ਰਾਏ ਬੁਲਾਰ ਭੱਟੀ ਵੱਲੋਂ ਗੁਰੂ ਘਰ ਨੂੰ ਭੇਟ ਕੀਤੀ ਜ਼ਮੀਨ ਕਿਸੇ ਹੋਰ ਕਾਰਜ ਲਈ ਵਰਤਣ ਦਾ ਫੈਸਲਾ ਤੁਰੰਤ ਰੋਕੇ ਪਾਕਿਸਤਾਨ ਸਰਕਾਰ- ਐਡਵੋਕੇਟ ਧਾਮੀ " />
CM ਮਾਨ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਬਿਆਨ ਜਾਰੀ    ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ    ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ    ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ    ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ    Punjab Govt Approves ₹52 Crore Comprehensive Flood Protection Plan For Sutlej & Swan Rivers Belt: Harjot Singh Bains    ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ    ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ   
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੀ ਜ਼ਮੀਨ ਵਿੱਚੋਂ ਕੁਝ ਹਿੱਸਾ ਕਿਸੇ ਹੋਰ ਕਾਰਜ ਲਈ ਦੇਣ -ਤੇ ਸ਼੍ਰੋਮਣੀ ਕਮੇਟੀ ਨੇ ਪ੍ਰਗਟਾਇਆ ਸਖ਼ਤ ਇਤਰਾਜ਼
December 2, 2023
Worldwide-News-Express-multiface

Worldwide News Express / Punjab

ਰਾਏ ਬੁਲਾਰ ਭੱਟੀ ਵੱਲੋਂ ਗੁਰੂ ਘਰ ਨੂੰ ਭੇਟ ਕੀਤੀ ਜ਼ਮੀਨ ਕਿਸੇ ਹੋਰ ਕਾਰਜ ਲਈ ਵਰਤਣ ਦਾ ਫੈਸਲਾ ਤੁਰੰਤ ਰੋਕੇ ਪਾਕਿਸਤਾਨ ਸਰਕਾਰ- ਐਡਵੋਕੇਟ ਧਾਮੀ

ਅੰਮ੍ਰਿਤਸਰ, 2 ਦਸੰਬਰ-(ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਰਕਾਰ ਵੱਲੋਂ ਗੁਰੂ ਘਰ ਦੇ ਸੇਵਕ ਰਾਏ ਬੁਲਾਰ ਭੱਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਘਰ ਦੇ ਨਾਮ ਕੀਤੀ ਜ਼ਮੀਨ ਵਿੱਚੋਂ ਕੁਝ ਹਿੱਸਾ ਕਿਸੇ ਹੋਰ ਕਾਰਜ ਲਈ ਦੇਣ -ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਰਾਏ ਬੁਲਾਰ ਭੱਟੀ ਦੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਹੈ ਕਿ ਪਾਕਿਸਤਾਨ ਦੀ ਸਰਕਾਰ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਨਾਮ ਕੀਤੀ ਜਮੀਨ ਵਿੱਚੋਂ ਕਰੀਬ 60% ਹਿੱਸਾ ਕਿਸੇ ਹੋਰ ਕਾਰਜ ਲਈ ਇੱਕ ਟ੍ਰਸਟ ਨੂੰ ਦੇਣ ਦੀ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਏ ਬੁਲਾਰ ਭੱਟੀ ਗੁਰੂ ਘਰ ਦੇ ਅਨਿੰਨ ਸ਼ਰਧਾਲੂ ਸਨ ਜਿਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਤਿਕਾਰ ਵਜੋਂ 750 ਮੁਰੱਬੇ ਜ਼ਮੀਨ ਭੇਟ ਕੀਤੀ ਸੀ। ਉਨ੍ਹਾਂ ਕਿਹਾ ਕਿ ਰਾਏ ਬੁਲਾਰ ਭੱਟੀ ਦੇ ਪਰਿਵਾਰ ਦੀ ਅੱਜ ਵੀ ਗੁਰੂ ਘਰ ਪ੍ਰਤੀ ਉਸੇ ਤਰ੍ਹਾਂ ਸ਼ਰਧਾ ਬਰਕਰਾਰ ਹੈ ਅਤੇ ਅਜਿਹੀ ਕਾਰਵਾਈ ਨਾਲ ਸਿੱਖਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰ ਦੀਆਂ ਭਾਵਨਾਵਾਂ ਨੂੰ ਵੀ ਗਹਿਰੀ ਸੱਟ ਵੱਜੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਜ਼ਮੀਨਾਂ ਦੀ ਦੇਖ ਰੇਖ ਕਰ ਰਹੇ ਔਕਾਫ ਬੋਰਡ ਨੂੰ ਵੀ ਤੁਰੰਤ ਹਰਕਤ ਵਿਚ ਆਉਂਦਿਆਂ ਗੁਰੂ ਘਰ ਦੀ ਜ਼ਮੀਨ-ਜਾਇਦਾਦ ਨੂੰ ਸੁਰੱਖਿਅਤ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਕਿਹਾ ਕਿ ਉਹ ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਦੇ ਵਿਰੁੱਧ ਉੱਥੋਂ ਦੀ ਉੱਚ ਅਦਾਲਤ ਵਿੱਚ ਕੇਸ ਦਾਇਰ ਕਰਨ ਅਤੇ ਇਸ ਕਾਰਵਾਈ ਨੂੰ ਰੋਕਣ ਲਈ ਹਰ ਹੀਲਾ ਵਰਤਣ। ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰ ਦੀ ਜਮੀਨ ਨੂੰ ਕਿਸੇ ਹੋਰ ਕਾਰਜ ਲਈ ਤਬਦੀਲ ਕਰਨ ਦਾ ਫੈਸਲਾ ਤੁਰੰਤ ਰੋਕੇ ਅਤੇ ਇਹ ਜਮੀਨ ਪਹਿਲਾਂ ਦੀ ਤਰ੍ਹਾਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਨਾਮ ਕੀਤੀ ਜਾਵੇ।  -

Worldwide News Express multifaceted digital media company


Recommended News
Most Read
Just Now