October 27, 2026
Narula / Chandigarh
ਚੰਡੀਗੜ੍ਹ 27 ਅਕਤੂਬਰ ( ਜੱਸੀ):-
ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਦਰਸ਼ਨਾਂ ਦੀ ਸਹੂਲਤ ਬਣਾਉਣ ਦੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ।
ਕੈਬਨਿਟ ਮੰਤਰੀ ਹਰਜੀਤ ਸਿੰਘ ਬੈਂਸ ਨੇ ਵਿਧਾਨ ਸਭਾ ਵਿੱਚ ਬੋਲਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਇਕ ਰਾਸਤਾ ਨਹੀਂ ਸਗੋਂ ਇਹ ਸਿੱਖ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਨਾਲ ਜੋੜਦਾ ਹੈ ।ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ‘ਤੇ ਪਾਬੰਦੀਆਂ ਨਾਲ ਵਿਸ਼ਵ ਭਰ ਵਿੱਚ ਵਸਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਕੇਂਦਰ
ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਮਤਾ ਪੇਸ਼ ਕੀਤਾ, ਜਿਸ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਸਬੰਧੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਕੂਟਨੀਤਕ ਰਸਤਾ ਨਹੀਂ ਹੈ ਸਗੋਂ ਲੱਖਾਂ ਸਿੱਖ ਸੰਗਤਾਂ ਲਈ ਧਾਰਮਿਕ ਆਜ਼ਾਦੀ ਦਾ ਮੁੱਦਾ ਹੈ ਕੇਂਦਰ ਸਰਕਾਰ ਨੂੰ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਇਹ ਮਸਲਾ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਸੰਗਤ ਦੀ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਤੱਕ ਸੁਰੱਖਿਅਤ, ਸੁਚਾਰੂ ਅਤੇ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।
ਸ. ਹਰਜੋਤ ਸਿੰਘ ਬੈਂਸ ਨੇ ਸਦਨ ਵਿੱਚ ਸੰਬੋਧਨ ਕਰਦਿਆਂ ਕਿਹਾ, “ਸ੍ਰੀ ਕਰਤਾਰਪੁਰ ਸਾਹਿਬ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਸਿਧਾਂਤਾਂ ਦਾ ਮੁੱਢ ਹੈ। ਇਹ ਲਾਂਘਾ ਸਿਰਫ਼ ਇੱਕ ਰਸਤਾ ਨਹੀਂ, ਸਗੋਂ ਇੱਕ ਅਜਿਹਾ ਪੁਲ ਹੈ ਜੋ ਸਿੱਖ ਸੰਗਤ ਨੂੰ ਉਸ ਧਰਤੀ ਨਾਲ ਮੁੜ ਜੋੜਦਾ ਹੈ ਜਿੱਥੇ ਸਾਡੇ ਗੁਰੂ ਸਾਹਿਬ ਨੇ ਚਰਨ ਪਾਏ ਸਨ।” ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਇੱਕ ਮਹੱਤਵਪੂਰਨ ਪੜਾਅ ਕਰਤਾਰਪੁਰ ਸਾਹਿਬ ਵਿਖੇ ਬਿਤਾਇਆ ਅਤੇ ਮਨੁੱਖਤਾ ਨੂੰ ਸਮਾਨਤਾ, ਸੇਵਾ, ਭਾਈਚਾਰੇ ਅਤੇ ‘ਸਰਬੱਤ ਦੇ ਭਲੇ’ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਹ ਲਾਂਘਾ ਲੱਖਾਂ ਸੰਗਤਾਂ ਦੀਆਂ ਭਾਵਨਾਵਾਂ ਅਤੇ 1947 ਦੀ ਵੰਡ ਦੌਰਾਨ ਵਿਛੜੇ ਪਰਿਵਾਰਾਂ ਦੇ ਦਰਦ ਦੀ ਤਰਜਮਾਨੀ ਕਰਦਾ ਹੈ।ਮੰਤਰੀ ਹਰਜੋਤ ਬੈਂਸ ਨੇ ਕਿਹਾ, “ਗੁਰੂ ਸਾਹਿਬ ਦਾ ਸੰਦੇਸ਼ ਸਾਰੇ ਧਰਮਾਂ ਅਤੇ ਸਮੁੱਚੀ ਲੋਕਾਈ ਲਈ ਹੈ, ਜੋ ਹੱਦਾਂ-ਸਰਹੱਦਾਂ ਤੋਂ ਪਰੇ ਹੈ। ਉਨ੍ਹਾਂ ਦੀ ਬਾਣੀ ਮਨੁੱਖਤਾ ਨੂੰ ਪਿਆਰ, ਸਦਭਾਵਨਾ, ਸਹਿਣਸ਼ੀਲਤਾ ਅਤੇ ਸ਼ਾਂਤੀ ਦਾ ਮਾਰਗ ਦਿਖਾਉਂਦੀ ਹੈ। ਇਸ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਾ ਰੱਖਣਾ ਧਾਰਮਿਕ ਆਜ਼ਾਦੀ, ਮਨੁੱਖੀ ਸਾਂਝ ਅਤੇ ਪੰਜਾਬ ਦੀ ਸਾਂਝੀ ਵਿਰਾਸਤ ਦੇ ਸਤਿਕਾਰ ਨਾਲ ਸਬੰਧਤ ਹੈ।”
Powered by Froala Editor