ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼    ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ. ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨਾਂ ਨੂੰ ਭਰੋਸਾ—ਹਰ ਜਾਇਜ਼ ਮੰਗ ਦਾ ਕਾਨੂੰਨ ਅਤੇ ਨੀਤੀ ਅਨੁਸਾਰ ਕੀਤਾ ਜਾਵੇਗਾ ਨਿਪਟਾਰਾ    5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ’: ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾ ਕੇ ਰੋਕਥਾਮ, ਰਿਪੋਟਿੰਗ ਅਤੇ ਇਲਾਜ ’ਤੇ ਜ਼ੋਰ    ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ    ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ. ਸਰਹੱਦ ਪਾਰਲੇ ਹੈਰੋਇਨ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਹਨ ਗ੍ਰਿਫਤਾਰ ਕੀਤੇ ਦੋਸ਼ੀ : ਡੀ.ਜੀ.ਪੀ. ਗੌਰਵ ਯਾਦਵ    ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ    ਅਕਾਲ ਤਖ਼ਤ ਤੋਂ ਪੰਜ ਸਿੰਘ ਸਹਿਬਾਨ ਵਲੋ ਅਮਰਜੀਤ ਸਿੰਘ ਚਾਵਲਾ ਅਤੇ ਮਲਕੀਤ ਸਿੰਘ ਨੂੰ ਪੰਥ ਵਿਚੋਂ ਛੇਕਣ ਦਾ ਆਦੇਸ਼    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ‘ਰੰਗਲਾ ਪੰਜਾਬ’ ਦੀ ਸੋਚ ਤਹਿਤ ਕੋਈ ਵੀ ਯੋਗ ਬਜ਼ੁਰਗ ਪੈਨਸ਼ਨ ਦੇ ਲਾਭ ਤੋਂ ਵਾਂਝਾ ਨਹੀਂ ਰਹੇਗਾ    ਅਸੀਂ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕ ਕੇ ਪੰਜਾਬ ਦੇ ਮਾਰੂਥਲ ਬਣਨ ਦੀ ਭਵਿੱਖਬਾਣੀ ਨੂੰ ਗਲਤ ਸਾਬਤ ਕੀਤਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: ਅੰਮ੍ਰਿਤਸਰ ਵਿੱਚ 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ   
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼
September 21, 2026
-

Jassi / Chandigarh

ਚੰਡੀਗੜ੍ਹ, 21 ਸਤੰਬਰ:

ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ‘ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ’ (ਐਫ਼ਡੀਆਈ) ਰਾਹੀਂ ਖਪਤਕਾਰਾਂ ਲਈ ਸੁਰੱਖਿਅਤ, ਪੌਸ਼ਟਿਕ ਅਤੇ ਸਾਫ਼-ਸੁਥਰੇ ਖਾਧ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਖੁਰਾਕ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਮੁਹਿੰਮ ਤੇਜ਼ ਕਰ ਦਿੱਤੀ ਹੈ। 

ਲੋਕਾਂ ਦੀ ਸਿਹਤ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਖੁਰਾਕ ਸੁਰੱਖਿਆ ਸੂਬੇ ਦੀ ਮੁੱਖ ਤਰਜੀਹ ਹੈ, ਖਾਸ ਕਰਕੇ ਤਿਉਹਾਰਾਂ ਦੇ ਸਮੇਂ ਦੌਰਾਨ ਜਦੋਂ ਮਿਠਾਈਆਂ, ਡੇਅਰੀ ਉਤਪਾਦਾਂ ਅਤੇ ਬੇਕਰੀ ਦੀਆਂ ਵਸਤਾਂ ਦੀ ਮੰਗ ਕਾਫ਼ੀ ਵੱਧ ਜਾਂਦੀ ਹੈ।

ਡਾ. ਬਲਬੀਰ ਸਿੰਘ ਨੇ ਸਾਰੇ ਖੁਰਾਕ ਕਾਰੋਬਾਰੀਆਂ (ਐਫਬੀਓਜ਼) ਨੂੰ ਅਪੀਲ ਕੀਤੀ ਕਿ ਉਹ ਖੁਰਾਕ ਸੁਰੱਖਿਆ ਸਬੰਧੀ ਕਾਨੂੰਨਾਂ, ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਪੂਰੀ ਜ਼ਿੰਮੇਵਾਰਾਨਾ ਤੇ ਸਾਫ਼-ਸੁਥਰੇ ਤਰੀਕੇ ਖਾਧ  ਪਦਾਰਥ ਬਣਾਉਣ। ਉਨ੍ਹਾਂ ਨੇ ਖੁਰਾਕ ਕਾਰੋਬਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੱਚੇ ਮਾਲ ਦੀ ਸਹੀ ਖਰੀਦ ਅਤੇ ਸੁਚੱਜੀ ਸੰਭਾਲ ਯਕੀਨੀ ਬਣਾਉਣ, ਸਫਾਈ ਵਿਵਸਥਾ ਕਾਇਮ ਰੱਖਣ, ਮਿਲਾਵਟਖੋਰੀ ਤੋਂ ਬਚਣ ਅਤੇ ਲੋਕਾਂ ਦੀ ਸਿਹਤ ਲਈ ਖ਼ਤਰਾ ਪੈਦਾ ਕਰਨ ਵਾਲੀ ਕਿਸੇ ਵੀ ਗੈਰ-ਮਿਆਰੀ ਕਾਰਵਾਈ ਤੋਂ ਸਖ਼ਤੀ ਨਾਲ ਗੁਰੇਜ਼ ਕਰਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਖੁਰਾਕ ਦੀ ਗੁਣਵੱਤਾ ਨਾਲ ਕੋਈ ਵੀ ਸਮਝੌਤਾ ਕਰਨ ਵਾਲਿਆਂ ’ਤੇ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ’ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜ਼ਮੀਨੀ ਪੱਧਰ ’ਤੇ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ, ਐਫ.ਡੀ.ਏ. (ਐਫਡੀਏ) ਪੰਜਾਬ ਦੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਦੱਸਿਆ ਕਿ ਖਾਧ ਪਦਾਰਥਾਂ ਦੀ ਗੁਣਵੱਤਾ ਦੀ  ਨਜ਼ਰਸਾਨੀ ਲਈ ਪੂਰੇ ਰਾਜ ਵਿੱਚ ਵਿਸ਼ੇਸ਼ ਮੁਹਿੰਮਾਂ ਦੀ ਇੱਕ ਲੜੀ ਸ਼ੁਰੂ ਕੀਤੀ ਗਈ ਹੈ।

