*ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ*    ਉਦਯੋਗਿਕ ਕ੍ਰਾਂਤੀ ਤੋਂ ਬਾਅਦ, ਲੁਧਿਆਣਾ ਹੁਣ ਸਿੱਖਿਆ ਕ੍ਰਾਂਤੀ ਵਿੱਚ ਪੰਜਾਬ ‘ਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈਸਿੱਖਿਆ ਦੇ ਬਿਹਤਰ ਮਾਹੌਲ ਤੋਂ ਉਤਸ਼ਾਹਿਤ ਹੋ ਕੇ ਨਿੱਜੀ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ*    *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਅਤੇ ਇਮਾਨਦਾਰ ਕਰਦਾਤਿਆਂ ਨੂੰ ਪੂਰਨ ਸਹਿਯੋਗ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਇਆ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    *ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ*    ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਪੰਜਾਬ ਸਰਕਾਰ ਲਗਾਤਾਰ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਵਸੂਲੀ ਕਾਰਵਾਈਆਂ ਦੇ ਨਾਲ-ਨਾਲ ਕਾਰੋਬਾਰੀਆਂ ਦੀ ਭਲਾਈ ਦਾ ਸੰਤੁਲਨ ਬਣਾ ਕੇ ਚੱਲ ਰਹੀ: ਹਰਪਾਲ ਸਿੰਘ ਚੀਮਾ*   
ਅਕਾਲ ਤਖ਼ਤ ਸਾਹਿਬ ਵੱਲੋਂ ਸੁਖ਼ਬੀਰ ਸਿੰਘ ਬਾਦਲ ਤਨਖ਼ਾਹੀਆ ਕਰਾਰ।
August 30, 2024
-

ਅੰਮ੍ਰਿਤਸਰ, 30 ਅਗਸਤ, 2024:

ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅੱਜ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਗਿਆ ਹੈ ਪਰ ਅਜੇ ਉਨ੍ਹਾਂ ਲਈ ਕਿਸੇ ਸਜ਼ਾ ਦਾ ਐਲਾਨ ਨਹੀਂ ਕੀਤਾ ਗਿਆ ਅਤੇ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ ਨਿਮਾਣੇ ਸਿੱਖ ਵਾਂਗ ਪੇਸ਼ ਹੋ ਕੇ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ ਅਤੇ ਨਾਲ ਹੀ ਸੁਖਬੀਰ ਬਾਦਲ ਨਾਲ 10 ਸਾਲ ਸਰਕਾਰ ਵਿੱਚ ਰਹੇ ਕੈਬਨਿਟ ਮੰਤਰੀਆਂ ਨੂੰ ਵੀ 15 ਦਿਨ ਦੇ ਅੰਦਰ ਨਿੱਜੀ ਤੌਰ ਤੇ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣ ਦਾ ਆਦੇਸ਼ ਦਿੱਤਾ ਹੈ।

ਲਗਭਗ ਅੱਧਾ ਘੰਟਾ ਚੱਲੀ ਮੀਟਿੰਗ ਉਪਰੰਤ ਪੰਜ ਸਿੰਘ ਸਾਹਿਬਾਨਾਂ ਵੱਲੋਂ ਲਏ ਫ਼ੈਸਲੇ ਨੂੰ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੜ੍ਹ ਕੇ ਸੁਣਾਇਆ।

ਉਹਨਾਂ ਨੇ ਕਿਹਾ ਕਿ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਸਰਬਸੰਮਤੀ ਨਾਲ ਲਿਆ ਗਿਆ ਕਿ ਸੁਖ਼ਬੀਰ ਸਿੰਘ ਬਾਦਲ ਨੇ ਬਤੌਰ ਡਿਪਟੀ ਮੁੱਖ ਮੰਤਰੀ ਪੰਜਾਬ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁੰਦਿਆਂ ਕੁਝ ਅਜਿਹੇ ਫ਼ੈਸਲੇ ਲਏ, ਜਿਸ ਨਾਲ ਪੰਥਕ ਸਰੂਪ ਦੇ ਅਕਸ ਨੂੰ ਬਹੁਤ ਭਾਰੀ ਢਾਹ ਲੱਗੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਬਹੁਤ ਪਤਲੀ ਹੋਈ।

ਅਕਾਲ ਤਖ਼ਤ ਤੋਂ ਕਿਹਾ ਗਿਆ ਕਿ ਜਿੰਨਾ ਚਿਰ ਇੱਕ ਨਿਮਾਣੇ ਸਿੱਖ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸਿੱਖ ਸੰਗਤ ਅਤੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਗੁਨਾਹਾਂ ਦੀ ਮੁਆਫ਼ੀ ਨਹੀਂ ਮੰਗਦਾ, ਉਨੀ ਦੇਰ ਸੁਖ਼ਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਹੈ।

Powered by Froala Editor


Recommended News
Most Read
Just Now