ਸੁਪਰੀਮ ਕੋਰਟ ਵਲੋਂ ਮੁੱਖ ਚੋਣ ਕਮਿਸ਼ਨਰ ਨੂੰ ਮੁਅੱਤਲ ਕਰਨ ਤੋਂ ਇਨਕਾਰ
October 5, 2026
ਸੋਨੂੰ / ਨਵੀਂ ਦਿਲੀ
ਦਿੱਲੀ , 5 ਅਕਤੂਬਰ ( ਸੋਨੂੰ ):-ਸੁਪਰੀਮ ਕੋਰਟ ਨੇ ਅੱਜ ਸੋਮਵਾਰ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਸਬੰਧੀ ਦਾਇਰ ਪਟੀਸ਼ਨ ਦੀ ਸੁਣਵਾਈ ਕਰਦਿਆਂ ਮੁੱਖ ਚੋਣ ਕਮਿਸ਼ਨ ਨੂੰ ਮੁਅੱਤਲ ਕਰਨ ਵਾਲਾ ਅੰਤਰਿਮ ਹੁਕਮ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ, ਅਤੇ ਨਾਲ ਹੀ ਦੋ ਹੋਰ ਚੋਣ ਕਮਿਸ਼ਨਰਾਂ ਨਾਲ ਸਲਾਹ ਕੀਤੇ ਬਿਨਾਂ ਫੈਸਲੇ ਲੈਣ ਦੇ ਦੋਸ਼ਾਂ ‘ਤੇ ਭਾਰਤੀ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ ਹੈ ।
ਭਾਰਤ ਦੇ ਚੀਫ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਵੋਟਰ ਸੂਚੀਆਂ ਦੇ ਵਿਸ਼ੇਸ਼ ਤੀਬਰ ਸੋਧ (ਐਸਆਈਆਰ) ਸੰਬੰਧੀ ਪਟੀਸ਼ਨਾਂ ਦੀ ਸੁਣਵਾਈ ਕਰਦੇ ਹੋਏ ਚੋਣ ਪੈਨਲ ਨੂੰ ਨੋਟਿਸ ਜਾਰੀ ਕੀਤਾ। ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰਨ ਨਾਲ ਦੋਸ਼ਾਂ ਦਾ ਨਿਪਟਾਰਾ ਨਹੀਂ ਹੋਇਆ, ਜਿਸ ‘ਤੇ ਅਦਾਲਤ ਵੱਲੋਂ ਜਵਾਬ ਮੰਗਿਆ ਗਿਆ ਹੈ ।
Powered by Froala Editor
Recommended News
Most Read
Worldwide News Express/Punjab
Just Now