ਬਰਿੰਦਰ ਕੁਮਾਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ ਕਿਹਾ, ਮਾਨ ਸਰਕਾਰ ਸੇਵਾ-ਸਬੰਧੀ ਜਾਇਜ਼ ਮੁੱਦਿਆਂ ਦੇ ਹੱਲ ਲਈ ਵਚਨਬੱਧ    ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ    *ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ*    ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ ਗ਼ੈਰ-ਕਾਨੂੰਨੀ ਹਥਿਆਰ ਖ਼ਰੀਦ ਕੇ ਅੱਗੇ ਸਪਲਾਈ ਕਰ ਰਹੇ ਸਨ ਗ੍ਰਿਫਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼    ਤਿੰਨ ਸੂਬਿਆਂ ਦੀਆਂ 12 ਸੀਟਾਂ ਲਈ ਰਾਜ ਸਭਾ ਚੋਣਾਂ ਦਾ ਐਲਾਨ     ਈ. ਡੀ ਵੱਲੋਂ ਗਮਾਡਾ ਦਫ਼ਤਰ ਉਤੇ ਛਾਪੇਮਾਰੀ     ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼    ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ. ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨਾਂ ਨੂੰ ਭਰੋਸਾ—ਹਰ ਜਾਇਜ਼ ਮੰਗ ਦਾ ਕਾਨੂੰਨ ਅਤੇ ਨੀਤੀ ਅਨੁਸਾਰ ਕੀਤਾ ਜਾਵੇਗਾ ਨਿਪਟਾਰਾ    5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ’: ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾ ਕੇ ਰੋਕਥਾਮ, ਰਿਪੋਟਿੰਗ ਅਤੇ ਇਲਾਜ ’ਤੇ ਜ਼ੋਰ   
ਬਰਿੰਦਰ ਕੁਮਾਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ ਕਿਹਾ, ਮਾਨ ਸਰਕਾਰ ਸੇਵਾ-ਸਬੰਧੀ ਜਾਇਜ਼ ਮੁੱਦਿਆਂ ਦੇ ਹੱਲ ਲਈ ਵਚਨਬੱਧ
September 23, 2026
-

Narula / Chandigarh

ਚੰਡੀਗੜ੍ਹ, 23 ਸਤੰਬਰ:

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜਲ ਸਰੋਤ ਵਿਭਾਗ ਦੀ ਨਹਿਰੀ ਪਟਵਾਰ ਯੂਨੀਅਨ ਨਾਲ ਮੀਟਿੰਗ ਕੀਤੀ ਜਿਸ ਵਿੱਚ ਮੁਲਾਜ਼ਮਾਂ ਦੀਆਂ ਸੇਵਾ-ਸਬੰਧੀ ਮੰਗਾਂ ਅਤੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਵਿਭਾਗ ਦੇ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਕੈਬਨਿਟ ਮੰਤਰੀ ਨੂੰ ਨਹਿਰੀ ਪਟਵਾਰੀਆਂ ਵੱਲੋਂ ਡਿਊਟੀ ਨਿਭਾਉਣ ਦੌਰਾਨ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ।

ਜਲ ਸਰੋਤ ਮੰਤਰੀ ਨੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਜਾਇਜ਼ ਤੇ ਵਾਜਬ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਨਿਯਮਾਂ ਤੇ ਸਰਕਾਰੀ ਉਪਬੰਧਾਂ ਅਨੁਸਾਰ ਯੋਗ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਪਣੇ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਵੱਲ ਪੂਰੀ ਤਵੱਜੋ ਦੇ ਰਹੀ ਹੈ ਅਤੇ ਸੇਵਾ-ਸਬੰਧੀ ਜਾਇਜ਼ ਮੁੱਦਿਆਂ ਦੇ ਹੱਲ ਲਈ ਨਿਰਪੱਖ ਅਤੇ ਪਾਰਦਰਸ਼ੀ ਪ੍ਰਣਾਲੀ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਵਫ਼ਦ ਨੂੰ ਮੀਟਿੰਗ ਦੌਰਾਨ ਉਠਾਏ ਗਏ ਮੁੱਦਿਆਂ ਨੂੰ ਲੋੜੀਂਦੀ ਕਾਰਵਾਈ ਲਈ ਸਬੰਧਤ ਅਧਿਕਾਰੀਆਂ ਕੋਲ ਉਠਾਏ ਜਾਣ ਦਾ ਭਰੋਸਾ ਦਿਵਾਇਆ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਕਰਮਚਾਰੀਆਂ ਦੀ ਅਹਿਮ ਭੂਮਿਕਾ ਹੈ ਅਤੇ ਅਸੀਂ ਕਰਮਚਾਰੀ ਜਥੇਬੰਦੀਆਂ ਨਾਲ ਉਸਾਰੂ ਗੱਲਬਾਤ ਜਾਰੀ ਰੱਖਣ ਲਈ ਵਚਨਬੱਧ ਹਾਂ। ਸ੍ਰੀ ਗੋਇਲ ਨੇ ਕਿਹਾ ਕਿ ਜਾਇਜ਼ ਮੰਗਾਂ 'ਤੇ ਸਾਕਾਰਾਤਮਕ ਢੰਗ ਨਾਲ ਵਿਚਾਰ-ਵਟਾਂਦਰਾ ਜਾਰੀ ਰਹੇਗਾ ਅਤੇ ਜਾਇਜ਼ ਮੰਗਾਂ ਦੇ ਸਮੇਂ ਸਿਰ ਨਿਪਟਾਰੇ ਲਈ ਨਿਯਮਾਂ ਅਤੇ ਵਿੱਤੀ ਤੇ ਪ੍ਰਸ਼ਾਸਨਿਕ ਉਪਬੰਧਾਂ ਦੇ ਦਾਇਰੇ ਵਿੱਚ ਰਹਿੰਦਿਆਂ ਢੁਕਵੇਂ ਕਦਮ ਚੁੱਕੇ ਜਾਣਗੇ।

