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ ’ਚ ਬੈਠੇ ਇੱਕ ਤਸਕਰ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਇਸ਼ਾਰੇ ’ਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰ ਅੱਗੇ ਸਪਲਾਈ ਕਰ ਰਿਹਾ ਸੀ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਸਹਿਜਪ੍ਰੀਤ ਸਿੰਘ ਨਾਮਕ ਵਿਅਕਤੀ ਨੇ ਆਪਣੇ ਘਰ ਨੇੜਿਓਂ ਡਰੋਨ ਰਾਹੀਂ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਸ ਖੇਪ ਨੂੰ ਅੱਗੇ ਸਪਲਾਈ ਕਰਨ ਦੀ ਯੋਜਨਾ ਬਣਾ ਰਿਹਾ ਹੈ। ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀ ਦੇ ਘਰ ਛਾਪਾ ਮਾਰਿਆ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 10 ਕਿਲੋ ਹੈਰੋਇਨ ਬਰਾਮਦ ਕੀਤੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ ਕੇਸ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਨੂੰ ਬੇਅਸਰ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। 

ਇਸ ਸਬੰਧ ਵਿੱਚ ਐਫਆਈਆਰ ਨੰਬਰ 59, ਮਿਤੀ 17-09-2026 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Powered by Froala Editor

10


Recommended News
Most Read
Just Now