ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰ ਦੇ ਇਸ਼ਾਰੇ 'ਤੇ ਲੋਪੋਕੇ ਸਰਹੱਦ ਤੋਂ ਨਸ਼ੇ ਦੀਆਂ ਖੇਪਾਂ ਹਾਸਲ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ    ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ; ਸਥਾਨਕ ਵਸਨੀਕਾਂ, ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਦੇ ਸਾਂਝੇ ਯਤਨਾਂ ਨਾਲ ਅੱਗ ’ਤੇ ਕਾਬੂ ਪਾਇਆ : ਡਾ. ਹਿਮਾਂਸ਼ੂ ਅਗਰਵਾਲ    ਦੁਆਬੇ ਲਈ ਦੀਵਾਲੀ ਦਾ ਵੱਡਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਐਸਬੀਐਸ ਨਗਰ ਵਿਖੇ ਮੈਡੀਕਲ ਕਾਲਜ ਲਈ ਐਲ.ਓ.ਆਈ. ਜਾਰੀ    ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਪੰਜਾਬ ਦੇ ਮੁਲਾਜ਼ਮਾਂ ਨੂੰ DA ਦੇਣ ਦੀ ਰੂਪ ਰੇਖਾ ਕੋਰਟ ਵਿੱਚ ਪੇਸ਼ ਕਰਨ ਦੇ ਹੁਕਮ-ਮੁੱਖ ਸਕੱਤਰ ਵਿਰੁੱਧ ਮਾਣਹਾਨੀ ਕੇਸ ਤੇ ਰੋਕ    ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ ਵਿੱਤੀ ਤੰਗੀਆਂ ਕਾਰਨ ਕਿਸੇ ਵੀ ਵਿਦਿਆਰਥੀ ਦਾ ਸਿਵਲ ਸੇਵਾਵਾਂ ਦਾ ਸੁਪਨਾ ਅਧੂਰਾ ਨਹੀਂ ਰਹਿਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਨੌਕਰੀ ਤੋਂ ਅਸਤੀਫ਼ਾ ਦਿੱਤਾ    ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ, ਪੰਥਕ ਏਕਤਾ ’ਤੇ ਦਿੱਤਾ ਜ਼ੋਰ    ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇਪੰਜਾਬ ਭਰ ਦੀਆਂ 37.43 ਲੱਖ ਤੋਂ ਵੱਧ ਮਾਵਾਂ-ਭੈਣਾਂ ਦੇ ਬੈਂਕ ਖਾਤਿਆਂ ਵਿੱਚ 1,291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਕੀਤੀ ਟਰਾਂਸਫਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦੋ ਵਿਧਾਇਕਾਂ ਨੇ ਪਾਰਟੀ ਨੂੰ ਅਲਵਿਦਾ ਕਿਹਾ    ਜਲੰਧਰ ਵਿਖੇ ਹੋਏ ਸੜਕ ਹਾਦਸੇ ਵਿੱਚ ਪਪੀ ਸਵੀਟਸ ਦੇ ਮਾਲਿਕ ਦੇ ਪੁੱਤਰ ਸਮੇਤ ਦੋ ਨੌਜਵਾਨਾਂ ਦੀ ਮੌਤ   
ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰ ਦੇ ਇਸ਼ਾਰੇ 'ਤੇ ਲੋਪੋਕੇ ਸਰਹੱਦ ਤੋਂ ਨਸ਼ੇ ਦੀਆਂ ਖੇਪਾਂ ਹਾਸਲ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ
November 6, 2026
-36-

