4000 ਕਰੋੜ ਰੁਪਏ ਦਾ ਬਜਟ ਉਪਬੰਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਬਜ਼ੁਰਗਾਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ 65 ਸਾਲ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਸਕੀਮ ਲਈ ਯੋਗ: ਡਾ. ਬਲਜੀਤ ਕੌਰ    ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ    CBI ਪਰਵਿੰਦਰ ਝੋਟਾ ਕੇਸ ਦੀ ਜਾਂਚ ਲਈ ਮਾਨਸਾ ਪਹੁੰਚੀ ਰਿਕਾਰਡ ਕਬਜ਼ੇ ਵਿੱਚ ਲਿਆ    ਪੰਜਾਬ ਵਿੱਚ ਨਸਿਆਂ ਦਾ ਕਾਰੋਬਾਰ ਆਸ ਤੋਂ ਵੱਧ ਗੰਭੀਰ    ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਅਮਿਤ ਸ਼ਾਹ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ    ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਰਵਿੰਦਰ ਝੋਟਾ ਕਤਲ ਦੀ ਜਾਂਚ CBI ਹਵਾਲੇ ਕਰਨ ਦਾ ਐਲਾਨ    ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ 20 ਅਕਤੂਬਰ ਨੂੰ ਪੰਜਾਬ ਦੇ ਦੌਰੇ ਉੱਤੇ ਆਉਣਗੇ    *ਮਲੋਟ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਖੇਤਰ ਲਈ ਲਿਆਂਦਾ ਜਾ ਰਿਹਾ ਅਹਿਮ ਸਿੰਚਾਈ ਪ੍ਰੋਜੈਕਟ*    ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ   
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਰਵਿੰਦਰ ਝੋਟਾ ਕਤਲ ਦੀ ਜਾਂਚ CBI ਹਵਾਲੇ ਕਰਨ ਦਾ ਐਲਾਨ
October 20, 2026
-CBI-
Chandigarh

ਚੰਡੀਗੜ 20 ਅਕਤੂਬਰ:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਨਸਾ ਸ਼ਹਿਰ ਦੇ ਇੱਕ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਵੱਲੋਂ ਨਸ਼ਾ ਵਿਰੋਧੀ ਕਮੇਟੀ ਦੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਦੀ ਜਾਂਚ ਸੀ ਬੀ ਆਈ ਦੇ ਹਵਾਲੇ ਕਰਨ ਦਾ ਫ਼ੈਸਲਾ ਕੀਤਾ ਹੈ ।

    ਪਰਵਿੰਦਰ ਝੋਟਾ  ਦੀ ਹੱਤਿਆ ਨੂੰ ਲੈ ਕੇ ਇਨਸਾਫ਼ ਲਈ ਸੰਘਰਸ਼  ਕਰ ਰਹੀ  ਕਮੇਟੀ ਦੀ ਮੰਗ ਮਨਜ਼ੂਰ ਕਰਦਿਆਂ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਇਸਦੀ ਜਾਂਚ ਦਾ ਜਿੰਮਾ CBI ਨੂੰ ਸੌਂਪਣ ਦਾ ਐਲਾਨ ਕੀਤਾ ਹੈ।

     ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਟਵੀਟ ਕਰਕੇ ਇਸਦਾ ਖੁਲਾਸਾ ਕੀਤਾ ਹੈ। ਉਨ੍ਹਾਂ ਆਪਣੇ ਟਵੀਟ ਵਿਚ ਲਿਖਿਆ ਹੈ, ‘‘ਨਸ਼ਿਆਂ ਖਿਲਾਫ਼ ਲੜ ਰਹੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅਸੀਂ ਹਰ ਸਮੇਂ ਡੱਟ ਕੇ ਖੜ੍ਹੇ ਹਾਂ…, ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ, ਅਸੀਂ ਇਹ ਕੇਸ CBI ਨੂੰ ਸੌਂਪ ਰਹੇ ਹਾਂ… ਨਸ਼ੇ ਦੇ ਸੌਦਾਗਰਾਂ ਖਿਲਾਫ਼ ਸਾਡੀ ਲੜਾਈ ਆਰ-ਪਾਰ ਦੀ ਹੈ… ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਸਾਨੂੰ ਜੋ ਵੀ ਸਖ਼ਤ ਕਦਮ ਚੁੱਕਣਾ ਪਿਆ, ਅਸੀਂ ਪਿੱਛੇ ਨਹੀਂ ਹਟਾਂਗੇ…। ”

 ਯਾਦ ਰਹੇ ਕਿ ਅੱਜ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸਾਹ ਮਾਨਸਾ ਵਿਖੇ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਲਈ ਪੁੱਜੇ ਸਨ । ਇਸ ਕੇਸ ਵਿੱਚ ਪੰਜਾਬ ਸਰਕਾਰ ਨੇ ਪਹਿਲਾਂ ਹੀ ਇੱਕ ਐਸ ਐਚ ਉ ਨੂੰ ਮੁਅੱਤਲ ਕਰ ਦਿੱਤਾ ਹੈ ।

Powered by Froala Editor

CBI


Recommended News
Most Read
Just Now