ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ ਦੇ ਪਟਿਆਲਾ ਪਹੁੰਚਣ ਤੇ ਵਿਸ਼ਾਲ ਜਨ ਸਭਾਵਾਂ    ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ    ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ    ਮੇਰੇ ਖ਼ੂਨ ਦੇ ਇਕ-ਇਕ ਕਤਰੇ ਵਿੱਚ ਪੰਜਾਬ ਵੱਸਦਾ ਹੈ; ਮੈਂ ਪੰਜਾਬ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਡਰਾਈਵਰ ਨੇ ਖੁਲਾਸਾ ਕੀਤਾ ਕਿ ਮੁਲਜ਼ਮ ਚਾਵਲਾ ਨੇ ਪੀੜਤ ਔਰਤ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਂਵਾਂ ਵਿੱਚ ਅੱਠ ਮਹੀਨਿਆਂ ਦੇ ਰਹਿਣ, ਖਾਣ-ਪੀਣ ਅਤੇ ਆਵਾਜਾਈ ਦਾ ਪ੍ਰਬੰਧ ਕੀਤਾ ਸੀ: ਡੀਐਸਪੀ ਜਸ਼ਨਦੀਪ ਸਿੰਘ ਮਾਨ    *7-ਮੈਂਬਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਮੀਟਿੰਗਾਂ ਕਰੇਗੀ ਅਤੇ ਸੋਧਾਂ ਬਾਰੇ ਸਹਿਮਤੀ ਬਣਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਸਾਬਕਾ ਈਡੀ ਅਧਿਕਾਰੀ ਨਿਰੰਜਨ ਸਿੰਘ ਦੋ ਦਿਨ ਬਾਅਦ ਹੀ ਵਾਰਸ ਪੰਜਾਬ ਤੋਂ ਵੱਖ ਹੋਏ    ਮੰਤਰੀਆਂ ਨੂੰ ਅਲਾਟ ਸਰਕਾਰੀ ਰਿਹਾਇਸ਼ ਬਾਹਰਲੇ ਵਿਅਕਤੀਆਂ ਨੂੰ ਕਿਸ ਦੇ ਇਸ਼ਾਰੇ ਤੇ ਦਿੱਤੀ ਗਈ- ਇਆਲੀ    ਪੰਜਾਬ ਪੁਲਿਸ ਵੱਲੋਂ ਅਮਰਜੀਤ ਸਿੰਘ ਚਾਵਲਾ ਦੇ ਲੁਧਿਆਣਾ ਅਤੇ ਰੂਪ ਨਗਰ ਸਥਿਤ ਘਰਾਂ ਤੇ ਰੇਡ    ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ   
ਪੰਜਾਬ ਪੁਲਿਸ ਵੱਲੋਂ ਅਮਰਜੀਤ ਸਿੰਘ ਚਾਵਲਾ ਦੇ ਲੁਧਿਆਣਾ ਅਤੇ ਰੂਪ ਨਗਰ ਸਥਿਤ ਘਰਾਂ ਤੇ ਰੇਡ
September 27, 2026
-

Makkar / Ludhiana



ਰੂਪਨਗਰ/ਲੁਧਿਆਣਾ, 27 ਸਤੰਬਰ ਇੱਕ ਮਹਿਲਾ ਨਾਲ ਜਬਰ-ਜਨਾਹ ਦੇ ਦੋਸ਼ਾਂ ਦੇ ਮਾਮਲੇ ਵਿੱਚ ਨਾਮਜ਼ਦ SGPC ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਪੰਜਾਬ ਪੁਲਿਸ ਨੇ ਜਾਂਚ ਤੇਜ ਕਰ ਦਿੱਤੀ ਹੈ ਪੰਜਾਬ ਪੁਲਿਸ ਨੇ ਉਨ੍ਹਾਂ ਦੇ ਰੂਪਨਗਰ ਅਤੇ ਲੁਧਿਆਣਾ ਸਥਿਤ ਘਰਾਂ ’ਤੇ ਛਾਪੇਮਾਰੀ ਕੀਤੀ ਹੈ। ਪੁਲਿਸ ਟੀਮਾਂ ਵੱਲੋਂ ਦੋਵੇਂ ਥਾਵਾਂ ’ਤੇ ਤਲਾਸ਼ੀ ਲਈ ਜਾ ਰਹੀ ਹੈ ।ਅਮਰਜੀਤ ਸਿੰਘ ਚਾਵਲਾ ਰੇਪ ਕੇਸ ‘ਚ ਫਰਾਰ ਚੱਲ ਰਹੇ ਨੇ, ਦੱਸਿਆ ਜਾ ਰਿਹਾ ਹੈ ਕਿ ਉਹ ਕੈਨੇਡਾ ਵਿੱਚ ਹਨ।

      ਬਹਿਰੀਨ ਰਹਿੰਦੀ ਇੱਕ ਮਹਿਲਾ ਦੀ ਸ਼ਿਕਾਇਤ ’ਤੇ ਪੰਜਾਬ ਪੁਲਿਸ ਨੇ ਚਾਵਲਾ ਵਿਰੁੱਧ ਜਬਰ-ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਚਾਵਲਾ ਨਾਲ ਸਬੰਧਤ ਤਿੰਨ ਵਿਅਕਤੀਆਂ ਨੂੰ 28 ਸਤੰਬਰ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸੱਦਿਆ ਹੈ।    ਚਾਵਲਾ ਇੱਕ ਵੀਡੀਓ ਜਾਰੀ ਕਰਕੇ ਇਨ੍ਹਾਂ ਦੋਸ਼ਾਂ ਨੂੰ ਨਕਾਰ ਚੁੱਕੇ ਹਨ ਅਤੇ ਉਨ੍ਹਾਂ ਨੇ ਆਪਣੇ ਵਿਰੁੱਧ ਦਰਜ ਮਾਮਲੇ ਨੂੰ ਬੇਬੁਨਿਆਦ ਦੱਸਿਆ।

  ਮਾਮਲੇ ਨਾਲ ਜੁੜੇ ਕਈ ਵਿਅਕਤੀਆਂ ਨੂੰ ਪੁੱਛਗਿੱਛ ਅਤੇ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤੇ ਗਏ ਹਨ।

      ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਵਧੀਕ ਹੈੱਡ ਗ੍ਰੰਥੀ ਮਲਕੀਤ ਸਿੰਘ ਅਤੇ ਅਮਰਜੀਤ ਸਿੰਘ ਚਾਵਲਾ ਦੇ ਡਰਾਈਵਰ ਮੋਹਨ ਸਿੰਘ ਨੂੰ ਵੀ ਪੁਲਿਸ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਦੋਵਾਂ ਨੂੰ 27 ਸਤੰਬਰ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਗਿਆ  ਹੈ।

      ਪੁਲਿਸ ਵੱਲੋਂ ਮਾਮਲੇ ਨਾਲ ਜੁੜੇ ਹੋਰ ਵਿਅਕਤੀਆਂ ਨੂੰ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਵੱਖ-ਵੱਖ ਤਰੀਕਾਂ ਦੇ ਨੋਟਿਸ ਜਾਰੀ ਕੀਤੇ ਗਏ ਹਨ।  ਚਾਵਲਾ ਵਿਰੁੱਧ ਲੁੱਕ ਆਊਟ ਨੋਟਿਸ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ ।

Powered by Froala Editor


Recommended News
Most Read
Just Now