ਮਾਨਸਿਕ ਸਿਹਤ ਦੇ ਇਲਾਜ ਵਿੱਚ ਦੇਰੀ ਹੋ ਸਕਦੀ ਹੈ ਘਾਤਕ,ਇਲਾਜ ਨੂੰ ਤਰਜੀਹ ਦੇਣਾ ਜ਼ਰੂਰੀ : ਡਾ. ਬਲਬੀਰ ਸਿੰਘ    ਅਧਿਆਪਕ ਭਰਤੀ ਘਪਲਾ SSS Board ਦੇ ਸੁਪਰਡੈਂਟ ਨੂੰ 4 ਸਾਲ ਦੀ ਸਜ਼ਾ - ਚੇਅਰਮੈਨ ਬਰੀ     ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ 27 ਨਵੰਬਰ ਨੂੰ ਦੋ ਮਿੰਟ ਦੇ ਏਅਰ ਰੇਡ ਵਾਰਨਿੰਗ ਸਾਇਰਨ ਨਾਲ ਰਾਤ 8 ਵਜੇ ਸ਼ੁਰੂ ਹੋਵੇਗੀ ਮੌਕ ਡਰਿੱਲ    ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ ਦਾ ਐਲਾਨ     ਗੁਰੂ ਗ੍ਰੰਥ ਸਾਹਿਬ ਸੋਧ ਬਿੱਲ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਦਾ ਗਠਨ     ਪਟਿਆਲਾ ‘ਅਤੇ ਮੁਹਾਲੀ ਵਿੱਚ ED ਦੀ ਸ਼ੋਅ ਰੂਮਾਂ ਤੇ ਰੇਡ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼    *ਨਵੇਂ ਕਲਰਕ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿੱਚ ਮਦਦ ਕਰਨਗੇ: ਹਰਪਾਲ ਸਿੰਘ ਚੀਮਾ    ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ    ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ   
ਜਸਦੀਪ ਸਿੰਘ ਗਿੱਲ ਨੂੰ ਡੇਰਾ ਬਿਆਸ ਨਵਾਂ ਡੇਰਾ ਮੁਖੀ ਨਿਯੁਕਤ ਕੀਤਾ,ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤਾ ਐਲਾਨ
September 2, 2024
-

ਬਿਆਸ, 2 ਸਤੰਬਰ:

ਰਾਧਾ ਸੁਆਮੀ ਸਤਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਵੱਲੋਂ ਜਸਦੀਪ ਸਿੰਘ ਗਿੱਲ ਨੂੰ ਨਵਾਂ ਡੇਰਾ ਮੁਖੀ ਨਿਯੁਕਤ ਕੀਤਾ। ਨਿਯੁਕਤ ਕਰਨ ਤੋਂ ਬਾਅਦ ਡੇਰੇ ਦੀ ਸੰਗਤ ਅਤੇ ਪ੍ਰਸ਼ੰਸਕਾ ਵੱਲੋਂ ਲਗਾਤਾਰ ਇਹ ਜਾਨਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ, ਨਵੇਂ ਡੇਰਾ ਮੁਖੀ ਜਸਦੀਪ ਸਿੰਘ ਗਿੱਲ ਆਖਰ ਕੌਣ ਹਨ। ਦਰਅਸਲ ਜਸਦੀਪ ਸਿੰਘ ਗਿੱਲ ਲੰਮੇ ਸਮੇਂ ਤੋਂ ਹੈਲਥ ਕੇਅਰ ਅਤੇ ਫਾਰਮਾਸਿਊਟੀਕਲ ਇੰਡਸਟਰੀ ਦੇ ਵਿੱਚ ਕਾਰਜਰਾਤ ਹਨ। ਉਨ੍ਹਾਂ ਹੈਲਥਕੇਅਰ ਡੇਟਾ ਅਤੇ ਵਿਸ਼ਲੇਸ਼ਣ ਦੇ ਵਿੱਚ ਗਲੋਬਲ ਲੀਡਰ IQVIA ਵਿੱਚ ਮੁੱਖ ਪ੍ਰਿੰਸੀਪਲ ਅਤੇ ਸਲਾਹਕਾਰ ਦੇ ਤੌਰ ਤੇ ਵੀ ਆਪਣੀ ਸੇਵਾ ਨਿਭਾਈ ਹੈ। ਉਹਨਾਂ ਵੱਡੇ ਪੱਧਰ ਤੇ ਦੇਸ਼ਾਂ ਅਤੇ ਵਿਦੇਸ਼ਾਂ ਦੇ ਵਿੱਚ ਹੈਲਥ ਕੇਅਰ ਨਾਲ ਜੁੜੇ ਕੰਮਾਂ ਦੇ ਪ੍ਰਬੰਧਨ ਦਾ ਜਿੰਮਾ ਵੀ ਸੰਭਾਲਿਆ ਹੈ। ਉਹ 15 ਸਾਲਾਂ ਤੋਂ ਵੱਧ ਸਮੇਂ ਤੱਕ ਹੈਲਥ ਕੇਅਰ ਅਤੇ ਇਸਦੇ ਪ੍ਰਬੰਧਨ ਨਾਲ ਜੁੜੀਆਂ ਹੋਈਆਂ ਕੰਪਨੀਆਂ ਦੇ ਸਲਾਹਕਾਰ ਰਹੇ ਹਨ। ਉਹ ਘਰੇਲੂ ਅਤੇ ਮਲਟੀ ਨੈਸ਼ਨਲ ਕੰਪਨੀਆਂ ਦੋਵਾਂ ਦੇ ਲਈ ਹੀ ਉੱਚ ਪੱਧਰੀ ਸਲਾਹ ਦੇਣ ਦਾ ਕੰਮ ਕਰਦੇ ਰਹੇ ਹਨ। ਉਹਨਾਂ ਦੀ ਮਹਾਰਤ ਵੱਖ ਵੱਖ ਕਾਰੋਬਾਰੀ ਖਿੱਤਿਆਂ ਦੇ ਵਿੱਚ ਫੈਲੀ ਹੋਈ ਹੈ। ਜਿਸ ਦੇ ਵਿੱਚ ਰਣਨੀਤੀ ਵਿਕਾਸ, ਮਾਰਕੀਟਿੰਗ ਅਤੇ ਹੋਰ ਵਿਸ਼ੇਸ਼ਤਾਵਾਂ ਸ਼ਾਮਿਲ ਹਨ। ਰਾਧਾ ਸੁਆਮੀ ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਦੀ ਸਿੱਖਿਆ ਦੀ ਗੱਲ ਕਰੀਏ ਤਾਂ ਉਹਨਾਂ ਨੇ ਕੈਂਬਰਿਜ ਯੂਨੀਵਰਸਿਟੀ ਤੋਂ ਕੈਮੀਕਲ ਇੰਜੀਨੀਅਰਿੰਗ ਦੇ ਵਿੱਚ ਪੀਐਚਡੀ ਕੀਤੀ ਹੈ। ਇਸ ਦੇ ਨਾਲ ਹੀ ਲੰਦਨ ਬਿਜਨਸ ਸਕੂਲ ਤੋਂ ਇੱਕ ਖਾਸ ਕਾਰਜਕਾਰੀ ਸਿੱਖਿਆ ਪ੍ਰੋਗਰਾਮ ਵੀ ਉਹਨਾਂ ਨੇ ਪੂਰਾ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਆਪਣੀ ਗਰੈਜੂਏਸ਼ਨ ਦੀ ਡਿਗਰੀ ਆਈਆਈਟੀ ਦਿੱਲੀ ਤੋਂ ਪ੍ਰਾਪਤ ਕੀਤੀ ਹੈ।