ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ -ਵੱਡੇ ਪੁੱਤਰ ਤੇ ਪਿਤਾ ਨੇ ਦਿੱਤੀ ਚਿਖਾ ਨੂੰ ਅਗਨੀ    ਗੈਂਗਸਟਰਾਂ ’ਤੇ ਵਾਰ’: ਅਫ਼ਰੀਕਾ ਤੋਂ ਪਹਿਲੀ ਸਫ਼ਲ ਡਿਪੋਰਟੇਸ਼ਨ ਕਾਰਵਾਈ ਤਹਿਤ ਪੰਜਾਬ ਪੁਲੀਸ ਨੇ ਭਗੌੜੇ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ    ਸਮੱਗਰ ਸਿੱਖਿਆ ਅਧੀਨ ਆਉਂਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ -ਮੁਲਾਜ਼ਮਾਂ ਨੂੰ ਤਨਖ਼ਾਹ ਨਾਲ ਸਬੰਧਤ ਲਾਭ ਵੀ ਦਿੱਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ, ਸੂਬੇ ਨੂੰ 2025 ਵਿੱਚ ਮਿਲੇ ਪਹਿਲੇ ਸਥਾਨ ਦਾ ਦਿੱਤਾ ਹਵਾਲਾ: ਬਰਿੰਦਰ ਕੁਮਾਰ ਗੋਇਲ    ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰ ਦੇ ਇਸ਼ਾਰੇ 'ਤੇ ਲੋਪੋਕੇ ਸਰਹੱਦ ਤੋਂ ਨਸ਼ੇ ਦੀਆਂ ਖੇਪਾਂ ਹਾਸਲ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ    ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ; ਸਥਾਨਕ ਵਸਨੀਕਾਂ, ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਦੇ ਸਾਂਝੇ ਯਤਨਾਂ ਨਾਲ ਅੱਗ ’ਤੇ ਕਾਬੂ ਪਾਇਆ : ਡਾ. ਹਿਮਾਂਸ਼ੂ ਅਗਰਵਾਲ    ਦੁਆਬੇ ਲਈ ਦੀਵਾਲੀ ਦਾ ਵੱਡਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਐਸਬੀਐਸ ਨਗਰ ਵਿਖੇ ਮੈਡੀਕਲ ਕਾਲਜ ਲਈ ਐਲ.ਓ.ਆਈ. ਜਾਰੀ    ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਪੰਜਾਬ ਦੇ ਮੁਲਾਜ਼ਮਾਂ ਨੂੰ DA ਦੇਣ ਦੀ ਰੂਪ ਰੇਖਾ ਕੋਰਟ ਵਿੱਚ ਪੇਸ਼ ਕਰਨ ਦੇ ਹੁਕਮ-ਮੁੱਖ ਸਕੱਤਰ ਵਿਰੁੱਧ ਮਾਣਹਾਨੀ ਕੇਸ ਤੇ ਰੋਕ    ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ ਵਿੱਤੀ ਤੰਗੀਆਂ ਕਾਰਨ ਕਿਸੇ ਵੀ ਵਿਦਿਆਰਥੀ ਦਾ ਸਿਵਲ ਸੇਵਾਵਾਂ ਦਾ ਸੁਪਨਾ ਅਧੂਰਾ ਨਹੀਂ ਰਹਿਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਨੌਕਰੀ ਤੋਂ ਅਸਤੀਫ਼ਾ ਦਿੱਤਾ   
ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ -ਵੱਡੇ ਪੁੱਤਰ ਤੇ ਪਿਤਾ ਨੇ ਦਿੱਤੀ ਚਿਖਾ ਨੂੰ ਅਗਨੀ
November 8, 2026
-