ਕੈਬਨਿਟ ਮੰਤਰੀ ਅੱਗੇ ਰੱਖੀਆਂ ਗਈਆਂ ਸੱਤ ਪ੍ਰਮੁੱਖ ਮੰਗਾਂ ਵਿੱਚ ਨਹਿਰੀ ਪਟਵਾਰੀਆਂ ਨੂੰ ਟੈਕਨੀਕਲ ਗ੍ਰੇਡ ਦੇਣਾ, ਨਹਿਰੀ ਪਟਵਾਰੀਆਂ ਵਿਰੁੱਧ ਪ੍ਰਾਪਤ ਸ਼ਿਕਾਇਤਾਂ 'ਤੇ ਨਿਰਪੱਖ ਜਾਂਚ ਉਪਰੰਤ ਹੀ ਕਾਰਵਾਈ ਕਰਨਾ, ਨਹਿਰੀ ਪਟਵਾਰੀਆ ਤੋਂ ਸਹਾਇਕ ਮਾਲ ਕਲਰਕ (ਏ.ਆਰ.ਸੀ.) ਦੀਆਂ ਤਰੱਕੀਆਂ ਜਲਦ ਤੋਂ ਜਲਦ ਕਰਨਾ, ਨਹਿਰੀ ਪਟਵਾਰੀਆਂ ਦੀਆਂ ਬਦਲੀਆਂ ਆਪਣੇ ਘਰਾਂ ਨੇੜੇ ਕਰਨਾ, ਨਹਿਰੀ ਪਟਵਾਰੀਆਂ ਦੀਆਂ ਖਾਲੀ ਆਸਾਮੀਆਂ ਤੁਰੰਤ ਭਰਨਾ, ਸਹਾਇਕ ਮਾਲ ਕਲਰਕ (ਏ.ਆਰ.ਸੀ.) ਦੀਆਂ ਆਸਾਮੀਆਂ ਵਧਾਉਣਾ ਅਤੇ ਨਹਿਰੀ ਪਟਵਾਰੀਆਂ ਦੀਆਂ ਸੇਵਾ-ਸਬੰਧੀ ਲੰਬਤ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨਾ ਸ਼ਾਮਲ ਹੈ।

ਕੈਬਨਿਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਲਾਗੂ ਨਿਯਮਾਂ ਤੇ ਪ੍ਰਕਿਰਿਆਵਾਂ ਅਨੁਸਾਰ ਜਾਇਜ਼ ਮੁੱਦਿਆਂ ਦਾ ਹੱਲ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਮੁੱਖ ਇੰਜੀਨੀਅਰ (ਨਹਿਰਾਂ) ਸ੍ਰੀ ਸ਼ੇਰ ਸਿੰਘ, ਹੋਰ ਸੀਨੀਅਰ ਅਧਿਕਾਰੀ ਅਤੇ ਨਹਿਰੀ ਪਟਵਾਰ ਯੂਨੀਅਨ ਦੇ ਨੁਮਾਇੰਦੇ ਸ਼ਾਮਲ ਸਨ।

Powered by Froala Editor


Recommended News
Most Read
Just Now