ਰਾਧਾ ਸੁਆਮੀ ਸਤਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਵੱਲੋਂ ਜਸਦੀਪ ਸਿੰਘ ਗਿੱਲ ਨੂੰ ਨਵਾਂ ਡੇਰਾ ਮੁਖੀ ਨਿਯੁਕਤ ਕਰਨ ਤੋਂ ਬਾਅਦ ਡੇਰੇ ਦੀ ਸੰਗਤ ਅਤੇ ਪ੍ਰਸ਼ੰਸਕਾ ਵੱਲੋਂ ਲਗਾਤਾਰ ਇਹ ਜਾਨਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ, ਨਵੇਂ ਡੇਰਾ ਮੁਖੀ ਜਸਦੀਪ ਸਿੰਘ ਗਿੱਲ ਆਖਰ ਕੌਣ ਹਨ। ਦਰਅਸਲ ਜਸਦੀਪ ਸਿੰਘ ਗਿੱਲ ਲੰਮੇ ਸਮੇਂ ਤੋਂ ਹੈਲਥ ਕੇਅਰ ਅਤੇ ਫਾਰਮਾਸਿਊਟੀਕਲ ਇੰਡਸਟਰੀ ਦੇ ਵਿੱਚ ਕਾਰਜਰਾਤ ਹਨ। ਉਨ੍ਹਾਂ ਹੈਲਥਕੇਅਰ ਡੇਟਾ ਅਤੇ ਵਿਸ਼ਲੇਸ਼ਣ ਦੇ ਵਿੱਚ ਗਲੋਬਲ ਲੀਡਰ IQVIA ਵਿੱਚ ਮੁੱਖ ਪ੍ਰਿੰਸੀਪਲ ਅਤੇ ਸਲਾਹਕਾਰ ਦੇ ਤੌਰ ਤੇ ਵੀ ਆਪਣੀ ਸੇਵਾ ਨਿਭਾਈ ਹੈ। ਉਹਨਾਂ ਵੱਡੇ ਪੱਧਰ ਤੇ ਦੇਸ਼ਾਂ ਅਤੇ ਵਿਦੇਸ਼ਾਂ ਦੇ ਵਿੱਚ ਹੈਲਥ ਕੇਅਰ ਨਾਲ ਜੁੜੇ ਕੰਮਾਂ ਦੇ ਪ੍ਰਬੰਧਨ ਦਾ ਜਿੰਮਾ ਵੀ ਸੰਭਾਲਿਆ ਹੈ। ਉਹ 15 ਸਾਲਾਂ ਤੋਂ ਵੱਧ ਸਮੇਂ ਤੱਕ ਹੈਲਥ ਕੇਅਰ ਅਤੇ ਇਸਦੇ ਪ੍ਰਬੰਧਨ ਨਾਲ ਜੁੜੀਆਂ ਹੋਈਆਂ ਕੰਪਨੀਆਂ ਦੇ ਸਲਾਹਕਾਰ ਰਹੇ ਹਨ। ਉਹ ਘਰੇਲੂ ਅਤੇ ਮਲਟੀ ਨੈਸ਼ਨਲ ਕੰਪਨੀਆਂ ਦੋਵਾਂ ਦੇ ਲਈ ਹੀ ਉੱਚ ਪੱਧਰੀ ਸਲਾਹ ਦੇਣ ਦਾ ਕੰਮ ਕਰਦੇ ਰਹੇ ਹਨ। ਉਹਨਾਂ ਦੀ ਮਹਾਰਤ ਵੱਖ ਵੱਖ ਕਾਰੋਬਾਰੀ ਖਿੱਤਿਆਂ ਦੇ ਵਿੱਚ ਫੈਲੀ ਹੋਈ ਹੈ। ਜਿਸ ਦੇ ਵਿੱਚ ਰਣਨੀਤੀ ਵਿਕਾਸ, ਮਾਰਕੀਟਿੰਗ ਅਤੇ ਹੋਰ ਵਿਸ਼ੇਸ਼ਤਾਵਾਂ ਸ਼ਾਮਿਲ ਹਨ। ਰਾਧਾ ਸੁਆਮੀ ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਦੀ ਸਿੱਖਿਆ ਦੀ ਗੱਲ ਕਰੀਏ ਤਾਂ ਉਹਨਾਂ ਨੇ ਕੈਂਬਰਿਜ ਯੂਨੀਵਰਸਿਟੀ ਤੋਂ ਕੈਮੀਕਲ ਇੰਜੀਨੀਅਰਿੰਗ ਦੇ ਵਿੱਚ ਪੀਐਚਡੀ ਕੀਤੀ ਹੈ। ਇਸ ਦੇ ਨਾਲ ਹੀ ਲੰਦਨ ਬਿਜਨਸ ਸਕੂਲ ਤੋਂ ਇੱਕ ਖਾਸ ਕਾਰਜਕਾਰੀ ਸਿੱਖਿਆ ਪ੍ਰੋਗਰਾਮ ਵੀ ਉਹਨਾਂ ਨੇ ਪੂਰਾ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਆਪਣੀ ਗਰੈਜੂਏਸ਼ਨ ਦੀ ਡਿਗਰੀ ਆਈਆਈਟੀ ਦਿੱਲੀ ਤੋਂ ਪ੍ਰਾਪਤ ਕੀਤੀ ਹੈ।

Powered by Froala Editor


Recommended News
Most Read
Just Now