*ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ*    ਉਦਯੋਗਿਕ ਕ੍ਰਾਂਤੀ ਤੋਂ ਬਾਅਦ, ਲੁਧਿਆਣਾ ਹੁਣ ਸਿੱਖਿਆ ਕ੍ਰਾਂਤੀ ਵਿੱਚ ਪੰਜਾਬ ‘ਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈਸਿੱਖਿਆ ਦੇ ਬਿਹਤਰ ਮਾਹੌਲ ਤੋਂ ਉਤਸ਼ਾਹਿਤ ਹੋ ਕੇ ਨਿੱਜੀ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ*    *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਅਤੇ ਇਮਾਨਦਾਰ ਕਰਦਾਤਿਆਂ ਨੂੰ ਪੂਰਨ ਸਹਿਯੋਗ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਇਆ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    *ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ*    ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਪੰਜਾਬ ਸਰਕਾਰ ਲਗਾਤਾਰ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਵਸੂਲੀ ਕਾਰਵਾਈਆਂ ਦੇ ਨਾਲ-ਨਾਲ ਕਾਰੋਬਾਰੀਆਂ ਦੀ ਭਲਾਈ ਦਾ ਸੰਤੁਲਨ ਬਣਾ ਕੇ ਚੱਲ ਰਹੀ: ਹਰਪਾਲ ਸਿੰਘ ਚੀਮਾ*   
ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ
December 4, 2023
Worldwide-News-Express-multiface

Worldwide News Express / Punjab

ਅੰਮ੍ਰਿਤਸਰ, 4 ਦਸੰਬਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਬੈਂਕਾ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਸਰਵਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਲਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਜ਼ਾਦ ਹੋਂਦ ਹਸਤੀ ਸਮੇਂ ਦੀਆਂ ਸਰਕਾਰਾਂ ਨੂੰ ਹਮੇਸ਼ਾ ਹੀ ਰੜਕਦੀ ਰਹੀ ਹੈ। ਇਸੇ ਲਈ ਸਰਕਾਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ -ਤੇ ਹਮਲੇ ਕੀਤੇ ਜਾਂਦੇ ਰਹੇ, ਜਿਸ ਦਾ ਸਿੱਖ ਸੂਰਮਿਆਂ ਨੇ ਹਮੇਸ਼ਾਂ ਡੱਟ ਕੇ ਮੁਕਾਬਲਾ ਕੀਤਾ। ਅਹਿਮਦ ਸ਼ਾਹ ਅਬਦਾਲੀ ਵੱਲੋਂ ਕੀਤੇ ਗਏ ਹਮਲੇ ਦਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਨੇ ਡਟ ਕੇ ਮੁਕਾਬਲਾ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਗੁਰਬਖਸ਼ ਸਿੰਘ ਜੀ ਦੁਆਰਾ ਕੀਤੀ ਗਈ ਸ਼ਹਾਦਤ ਤੋਂ ਸੰਗਤਾਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ। ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਨਾਮ ਸਿੰਘ, ਪ੍ਰੋ. ਸੁਖਦੇਵ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਕਥਾਵਾਚਕ ਭਾਈ ਹਰਮਿੱਤਰ ਸਿੰਘ, ਇੰਚਾਰਜ ਸ. ਪਲਵਿੰਦਰ ਸਿੰਘ, ਸ. ਮੇਜਰ ਸਿੰਘ, ਸ. ਪਰਜਿੰਦਰ ਸਿੰਘ, ਸ. ਬਗੀਚਾ ਸਿੰਘ, ਸ. ਕਰਤਾਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਜਸਪਾਲ ਸਿੰਘ ਢੱਡੇ, ਸ. ਨਿਸ਼ਾਨ ਸਿੰਘ ਜੱਫਰਵਾਲ ਸਮੇਤ ਸੰਗਤਾਂ ਹਾਜ਼ਰ ਸਨ।

Worldwide News Express multifaceted digital media company


Recommended News
Most Read
Just Now