ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇਪੰਜਾਬ ਭਰ ਦੀਆਂ 37.43 ਲੱਖ ਤੋਂ ਵੱਧ ਮਾਵਾਂ-ਭੈਣਾਂ ਦੇ ਬੈਂਕ ਖਾਤਿਆਂ ਵਿੱਚ 1,291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਕੀਤੀ ਟਰਾਂਸਫਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦੋ ਵਿਧਾਇਕਾਂ ਨੇ ਪਾਰਟੀ ਨੂੰ ਅਲਵਿਦਾ ਕਿਹਾ    ਜਲੰਧਰ ਵਿਖੇ ਹੋਏ ਸੜਕ ਹਾਦਸੇ ਵਿੱਚ ਪਪੀ ਸਵੀਟਸ ਦੇ ਮਾਲਿਕ ਦੇ ਪੁੱਤਰ ਸਮੇਤ ਦੋ ਨੌਜਵਾਨਾਂ ਦੀ ਮੌਤ    ਅਕਤੂਬਰ ਮਹੀਨੇ ਕੌਮੀ ਪੱਧਰ 'ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ ਦੇ ਮੁਕਾਬਲੇ ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਵਿੱਚ 28% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ    ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ , ਭਾਰਤ ਤੇ ਮਲੇਸ਼ੀਆ ਨੇ ਤਿੰਨ-ਤਿੰਨ ਜਿੱਤਾਂ ਨਾਲ ਸੈਮੀ ਫ਼ਾਈਨਲ ਵਿੱਚ ਜਗ੍ਹਾਂ ਪੱਕੀ ਕੀਤੀ    ਭਗਵੰਤ ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 ਐਫ.ਆਈ.ਆਰ ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ    ਪੰਜਾਬ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਫਾਈਨਲ ਲਿਸਟ ਅੱਜ ਜਾਰੀ ਹੋਵੇਗੀ    ਭਾਜਪਾ ਯੁਵਾ ਮੋਰਚਾ ਵਲੋਂ ਪੰਜਾਬ ਚੋਣਾਂ ਦੇ ਮੱਦੇਨਜ਼ਰ ਵੱਲੋਂ ਨਵੀਂ ਸੂਬਾ ਪੱਧਰੀ ਟੀਮ ਦਾ ਐਲਾਨ, ਨਵੀਂ ਸੂਬਾ ਟੀਮ ਦਾ ਐਲਾਨ,    ਯੋਗ ਆਊਟਸੋਰਸ ਕਾਮਿਆਂ ਨੂੰ ਠੇਕੇ 'ਤੇ ਲਿਆਉਣ ਵਿੱਚ ਕੋਈ ਪ੍ਰਬੰਧਕੀ ਦੇਰੀ ਬਰਦਾਸ਼ਤ ਨਹੀਂ ਹੋਵੇਗੀ: ਹਰਪਾਲ ਸਿੰਘ ਚੀਮਾ    ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ   
ਜਲੰਧਰ ਵਿਖੇ ਹੋਏ ਸੜਕ ਹਾਦਸੇ ਵਿੱਚ ਪਪੀ ਸਵੀਟਸ ਦੇ ਮਾਲਿਕ ਦੇ ਪੁੱਤਰ ਸਮੇਤ ਦੋ ਨੌਜਵਾਨਾਂ ਦੀ ਮੌਤ
November 1, 2026
-

ਜਲੰਧਰ ਵਿਖੇ ਹੋਏ ਸੜਕ ਹਾਦਸੇ ਵਿੱਚ ਪਪੀ ਸਵੀਟਸ ਦੇ ਮਾਲਿਕ ਦੇ ਪੁੱਤਰ ਸਮੇਤ ਦੋ ਨੌਜਵਾਨਾਂ ਦੀ ਮੌਤ

Bakhsi / Jalandhar

ਜਲੰਧਰ, 1 ਨਵੰਬਰ ( ਬਖਸੀ ):-

   ਜਲੰਧਰ ਵਿੱਚ ਹੋਏ ਇੱਕ ਸੜਕ ਹਾਦਸੇ ਵਿੱਚ  ਪਪੀ ਸਵੀਟਸ ਦੇ ਮਾਲਿਕ ਦੇ ਪੁੱਤਰ ਸਮੇਤ ਦੋ ਦੋਸਤਾਂ ਦੀ ਮੌਤ ਹੋ ਗਈ। ਇਹ ਹਾਦਸਾ ਪੁਲਿਸ ਲਾਈਨਜ਼ ਨੇੜੇ ਇੱਕ ਫਲਾਈਓਵਰ ‘ਤੇ ਵਾਪਰਿਆ। ਉਹ ਦੋਵੇਂ ਇੱਕ ਦੋਸਤ ਦੇ ਜਨਮਦਿਨ ਦੀ ਪਾਰਟੀ ਵਿੱਚ ਗਏ ਹੋਏ ਸਨ। ਪਾਰਟੀ ਤੋਂ ਬਾਅਦ ਮ੍ਰਿਤਕ ਵਿਅਕਤੀ ਤਿੰਨ ਹੋਰ ਦੋਸਤਾਂ ਨਾਲ ਵੋਲਕਸਵੈਗਨ ਕਾਰ ਵਿੱਚ ਜਾ ਰਹੇ ਸਨ ਤਾਂ ਉਨ੍ਹਾਂ ਦੀ ਕਾਰ ਫਲਾਈਓਵਰ ‘ਤੇ ਖੜੀ ਇੱਕ ਨਗਰ ਨਿਗਮ ਦੀ ਟਰੈਕਟਰ ਟਰਾਲੀ ਨਾਲ ਟਕਰਾ ਗਈ

ਪੁਲਿਸ ਨੂੰ ਅੱਜ ਸਵੇਰੇ ਹਾਦਸੇ ਦੀ ਸੂਚਨਾ ਮਿਲੀ ਜਿਸ ਤੋਂ ਬਾਅਦ ਬਾਰਾਂਦਰੀ ਪੁਲਿਸ ਸਟੇਸ਼ਨ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਉਨ੍ਹਾਂ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਮ੍ਰਿਤਕਾਂ ਦੀ ਪਛਾਣ ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਜ਼ ਦੇ ਮਾਲਕ ਦਿਨੇਸ਼ ਦੇ ਪੁੱਤਰ ਵਿਦਿਤ ਓਲਕ ਅਤੇ ਪੱਪੀ ਸਵੀਟਸ ਦੇ ਮਾਲਕ ਦੇ ਪੁੱਤਰ ਆਰਵ ਤਲਵਾਰ ਵਜੋਂ ਹੋਈ ਹੈ। ਦੋਵੇਂ 18 ਤੋਂ 19 ਸਾਲ ਦੇ ਸਨ।

     ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਦਾ ਪੁੱਤਰ ਵੀ ਉਨ੍ਹਾਂ ਨਾਲ ਕਾਰ ਵਿੱਚ ਸੀ, ਜੋ ਸੁਰੱਖਿਅਤ ਹੈ ।

Powered by Froala Editor


Recommended News
Most Read
Just Now