ਫਤਹਿਗੜ੍ਹ ਸਾਹਿਬ ਵਿਖੇ 'ਸ਼ਹੀਦੀ ਸਭਾ' ਦੌਰਾਨ ਵਿਆਪਕ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ ਪੱਧਰੀ ਮੀਟਿੰਗ ਸੰਗਤ ਲਈ 'ਸ਼ਹੀਦੀ ਸਭਾ' ਨੂੰ ਸੁਚਾਰੂ ਅਤੇ ਨਿਰਵਿਘਨ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ ਪਿੰਡ ਰਸੂਲਪੁਰ ਵਿਖੇ ਗ਼ੈਰ-ਕਾਨੂੰਨੀ ਮਾਈਨਿੰਗ 'ਚ ਵਰਤੀ ਜਾ ਰਹੀ ਪੋਕਲੇਨ ਮਸ਼ੀਨ ਤੇ ਟਿੱਪਰ ਕਾਬੂ, ਪਰਚਾ ਦਰਜ    ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ    ਭਗਵੰਤ ਮਾਨ ਸਰਕਾਰ ਨੇ ਯਕਮੁਸ਼ਤ ਨਿਬੇੜਾ ਸਕੀਮ ਲਿਆਂਦੀ, ਬਕਾਇਆ ਬਿਜਲੀ ਬਿੱਲਾਂ ਉੱਤੇ ਵਿਆਜ ਤੇ ਜੁਰਮਾਨਾ 100 ਫੀਸਦੀ ਮੁਆਫ਼ ਖਪਤਕਾਰ 31 ਮਾਰਚ 2026 ਤੱਕ ਦੇ ਬਕਾਇਆ ਬਿੱਲਾਂ ਉੱਤੇ 45 ਦਿਨਾਂ ਤੱਕ ਲੈ ਸਕਣਗੇ ਲਾਭ    ਵਿਸ਼ੇਸ਼ ਗਹਿਰੀ ਸੁਧਾਈ 2027: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ – ਅਨਿੰਦਿਤਾ ਮਿੱਤਰਾ, ਸੀ.ਈ.ਓ. ਪੰਜਾਬ    ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ-ਲਿਸਟ ਵਿੱਚ ਦੋ ਐੱਮਪੀ ਵੀ ਸ਼ਾਮਲ    ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਦੇ ਮੈਂਬਰਾਂ ਦੀ ਮੁੜ-ਚੋਣ ਕਰਵਾਉਣ ਲਈ ਸ਼ਡਿਊਲ ਦਾ ਐਲਾਨ    ਪੁਲਿਸ ਹਿਰਾਸਤ ਵਿਚੋਂ ਲਾਪਤਾ ਹੋਣ ਦੇ ਮਾਮਲੇ ਵਿੱਚ ਸੀ ਬੀ ਆਈ ਅਦਾਲਤ ਵੱਲੋਂ ਵੱਲੋਂ ਐਸ ਐਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ    ਮੁੱਖਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼    ਬਿਜਲੀ ਦੀਆਂ ਤਾਰਾਂ ਨੂੰ ਅੰਡਰਗਰਾਊਂਡ ਕਰਕੇ ਪੰਜਾਬ ਨੂੰ ਖੰਭਾ-ਮੁਕਤ ਕਰਨਾ ਮੇਰਾ ਸੁਪਨਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ   
ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ ਪਿੰਡ ਰਸੂਲਪੁਰ ਵਿਖੇ ਗ਼ੈਰ-ਕਾਨੂੰਨੀ ਮਾਈਨਿੰਗ 'ਚ ਵਰਤੀ ਜਾ ਰਹੀ ਪੋਕਲੇਨ ਮਸ਼ੀਨ ਤੇ ਟਿੱਪਰ ਕਾਬੂ, ਪਰਚਾ ਦਰਜ
November 13, 2026
-

Jassi / Chandigarh

ਚੰਡੀਗੜ੍ਹ, 13 ਨਵੰਬਰ

ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮਾਈਨਿੰਗ ਵਿਭਾਗ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਅਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਅਤੇ ਵੱਖ-ਵੱਖ ਥਾਵਾਂ 'ਤੇ ਨਿਰੰਤਰ ਛਾਪੇ ਮਾਰੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਸੇ ਮੁਹਿੰਮ ਤਹਿਤ ਮਾਈਨਿੰਗ ਵਿਭਾਗ ਦੀ ਟੀਮ ਵੱਲੋਂ ਅੱਜ ਸਵੇਰੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਸੂਲਪੁਰ ਵਿਖੇ ਗਸ਼ਤ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀ ਲਈ ਵਰਤੀ ਜਾ ਰਹੀ ਇੱਕ ਪੋਕਲੇਨ ਮਸ਼ੀਨ ਅਤੇ ਇੱਕ ਟਿੱਪਰ ਨੂੰ ਮੌਕੇ 'ਤੇ ਕਾਬੂ ਕੀਤਾ ਗਿਆ। ਵਿਭਾਗੀ ਟੀਮ ਨੇ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਪੋਕਲੇਨ ਮਸ਼ੀਨ ਤੇ ਟਿੱਪਰ ਨੂੰ ਪੁਲਿਸ ਹਵਾਲੇ ਕਰ ਦਿੱਤਾ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਥਾਣਾ ਲਾਢੋਵਾਲ ਵਿਖੇ ਸਬੰਧਤ ਕਾਨੂੰਨੀ ਧਾਰਾਵਾਂ ਤਹਿਤ ਐਫ.ਆਈ.ਆਰ. ਨੰਬਰ-200 ਦਰਜ ਕੀਤੀ ਗਈ ਹੈ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸਪੱਸ਼ਟ ਕੀਤਾ ਕਿ ਗ਼ੈਰ-ਕਾਨੂੰਨੀ ਮਾਈਨਿੰਗ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਕੇ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਨਿਰੰਤਰ ਜਾਰੀ ਰਹੇਗੀ।

ਉਨ੍ਹਾਂ ਕਿਹਾ ਕਿ ਮਾਈਨਿੰਗ ਵਿਭਾਗ ਵੱਲੋਂ ਇਲਾਕੇ ਵਿੱਚ ਲਗਾਤਾਰ ਗਸ਼ਤ, ਚੈਕਿੰਗ ਅਤੇ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ 'ਤੇ ਰੋਕ ਲਗਾਉਣ ਲਈ ਇਹ ਮੁਹਿੰਮ ਭਵਿੱਖ ਵਿੱਚ ਵੀ ਪੂਰੀ ਸਖ਼ਤੀ ਨਾਲ ਜਾਰੀ ਰਹੇਗੀ।

Powered by Froala Editor


Recommended News
Most Read
Just Now