ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ: ਉਸ ਦੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਪੰਜ ਸਾਥੀ 11 ਪਿਸਤੌਲਾਂ ਅਤੇ 191 ਕਾਰਤੂਸਾਂ ਸਮੇਤ    ਪਿਛਲੀਆਂ ਸਰਕਾਰਾਂ ਨੇ ਆਪਣੀਆਂ ਤਿਜੌਰੀਆਂ ਭਰੀਆਂ ਅਤੇ ਅਸੀਂ ਲੋਕਾਂ ਦਾ ਪੈਸਾ ਲੋਕਾਂ 'ਤੇ ਖਰਚ ਕਰ ਰਹੇ ਹਾਂ-ਸਾਡੀ ਨੀਅਤ ਸਾਫ਼ ਹੈ, ਪੰਜਾਬ ਦੇ ਲੋਕਾਂ ਲਈ ਸਰਕਾਰ ਦਾ ਖ਼ਜ਼ਾਨਾ ਹਮੇਸ਼ਾ ਖੁੱਲ੍ਹਾ ਰਹੇਗਾ-ਭਗਵੰਤ ਸਿੰਘ ਮਾਨ    ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਪੰਜਾਬ ਕਾਂਗਰਸ ਵਿੱਚ ਸ਼ਾਮਲ ਕਰਨ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਖੜ੍ਹੇ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ    ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ: ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ 'ਵਲੰਟਰੀ ਡਿਸਕਲੋਜ਼ਰ ਸਕੀਮ' (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ    ਫਤਹਿਗੜ੍ਹ ਸਾਹਿਬ ਵਿਖੇ 'ਸ਼ਹੀਦੀ ਸਭਾ' ਦੌਰਾਨ ਵਿਆਪਕ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ ਪੱਧਰੀ ਮੀਟਿੰਗ ਸੰਗਤ ਲਈ 'ਸ਼ਹੀਦੀ ਸਭਾ' ਨੂੰ ਸੁਚਾਰੂ ਅਤੇ ਨਿਰਵਿਘਨ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ ਪਿੰਡ ਰਸੂਲਪੁਰ ਵਿਖੇ ਗ਼ੈਰ-ਕਾਨੂੰਨੀ ਮਾਈਨਿੰਗ 'ਚ ਵਰਤੀ ਜਾ ਰਹੀ ਪੋਕਲੇਨ ਮਸ਼ੀਨ ਤੇ ਟਿੱਪਰ ਕਾਬੂ, ਪਰਚਾ ਦਰਜ   
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
November 16, 2026
-

ਨਰੂਲਾ / ਚੰਡੀਗੜ

ਚੰਡੀਗੜ੍ਹ, 16 ਨਵੰਬਰ  (ਨਰੂਲਾ ):-

ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਇੱਕ ਵਿਸ਼ੇਸ਼ ਯੁਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਲਾਗੂ ਕੀਤੀ ਜਾ ਰਹੀ ਹੈ।

ਇਹ ਸਕੀਮ ਘਰੇਲੂ ਖਪਤਕਾਰਾਂ ਲਈ ਇੱਕ ਸੁਨਹਿਰੀ ਮੌਕਾ ਹੈ, ਜਿਸ ਰਾਹੀਂ ਉਹ ਬਿਨਾਂ ਕਿਸੇ 'ਲੇਟ ਪੇਮੈਂਟ ਸਰਚਾਰਜ' ਜਾਂ ਵਿਆਜ ਦੇ ਆਪਣੇ ਬਕਾਏ ਅਦਾ ਕਰ ਸਕਦੇ ਹਨ। ਇਸ ਪਹਿਲਕਦਮੀ ਦਾ ਉਦੇਸ਼ ਘਰੇਲੂ ਖਪਤਕਾਰਾਂ ਨੂੰ ਵਿੱਤੀ ਰਾਹਤ ਦੇਣਾ ਅਤੇ ਉਨ੍ਹਾਂ ਨੂੰ ਇੱਕ ਸੁਵਿਧਾਜਨਕ ਤੇ ਖਪਤਕਾਰ-ਪੱਖੀ ਪ੍ਰਕਿਰਿਆ ਰਾਹੀਂ ਆਪਣੇ ਬਕਾਇਆ ਬਿਜਲੀ ਬਿੱਲਾਂ ਦਾ ਨਿਪਟਾਰਾ ਕਰਨ ਦੇ ਯੋਗ ਬਣਾਉਣਾ ਹੈ।

ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਰਾਹਤ ਅਤੇ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਵਿਸ਼ੇਸ਼ ਨਿਪਟਾਰਾ ਸਕੀਮ ਰਾਹੀਂ, ਅਸੀਂ ਘਰੇਲੂ ਬਿਜਲੀ ਖਪਤਕਾਰਾਂ ਨੂੰ ਜੁਰਮਾਨਿਆਂ ਅਤੇ ਵਿਆਜ ਦੇ ਵਾਧੂ ਬੋਝ ਤੋਂ ਬਿਨਾਂ ਆਪਣੇ ਬਕਾਏ ਦਾ ਨਿਪਟਾਰਾ ਕਰਨ ਦਾ ਮੌਕਾ ਦੇ ਰਹੇ ਹਾਂ। ਅਸੀਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਵਿੱਤੀ ਤੰਗੀਆਂ ਖਪਤਕਾਰਾਂ ਲਈ ਉਨ੍ਹਾਂ ਦੇ ਬਿਜਲੀ ਖਾਤਿਆਂ ਦੇ ਨਿਪਟਾਰੇ ਵਿੱਚ ਰੁਕਾਵਟ ਨਾ ਬਣਨ।"

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜਿਨ੍ਹਾਂ ਘਰੇਲੂ ਖਪਤਕਾਰਾਂ ਦੇ ਬਿਜਲੀ ਦੇ ਬਿੱਲ ਬਕਾਇਆ ਹਨ, ਉਹ ਇਸ ਸਕੀਮ ਦਾ ਲਾਭ ਲੈ ਸਕਦੇ ਹਨ ਭਾਵੇਂ ਉਨ੍ਹਾਂ ਦਾ ਬਿਜਲੀ ਕੁਨੈਕਸ਼ਨ ਇਸ ਸਮੇਂ ਕਾਰਜਸ਼ੀਲ ਹੈ ਜਾਂ ਕੱਟ ਦਿੱਤਾ ਗਿਆ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਸਕੀਮ ਕਮਰਸ਼ੀਅਲ ਸਰਕੂਲਰ ਜਾਰੀ ਹੋਣ ਦੀ ਮਿਤੀ ਤੋਂ 45 ਦਿਨਾਂ ਤੱਕ ਲਾਗੂ ਰਹੇਗੀ। ਇਸ ਸਕੀਮ ਤਹਿਤ ਘਰੇਲੂ ਖਪਤਕਾਰਾਂ ਨੂੰ ਸਿਰਫ਼ ਅਸਲ ਬਕਾਇਆ ਰਕਮ (ਮੂਲ ਰਕਮ) ਦਾ ਭੁਗਤਾਨ ਕਰਨਾ ਹੋਵੇਗਾ ਜਦਕਿ 100 ਫੀਸਦ ਐਲਪੀਐਸ/ਐਲਪੀਆਈ (ਦੇਰੀ ਨਾਲ ਬਿੱਲ ਭਰਨ 'ਤੇ ਲੱਗਣ ਵਾਲਾ ਸਰਚਾਰਜ/ਵਿਆਜ) ਮੁਆਫ਼ ਕਰ ਦਿੱਤਾ ਜਾਵੇਗਾ।

ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਯਕਮੁਸ਼ਤ ਯੋਜਨਾ ਤਹਿਤ ਭੁਗਤਾਨ ਕਿਸ਼ਤਾਂ ਵਿੱਚ ਕੀਤਾ ਜਾ ਸਕੇਗਾ, ਜਿਸ ਵਿੱਚ 25 ਫ਼ੀਸਦ ਰਕਮ ਤੁਰੰਤ ਅਦਾ ਕਰਨੀ ਹੋਵੇਗੀ ਅਤੇ ਬਾਕੀ 75 ਫ਼ੀਸਦ ਰਕਮ ਵੱਧ ਤੋਂ ਵੱਧ ਛੇ ਮਾਸਿਕ ਕਿਸ਼ਤਾਂ ਵਿੱਚ ਅਦਾ ਕਰਨੀ ਪਵੇਗੀ।

ਸ. ਸੌਂਦ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਲਗਭਗ 24.86 ਲੱਖ ਘਰੇਲੂ ਖਪਤਕਾਰਾਂ ਨੂੰ ਲਾਭ ਮਿਲੇਗਾ। ਬਿਜਲੀ ਬਿੱਲਾਂ ਦੀ ਕੁੱਲ ਬਕਾਇਆ ਰਕਮ ਲਗਭਗ 2,516 ਕਰੋੜ ਰੁਪਏ ਹੈ, ਜਿਸ ਵਿੱਚੋਂ 518 ਕਰੋੜ ਰੁਪਏ ਮੁਆਫ਼ ਕੀਤੇ ਜਾਣ ਦੀ ਸੰਭਾਵਨਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਕੀਮ ਨੋਟੀਫਿਕੇਸ਼ਨ ਜਾਰੀ ਹੁੰਦੇ ਹੀ ਤੁਰੰਤ ਲਾਗੂ ਹੋ ਜਾਵੇਗੀ ਅਤੇ 45 ਦਿਨਾਂ ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਵਿੱਚ 31 ਮਾਰਚ 2026 ਜਾਂ ਇਸ ਤੋਂ ਪਹਿਲਾਂ ਦੇ ਖੜ੍ਹੇ ਬਕਾਇਆ ਬਿਲਾਂ ‘ਤੇ ਹੀ ਲਾਭ ਦਿੱਤਾ ਜਾਵੇਗਾ।

ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਅਗਲੇ 7 ਦਿਨਾਂ ਦੇ ਅੰਦਰ ਸਾਰੇ ਯੋਗ ਖਪਤਕਾਰਾਂ ਨੂੰ ਵਿਸ਼ੇਸ਼ 'ਓ.ਟੀ.ਐਸ.' ਬਿੱਲ ਭੇਜ ਕੇ ਸੂਚਨਾ ਦਿੱਤੀ ਜਾਵੇਗੀ। ਇਸ ਵਿੱਚ ਬਕਾਇਆ ਰਕਮ, ਮੁਆਫ਼ ਕੀਤੇ ਗਏ ਜੁਰਮਾਨੇ ਅਤੇ 'ਓ.ਟੀ.ਐਸ.' ਸਕੀਮ ਦਾ ਲਾਭ ਲੈਣ ਲਈ ਅਦਾ ਕੀਤੀ ਜਾਣ ਵਾਲੀ ਬਕਾਇਆ ਰਾਸ਼ੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਜਿਵੇਂ ਹੀ ਖਪਤਕਾਰ ਬਕਾਏ ਦਾ (ਆਨਲਾਈਨ) ਭੁਗਤਾਨ ਕਰੇਗਾ, ਬਿੱਲ ਆਪਣੇ ਆਪ ਅਪਡੇਟ ਹੋ ਜਾਵੇਗਾ ਅਤੇ ਇਹ ਆਨਲਾਈਨ ਦੇ ਨਾਲ-ਨਾਲ ਸੋਧੇ ਹੋਏ ਬਿੱਲ ਵਿੱਚ ਵੀ ਦਿਖਾਈ ਦੇਵੇਗਾ।

Powered by Froala Editor


Recommended News
Most Read
Just Now