ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ    70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ    ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ    ਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ    ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼    ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ    ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ    ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ   
ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ
April 10, 2026
42-1-48-

ਪੰਜਾਬ ਸਰਕਾਰ ਵੱਲੋਂ 42 ਸਪੈਸ਼ਲ ਐਜੁਕੇਟਰ, 1 ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ 48 ਅਨੁਵਾਦਕ ਪੈਨਲ ‘ਤੇ ਸ਼ਾਮਲ

ਬੱਚਿਆਂ ਦੇ ਪੁਨਰਵਾਸ ਅਤੇ ਪਰਿਵਾਰ ਨਾਲ ਮੁੜ ਜੋੜਨ ਦੀ ਪ੍ਰਕਿਰਿਆ ਹੋਵੇਗੀ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਚੰਡੀਗੜ੍ਹ, 10 ਅਪ੍ਰੈਲ: 

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ  ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋੜਵੰਦ ਅਤੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਭਲਾਈ ਲਈ ਇਕ ਹੋਰ ਮਨੁੱਖਤਾ-ਪੂਰਣ ਅਤੇ ਬਾਲ ਹਿਤੈਸ਼ੀ ਕਦਮ ਚੁੱਕਿਆ ਗਿਆ ਹੈ। ਬੱਚਿਆਂ ਲਈ ਗੱਲਬਾਤ ਦੀ ਸਹੂਲਤ ਯਕੀਨੀ ਬਣਾਉਣ ਅਤੇ ਭਾਸ਼ਾ ਸਬੰਧੀ ਮੁਸ਼ਕਲਾਂ ਨੂੰ ਦੂਰ ਕਰਨ ਲਈ 42 ਸਪੈਸ਼ਲ ਐਜੁਕੇਟਰ, 01 ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ 48 ਅਨੁਵਾਦਕ ਪੈਨਲ ‘ਤੇ ਸ਼ਾਮਲ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਅਕਸਰ ਆਪਣੀਆਂ ਭਾਵਨਾਵਾਂ ਅਤੇ ਸਮੱਸਿਆਵਾਂ ਬਿਆਨ ਕਰਨ ਵਿੱਚ ਮੁਸ਼ਕਲ ਆਉਂਦੀ ਹੈ, ਜਿਸ ਕਾਰਨ ਉਨ੍ਹਾਂ ਦੀ ਸੰਭਾਲ ਅਤੇ ਪੁਨਰਵਾਸ ਦੀ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੈ। ਹੁਣ ਇਹ ਮਾਹਿਰ ਬੱਚਿਆਂ ਅਤੇ ਚਾਈਲਡ ਭਲਾਈ ਅਥਾਰਟੀਆਂ ਵਿਚਕਾਰ ਸੰਚਾਰ ਨੂੰ ਆਸਾਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਪੈਸ਼ਲ ਐਜੁਕੇਟਰ, ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ ਅਨੁਵਾਦਕ ਬੱਚਿਆਂ ਲਈ ਅਨੁਕੂਲ ਵਾਤਾਵਰਣ ਤਿਆਰ ਕਰਨ, ਉਨ੍ਹਾਂ ਦੀ ਕੌਂਸਲਿੰਗ ਕਰਨ, ਪੁਨਰਵਾਸ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਜਾਂ ਸਰਪ੍ਰਸਤਾਂ ਨਾਲ ਮੁੜ ਜੋੜਣ ਵਿੱਚ ਸਹਾਇਤਾ ਪ੍ਰਦਾਨ ਕਰਨਗੇ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਿਰਫ਼ ਬੱਚਿਆਂ ਦੀ ਸੁਰੱਖਿਆ ਹੀ ਨਹੀਂ, ਸਗੋਂ ਉਨ੍ਹਾਂ ਨੂੰ ਆਤਮ-ਵਿਸ਼ਵਾਸ ਨਾਲ ਅੱਗੇ ਵੱਧਣ ਲਈ ਸਹੀ ਮਾਹੌਲ ਪ੍ਰਦਾਨ ਕਰਨਾ ਵੀ ਹੈ। ਇਸ ਪਹਿਲ ਨਾਲ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀਆਂ ਭਾਵਨਾਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਵੱਡੀ ਮਦਦ ਮਿਲੇਗੀ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਖਾਸ ਕਰਕੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਇਸ ਤਰ੍ਹਾਂ ਦੇ ਮਨੁੱਖਤਾ-ਪੂਰਣ ਕਦਮ ਲਗਾਤਾਰ ਚੁੱਕੇ ਜਾ ਰਹੇ ਹਨ।

------------

Powered by Froala Editor

42 1 48


Recommended News
Most Read
Just Now