ਵਾਰਸ ਪੰਜਾਬ ਦੇ ਅਤੇ ਅਕਾਲੀ ਦਲ ਪੁਨਰ ਸੁਰਜੀਤ ਵਿਚਕਾਰ ਚੋਣ ਸਮਝੌਤਾ , ਐਲਾਨ ਜਲਦੀ-ਪਰਮਿੰਦਰ ਢੀਂਡਸਾ ਦਾ ਵੱਡਾ ਦਾਅਵਾ     ਭਗਵੰਤ ਮਾਨ ਸਰਕਾਰ ਬਿਨਾਂ ਕਿਸੇ ਦੇਰੀ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ. ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਪ੍ਰਸ਼ਾਸਕੀ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼: ਹਰਪਾਲ ਸਿੰਘ ਚੀਮਾ    ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਤਿੰਨ ਰੋਜ਼ਾ ਵਿਸ਼ਾਲ ਸਮਾਗਮ, ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਸਜਾਈਆਂ ਜਾਣਗੀਆਂ ਚਾਰ ਸ਼ੋਭਾ ਯਾਤਰਾਵਾਂ, ਜੋ 3 ਦਸੰਬਰ ਨੂੰ ਖੁਰਾਲਗੜ੍ਹ ਵਿਖੇ ਸਮਾਪਤ ਹੋਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ    ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ: ਉਸ ਦੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਪੰਜ ਸਾਥੀ 11 ਪਿਸਤੌਲਾਂ ਅਤੇ 191 ਕਾਰਤੂਸਾਂ ਸਮੇਤ    ਪਿਛਲੀਆਂ ਸਰਕਾਰਾਂ ਨੇ ਆਪਣੀਆਂ ਤਿਜੌਰੀਆਂ ਭਰੀਆਂ ਅਤੇ ਅਸੀਂ ਲੋਕਾਂ ਦਾ ਪੈਸਾ ਲੋਕਾਂ 'ਤੇ ਖਰਚ ਕਰ ਰਹੇ ਹਾਂ-ਸਾਡੀ ਨੀਅਤ ਸਾਫ਼ ਹੈ, ਪੰਜਾਬ ਦੇ ਲੋਕਾਂ ਲਈ ਸਰਕਾਰ ਦਾ ਖ਼ਜ਼ਾਨਾ ਹਮੇਸ਼ਾ ਖੁੱਲ੍ਹਾ ਰਹੇਗਾ-ਭਗਵੰਤ ਸਿੰਘ ਮਾਨ    ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਪੰਜਾਬ ਕਾਂਗਰਸ ਵਿੱਚ ਸ਼ਾਮਲ ਕਰਨ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਖੜ੍ਹੇ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ   
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ
November 17, 2026
-450-2500-

Jassi / Chandigarh

ਚੰਡੀਗੜ੍ਹ, 17 ਨਵੰਬਰ:

ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਭਰਤੀ ਅਤੇ ਹੁਨਰ ਵਿਕਾਸ ਲਈ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੇ ਨੌਜਵਾਨਾਂ ਦੇ ਤਕਨੀਕੀ ਹੁਨਰ ਨੂੰ ਨਿਖਾਰਨਾ ਹੈ।

ਇਸ ਸਬੰਧੀ ਹੋਰ ਵੇਰਵੇ ਸਾਝੇ ਕਰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਆਪਣੇ ਪ੍ਰਸ਼ਾਸਕੀ ਕੰਮਕਾਜ ਨੂੰ ਮਜ਼ਬੂਤ ਕਰਨ ਅਤੇ ਖਪਤਕਾਰ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਕਲਰਕਾਂ ਦੀਆਂ 450 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲੋੜੀਂਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਭਰਤੀ ਪ੍ਰਕਿਰਿਆ ਨਿਰਧਾਰਤ ਨਿਯਮਾਂ ਤੇ ਕਾਇਦੇ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ।

ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਵਿੱਤੀ ਸਾਲ 2026-27 ਦੌਰਾਨ ਆਪਣੇ ’ਅਪ੍ਰੈਂਟਿਸਸ਼ਿਪ ਸਿਖਲਾਈ ਪ੍ਰੋਗਰਾਮ’ ਤਹਿਤ ‘ਲਾਈਨਮੈਨ ਟਰੇਡ’ ਵਿੱਚ 2500 ਅਪ੍ਰੈਂਟਿਸਾਂ ਨੂੰ ਹੁਨਰ ਤਰਾਸ਼ਣ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਉਮੀਦਵਾਰਾਂ ਨੂੰ ਬਿਜਲੀ ਖੇਤਰ ਵਿੱਚ ਉਦਯੋਗ-ਅਧਾਰਿਤ ਵਿਹਾਰਕ ਸਿਖਲਾਈ ਅਤੇ ਤਜਰਬਾ ਮੁਹੱਈਆ ਕਰਵਾਏਗਾ, ਜਿਸ ਨਾਲ ਨਾ ਸਿਰਫ਼ ਉਨ੍ਹਾਂ ਨੂੰ ਜ਼ਰੂਰੀ ਤਕਨੀਕੀ ਤਜ਼ਰਬਾ ਮਿਲੇਗਾ ਸਗੋਂ ਭਵਿੱਖ ਵਿੱਚ ਰੁਜ਼ਗਾਰ ਦੇ ਬਿਹਤਰ ਮੌਕਿਆਂ ਲਈ ਵੀ ਰਾਹ ਪੱਧਰਾ ਹੋਵੇਗਾ। 

ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਹੁਨਰ ਵਿਕਾਸ ਪਹਿਲਕਦਮੀਆਂ ਰਾਹੀਂ ਰੁਜ਼ਗਾਰ ਦੇ ਬਿਹਤਰ ਮੌਕੇ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਕਲਰਕਾਂ ਦੀ ਭਰਤੀ ਨਾਲ ਪੀ.ਐਸ.ਪੀ.ਸੀ.ਐਲ. ਦੇ ਪ੍ਰਸ਼ਾਸਕੀ ਅਤੇ ਖਪਤਕਾਰ ਸੇਵਾਵਾਂ ਸਬੰਧੀ ਕਾਰਜਾਂ ਨੂੰ ਮਜ਼ਬੂਤੀ ਮਿਲੇਗੀ ਉੱਥੇ ਹੀ ਅਪ੍ਰੈਂਟਿਸਸ਼ਿਪ ਪ੍ਰੋਗਰਾਮ ਬਿਜਲੀ ਖੇਤਰ ਲਈ ਇੱਕ ਹੁਨਰਮੰਦ ਤਕਨੀਕੀ ਸਟਾਫ ਵੀ ਵਿਕਸਤ ਕਰੇਗਾ।

ਨੌਜਵਾਨ ਸਸ਼ਕਤੀਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਸੌਂਦ ਨੇ ਕਿਹਾ ਕਿ ਇਹ ਪਹਿਲਕਦਮੀਆਂ ਰੁਜ਼ਗਾਰ ਦੀਆਂ ਸੰਭਾਵਨਾਵਾਂ ਨੂੰ ਬਿਹਤਰ ਬਣਾਉਣ ਅਤੇ ਪੰਜਾਬ ਦੇ ਸਮਾਜਿਕ-ਆਰਥਿਕ ਢਾਂਚੇ ਨੂੰ ਹੋਰ ਬਿਹਤਰ ਬਨਾਉਣ ਵਿੱਚ ਵਡਮੁੱਲਾ ਯੋਗਦਾਨ ਪਾਉਣਗੀਆਂ।

Powered by Froala Editor

450 2500


Recommended News
Most Read
Just Now