Narula / Chandigarh

ਚੰਡੀਗੜ੍ਹ/ਅੰਮ੍ਰਿਤਸਰ, 6 ਨਵੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਨਾਬਾਲਗ ਸਮੇਤ ਚਾਰ ਵਿਅਕਤੀਆਂ ਨੂੰ 36 ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਾਹਿਲ ਸਿੰਘ ਵਾਸੀ ਘਨੁਪੁਰ, ਅੰਮ੍ਰਿਤਸਰ, ਪਰਮਜੀਤ ਸਿੰਘ ਤੇ ਕਮਲਪਾਲ ਸਿੰਘ ਦੋਵੇਂ ਵਾਸੀ ਰਾਜਾਸਾਂਸੀ, ਅੰਮ੍ਰਿਤਸਰ ਵਜੋਂ ਹੋਈ ਹੈ, ਜਿਨ੍ਹਾਂ ਦੇ ਨਾਲ ਇੱਕ ਨਾਬਾਲਗ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਪਰਮਜੀਤ ਸਿੰਘ ਦਾ ਪੁਰਾਣਾ ਅਪਰਾਧਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਤਿੰਨ ਕੇਸ ਦਰਜ ਹਨ।

ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲੀਸ ਟੀਮਾਂ ਨੇ ਨਸ਼ੇ ਦੀ ਸਪਲਾਈ ਵਿੱਚ ਵਰਤੇ ਜਾ ਰਹੇ ਮੁਲਜ਼ਮਾਂ ਦੇ ਦੋ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ ਬੈਠੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਉਕਤ ਹੈਂਡਲਰ ਲੋਪੋਕੇ ਖੇਤਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਹੈਰੋਇਨ ਦੀਆਂ ਖੇਪਾਂ ਪਹੁੰਚਾਉਣ ਦਾ ਪ੍ਰਬੰਧ ਕਰ ਰਿਹਾ ਸੀ, ਜਿਨ੍ਹਾਂ ਨੂੰ ਉਹ ਅੱਗੇ ਆਪਣੇ ਕਾਰਕੁਨਾਂ ਰਾਹੀਂ ਹੋਰ ਧਿਰਾਂ ਨੂੰ ਸਪਲਾਈ ਕਰਦਾ ਸੀ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਨੂੰ ਪੁਖ਼ਤਾ ਸੂਹ ਮਿਲੀ ਸੀ ਕਿ ਵਿਦੇਸ਼ ਬੈਠੇ ਹੈਂਡਲਰ ਦੇ ਚਾਰ ਸਾਥੀਆਂ ਨੇ ਲੋਪੋਕੇ ਸਰਹੱਦੀ ਖੇਤਰ ਤੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਹ ਖੇਪ ਅੰਮ੍ਰਿਤਸਰ-ਲੋਪੋਕੇ ਰੋਡ 'ਤੇ ਕਿਸੇ ਹੋਰ ਪਾਰਟੀ ਨੂੰ ਸੌਂਪਣ ਜਾ ਰਹੇ ਹਨ। ਪੁਲੀਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਛਾਪੇਮਾਰੀ ਕੀਤੀ ਅਤੇ ਭਾਰਤਮਾਲਾ ਹਾਈਵੇਅ ਪੁਲ ਨੇੜੇ ਸਾਹਿਲ ਸਿੰਘ, ਪਰਮਜੀਤ ਸਿੰਘ, ਕਮਲਪਾਲ ਸਿੰਘ ਅਤੇ ਉਨ੍ਹਾਂ ਦੇ ਚੌਥੇ ਨਾਬਾਲਗ ਸਾਥੀ ਨੂੰ 36 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ। ਇਸ ਦੇ ਨਾਲ ਹੀ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕਰ ਲਏ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲੱਗਾ ਕੇ ਪੂਰੇ ਨੈੱਟਵਰਕ ਦਾ ਖਾਤਮਾ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.), ਅੰਮ੍ਰਿਤਸਰ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21, 25 ਅਤੇ 29 ਤਹਿਤ ਮਿਤੀ 06-11-2026 ਨੂੰ ਐੱਫ.ਆਈ.ਆਰ. ਨੰਬਰ 72 ਦਰਜ ਕੀਤੀ ਗਈ ਹੈ।

Powered by Froala Editor

36


Recommended News
Most Read
Just Now