ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ    ਬੀਬੀ ਰੂਪ ਕੌਰ ਸੰਧੂ ਬਲਾਤਕਾਰ ਦੇ ਸਬੂਤ ਲੈ ਕੇ ਅਕਾਲ ਤਖਤ ਸਾਹਿਬ ਪੁੱਜੀ- ਸਿੰਘ ਸਾਹਿਬ ਬਾਹਰ ਹੋਣ ਕਾਰਨ ਨਾ ਮਿਲੇ    ਪੰਜਾਬ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਬਲਾਤਕਾਰ ਕਾਂਡ ਦੀ ਜਾਂਚ ਲਈ ਸਿਟ ਗਠਿਤ    ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ    ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸੁਪਰੀਮ ਕੋਰਟ ਵੱਲੋਂ ਪਟਿਆਲ਼ਾ ਨਗਰ ਨਿਗਮ ਦੇ ਲਗਭਗ ਢਾਈ ਦਰਜਨ ਵਾਰਡਾਂ ਦੀਆਂ ਚੋਣਾਂ ਦੁਬਾਰਾ ਕਰਵਾਉਣ ਦੇ ਹੁਕਮ    CBI ਵੱਲੋਂ ਮੁੱਖ ਮੰਤਰੀ ਕੈਂਪਸ ਆਫ਼ਿਸ ਚੰਡੀਗੜ ਦੇ ਸੈਕਟਰ 2 ਕੋਠੀ ਨੰਬਰ 50 ,ਮੁਹਾਲੀ ਅਤੇ OSD ਘੁੰਮਣ ਦੇ ਪਿੰਡ ਘਰਾਚੋ ਵਿਖੇ ਛਾਪੇਮਾਰੀ   
ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ
October 9, 2026
-

Narula / Chandigarh

ਚੰਡੀਗੜ੍ਹ, 9 ਅਕਤੂਬਰ  ( ਨਰੂਲਾ):-   

        ਗੌਰਵ ਯਾਦਵ, ਆਈ.ਪੀ.ਐਸ. ਨੇ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਪੁਲਿਸ ਬਲ ਦੇ ਮੁਖੀ), ਪੰਜਾਬ ਦਾ ਅਹੁਦਾ  ਬਾਕਾਇਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਸ੍ਰੀ ਗੌਰਵ ਯਾਦਵ ਪੰਜਾਬ ਦੇ ਕਾਰਜਕਾਰੀ ਡੀ ਜੀ ਪੀ ਵਜੋਂ ਕੰਮ ਕਰ ਰਹੇ ਸਨ ਅੱਜ ਉਨ੍ਹਾਂ ਦੀ ਪੱਕੀ ਨਿਯੁਕਤੀ ਦੇ ਆਰਡਰ ਹੋਏ ਸਨ।

      ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਵਚਨਬੱਧ ਹੈ। ਨਸ਼ਿਆਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਲੜਾਈ ਨੂੰ ਤੇਜ਼ ਕਰਨਾ, ਬੁਨਿਆਦੀ ਪੁਲਿਸਿੰਗ ਨੂੰ ਮਜ਼ਬੂਤ ਕਰਨਾ ਅਤੇ ਪੁਲਿਸ ਬਲ ਨੂੰ ਆਧੁਨਿਕ ਤੇ ਅਪਗ੍ਰੇਡ ਕਰਨਾ ਮੁੱਖ ਤਰਜੀਹਾਂ ਹਨ। ਪੰਜਾਬ ਪੁਲਿਸ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਨਾਗਰਿਕਾਂ ਦੇ ਸਰਗਰਮ ਸਹਿਯੋਗ ਦੀ ਉਮੀਦ ਕਰਦੀ ਹੈ।

ਡੀ.ਜੀ.ਪੀ. ਨੇ ਕਿਹਾ ਕਿ ਦੇਸ਼-ਵਿਰੋਧੀ ਤਾਕਤਾਂ ਨੂੰ ਉਨ੍ਹਾਂ ਦੇ ਮਾੜੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਪੰਜਾਬ ਵਿੱਚ ਗੈਂਗਸਟਰਾਂ ਅਤੇ ਸਮਾਜ-ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ ਹੈ। ਭਾਵੇਂ ਉਹ ਭਾਰਤ ਵਿੱਚ ਕਿਤੇ ਵੀ ਲੁਕੇ ਹੋਣ ਜਾਂ ਵਿਦੇਸ਼ ਵਿੱਚ, ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਵੇਗੀ।

Powered by Froala Editor


Recommended News
Most Read
Just Now