ਪੰਜਾਬ ਕੋਲ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਕਿਸੇ ਨੂੰ ਪਾਣੀ ਦੀ ਬੂੰਦ ਦੇਣ ਦਾ ਸਵਾਲ ਵੀ ਪੈਦਾ ਨਹੀਂ ਹੁੰਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਬਟਾਲਾ ਨੇੜੇ ਰਵਨੀਤ ਬਿੱਟੂ ਦੇ ਕਾਫਲੇ ਉੱਪਰ ਹਮਲਾ    ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਿਹਾ ਸੀ ਗ੍ਰਿਫ਼ਤਾਰ ਕੀਤਾ ਵਿਅਕਤੀ: ਡੀਜੀਪੀ ਗੌਰਵ ਯਾਦਵ    PRTC, ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ 22 ਸਤੰਬਰ ਤੋਂ ਹੜਤਾਲ ਸ਼ੁਰੂ ਕਰਨ ਦਾ ਫ਼ੈਸਲਾ     ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ 8 ਫ਼ੀਸਦੀ D A ਦੇਣ ਦਾ ਐਲਾਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਜਮ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਮੀਟਿੰਗ ਵਿੱਚ ਫ਼ੈਸਲਾ    ਭਗਵੰਤ ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ    ਪੰਦਰਵਾੜਾ ਮੁਹਿੰਮ ਦੌਰਾਨ ਸਫ਼ਾਈ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕੂੜੇ-ਕਰਕਟ ਦੇ ਪ੍ਰਬੰਧਨ ਲਈ ਪੇਂਡੂ ਭਾਈਚਾਰਿਆਂ ਨੂੰ ਕੀਤਾ ਜਾਵੇਗਾ ਲਾਮਬੰਦ    ਮਾਨਸਿਕ ਸਿਹਤ ਦੇ ਇਲਾਜ ਵਿੱਚ ਦੇਰੀ ਹੋ ਸਕਦੀ ਹੈ ਘਾਤਕ,ਇਲਾਜ ਨੂੰ ਤਰਜੀਹ ਦੇਣਾ ਜ਼ਰੂਰੀ : ਡਾ. ਬਲਬੀਰ ਸਿੰਘ    ਅਧਿਆਪਕ ਭਰਤੀ ਘਪਲਾ SSS Board ਦੇ ਸੁਪਰਡੈਂਟ ਨੂੰ 4 ਸਾਲ ਦੀ ਸਜ਼ਾ - ਚੇਅਰਮੈਨ ਬਰੀ     ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ 27 ਨਵੰਬਰ ਨੂੰ ਦੋ ਮਿੰਟ ਦੇ ਏਅਰ ਰੇਡ ਵਾਰਨਿੰਗ ਸਾਇਰਨ ਨਾਲ ਰਾਤ 8 ਵਜੇ ਸ਼ੁਰੂ ਹੋਵੇਗੀ ਮੌਕ ਡਰਿੱਲ   
ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਭਾਈ ਬਲਦੀਪ ਸਿੰਘ ਜੀ ਅਤੇ ਬੀਬੀ ਨਵਪ੍ਰੀਤ ਕੌਰ ਨਾਲ ਮੀਟਿੰਗ ਕੀਤੀ
June 26, 2025
-350-

ਚੰਡੀਗੜ੍ਹ, 26 ਜੂਨ 2025:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਸੈਨ ਫਰਾਂਸਿਸਕੋ ਤੋਂ ਬੀਬੀ ਨਵਪ੍ਰੀਤ ਕੌਰ ਅਤੇ ਭਾਈ ਬਲਦੀਪ ਸਿੰਘ ਜੀ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਬੀਬੀ ਨਵਪ੍ਰੀਤ ਕੌਰ ਨੇ ' ਗਾਵਨੀ ' ਅਧੀਨ ਪ੍ਰਸਤਾਵ ਦਿੱਤਾ ਜਿਸ ਵਿੱਚ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਵੱਖ-ਵੱਖ ਦੇਸ਼ਾਂ ਦੀਆਂ 31 ਮਹਿਲਾ ਰਾਗੀਆਂ ਦੁਆਰਾ 31 ਰਾਗਾਂ ਦਾ ਉਚਾਰਨ ਕੀਤਾ ਜਾਵੇਗਾ। ਧਾਰਮਿਕ ਆਜ਼ਾਦੀ, ਬਹੁਲਵਾਦ ਅਤੇ ਮਨੁੱਖੀ ਮਾਣ ਲਈ ਗੁਰੂ ਸਾਹਿਬ ਦੀ ਬੇਮਿਸਾਲ ਕੁਰਬਾਨੀ ਵਿਸ਼ਵ ਨਾਗਰਿਕਾਂ ਨੂੰ ਪ੍ਰੇਰਿਤ ਕਰਦੀ ਰਹੇਗੀ।

ਇਸ ਮੁਲਾਕਾਤ ਦੌਰਾਨ ਬੀਬੀ ਨਵਪ੍ਰੀਤ ਕੌਰ ਨੇ ਕਿਹਾ ਕਿ ਇਹ 31 ਮਹਿਲਾ ਰਾਗੀ ਭਾਰਤ ਦੇ 9 ਵੱਖ-ਵੱਖ ਸ਼ਹਿਰਾਂ ਅਤੇ ਪੰਜਾਬ ਦੇ 7 ਵੱਖ-ਵੱਖ ਸ਼ਹਿਰਾਂ ਵਿੱਚ ਗੁਰੂ ਕੀਰਤਨ ਕਰਨਗੀਆਂ। ਉਨ੍ਹਾਂ ਆਪਣੇ ਇਸ ਮਨੋਰਥ 'ਤੇ ਚਾਨਣਾ ਪਾਇਆ ਕਿ ਲੋਕ ਗੁਰਬਾਣੀ ਦੇ ਸ਼ਬਦਾਂ ਨਾਲ ਜੁੜਨਗੇ ਜੋ ਸਦੀਵੀ ਖੁਸ਼ੀ ਦਿੰਦੇ ਹਨ ਅਤੇ ਇਸ ਸ਼ਤਾਬਦੀ ਵਿੱਚ ਗੁਰੂ ਸਾਹਿਬ ਜੀ ਦੀ ਵਿਰਾਸਤ ਦਾ ਪ੍ਰਚਾਰ ਕਰਨਗੇ। ਮੀਟਿੰਗ ਵਿੱਚ ਮਿਸ ਸੋਫੀਆ ਕੌਰ ਵੀ ਮੌਜੂਦ ਸਨ।

Powered by Froala Editor

350


Recommended News
Most Read
Just Now