12 ਅਤੇ 13 ਸਤੰਬਰ ਨੂੰ ਪਨੀਰ ਅਤੇ ਖੋਏ ਦੀ ਗੁਣਵੱਤਾ ਜਾਂਚ ਦੇ ਮੱਦੇਨਜ਼ਰ ਰਾਜ ਪੱਧਰੀ ਮੁਹਿੰਮ ਚਲਾਈ ਗਈ, ਜਿਸ ਦੌਰਾਨ 216 ਨਮੂਨੇ ਲਏ ਗਏ ਅਤੇ ਵਿਸਥਾਰਪੂਰਵਕ ਜਾਂਚ ਲਈ ਇਹ ਨਮੂਨੇ ਰਾਜ ਖੁਰਾਕ ਲੈਬਾਰਿਟਰੀ ਨੂੰ ਭੇਜੇ ਗਏ ਹਨ। ਜਾਂਚ ਰਿਪੋਰਟਾਂ ਪ੍ਰਾਪਤ ਹੋਣ ’ਤੇ ’ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਅਤੇ ਨਿਯਮਾਂ’ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਸਖ਼ਤ ਕਾਰਵਾਈ ਨੂੰ ਜਾਰੀ ਰੱਖਦਿਆਂ, ਕਮਿਸ਼ਨਰ ਨੇ ਦੱਸਿਆ ਕਿ ਐਫ.ਡੀ.ਏ. ਦੀਆਂ ਟੀਮਾਂ ਨੇ 19 ਅਤੇ 20 ਸਤੰਬਰ ਨੂੰ ਮਿਠਾਈ ਅਤੇ ਬੇਕਰੀ ਉਤਪਾਦਨ ਇਕਾਈਆਂ ਵਿੱਚ ਸਫਾਈ ਅਤੇ ਸਵੱਛਤਾ ਮਾਪਦੰਡਾਂ ਦੀ ਪਾਲਣਾ ਦੀ ਜਾਂਚ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਕੀਤੀਆਂ ਗਈਆਂ 250 ਜਾਂਚਾਂ ਵਿੱਚੋਂ, ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ 101 ਸੁਧਾਰ ਨੋਟਿਸ ਜਾਰੀ ਕੀਤੇ ਗਏ, ਜਦਕਿ ਨਿਯਮਾਂ ਦੀ ਉਲੰਘਣਾ ਕਰਨ ਲਈ ਮੌਕੇ ’ਤੇ ਹੀ 20 ਚਲਾਨ ਕੱਟੇ ਗਏ।

ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਸਪੱਸ਼ਟ ਕੀਤਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਸਖ਼ਤ ਨਿਗਰਾਨੀ, ਦੇਖ-ਰੇਖ ਅਤੇ ਅਚਨਚੇਤ ਜਾਂਚ ਦਾ ਸਿਲਸਿਲਾ ਇਸੇ ਤਰ੍ਹਾਂ ਨਿਰਵਿਘਨ ਜਾਰੀ ਰਹੇਗਾ। ਉਨ੍ਹਾਂ ਨੇ ਖਾਣ-ਪੀਣ ਵਾਲੀਆਂ ਸਾਰੀਆਂ ਇਕਾਈਆਂ ਨੂੰ ਸਲਾਹ ਦਿੱਤੀ ਕਿ ਉਹ ਸਫਾਈ ਸਬੰਧੀ ਕਾਨੂੰਨੀ ਮਾਪਦੰਡਾਂ ਦੀ ਪਾਲਣਾ ਕਰਨ ਲਈ ਅੱਗੇ ਆਉਣ।

ਸਿਹਤ ਵਿਭਾਗ ਅਤੇ ਐਫ.ਡੀ.ਏ. ਪੰਜਾਬ ਨੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੁਚੇਤ ਰਹਿਣ, ਸਮਝਦਾਰੀ ਨਾਲ ਖਰੀਦਦਾਰੀ ਕਰਨ ਅਤੇ ਮਿਠਾਈਆਂ, ਡੇਅਰੀ ਉਤਪਾਦ ਤੇ ਬੇਕਰੀ ਉਤਪਾਦ ਸਿਰਫ਼ ਭਰੋਸੇਯੋਗ ਅਤੇ ਨਿਯਮਾਂ ਦੀ ਪਾਲਣਾ ਕਰਨ ਵਾਲੀਆਂ ਦੁਕਾਨਾਂ  ਤੋਂ ਹੀ ਖਰੀਦਣ।

Powered by Froala Editor


Recommended News
Most Read
Just Now