Maan / Mansa

ਮਾਨਸਾ: 8 ਨਵੰਬਰ  (ਮਾਨ ) :- 

        ਮਾਨਸਾ ਵਿੱਚ ਇੱਕ ਕੈਮਿਸਟ ਵੱਲੋਂ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਅੱਜ ਦੀਵਾਲੀ ਵਾਲੇ ਦਿਨ ਅੰਤਿਮ ਸਸਕਾਰ ਕਰ ਦਿੱਤਾ ਗਿਆ। ਪਰਵਿੰਦਰ ਝੋਟਾ ਦੀ ਦੇਹ ਦੀ ਚਿਖਾ ਨੂੰ ਉਨ੍ਹਾਂ ਦੇ ਵੱਡੇ ਪੁੱਤਰ ਅਤੇ ਪਿਤਾ ਭੀਮ ਸਿੰਘ ਨੇ ਅਗਨੀ ਦਿੱਤੀ।  ਕਤਲ ਤੋਂ ਕਰੀਬ 26 ਦਿਨਾਂ ਬਾਅਦ ਉਨ੍ਹਾਂ ਦਾ ਸਸਕਾਰ ਹੋਇਆ ਹੈ।

ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਚਕੇਰੀਆਂ ਰੋਡ ਸਥਿਤ ਉਨ੍ਹਾਂ ਦੇ ਪੈਤ੍ਰਿਕ ਖੇਤ ਵਿੱਚ ਲਿਜਾਇਆ ਗਿਆ, ਜਿੱਥੇ ਅੰਤਿਮ ਰਸਮਾਂ ਨਿਭਾਈਆਂ ਗਈਆਂ।  ਪ੍ਰਸ਼ਾਸਨ ਨਾਲ ਗੱਲਬਾਤ ਤੋਂ ਬਾਅਦ ਚੰਡੀਗੜ੍ਹ ਦੇ ਪੀਜੀਆਈ ਵਿੱਚ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ  ਕੀਤੀ ਗਈ ਅਤੇ ਬਾਅਦ  ਵਿੱਚ ਅੱਜ ਸਵੇਰੇ 5 ਵਜੇ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਗਈ ਸੀ। ਚੰਡੀਗੜ੍ਹ ਤੋਂ ਮਾਨਸਾ ਤੱਕ ਦੇ ਸਫ਼ਰ ਦੌਰਾਨ ਵੱਖ-ਵੱਖ ਥਾਵਾਂ ’ਤੇ ਲੋਕਾਂ ਨੇ ਉਨ੍ਹਾਂ ਦੇ ਅੰਤਿਮ ਦਰਸ਼ਨ ਕੀਤੇ। ਇਸ ਮੌਕੇ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਅੱਜ ਪਰਵਿੰਦਰ ਝੋਟਾ ਦੇ ਅੰਤਿਮ ਸਸਕਾਰ ਮੌਕੇ ਵੱਡੀ ਗਿਣਤੀ ‘ਚ ਲੋਕ ਪਹੁੰਚੇ ਹੋਏ ਸਨ। ਲੋਕਾਂ ਨੇ ਨਮ ਅੱਖਾਂ ਦੇ ਨਾਲ ਪਰਵਿੰਦਰ ਝੋਟਾ ਨੂੰ ਅੰਤਿਮ ਵਿਦਾਈ ਦਿੱਤੀ।

ਦੂਜੇ ਪਾਸੇ, ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਪਿਛਲੇ ਦੋ ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਹੋਏ ਹਨ। ਉਨ੍ਹਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਪੁੱਤਰ ਦੇ ਸਸਕਾਰ ਤੋਂ ਪਹਿਲਾਂ ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਦਾ ਤਬਾਦਲਾ ਕਰੇ। ਭੀਮ ਸਿੰਘ ਨੇ ਦੋਸ਼ ਲਾਇਆ ਕਿ ਐੱਸਐੱਸਪੀ ਵੱਲੋਂ ਨਸ਼ਿਆਂ ਨੂੰ ਰੋਕਣ ਵਿੱਚ ਨਾਕਾਮ ਰਹਿਣ ਕਾਰਨ ਹੀ ਉਨ੍ਹਾਂ ਦੇ ਪੁੱਤਰ ਦਾ ਕਤਲ ਹੋਇਆ ਹੈ ।

Powered by Froala Editor


Recommended News
Most Read
Just Now