ਗੁਰਜੀਤ ਸਿੰਘ ਖਾਲਸਾ, ਜੋ 560 ਦਿਨਾਂ ਤੋਂ 400 ਫੁੱਟ ਉੱਚੇ ਟਾਵਰ 'ਤੇ ਬੈਠੇ ਹਨ, ਨੇ ਆਪਣਾ ਅਨੋਖਾ ਵਿਰੋਧ ਖਤਮ ਕਰ ਦਿੱਤਾ ਹੈ।    ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ    ਬਰਿੰਦਰ ਕੁਮਾਰ ਗੋਇਲ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਦਮ, ਫ਼ਲਾਇੰਗ ਸਕੁਐਡ ਅਤੇ ਤਕਨੀਕ ਆਧਾਰਤ ਨਿਗਰਾਨੀ ਦੇ ਹੁਕਮ    ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ    ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ    ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ    ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼    ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ    ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ   
ਹਥਿਆਰਬੰਦ ਸੈਨਾ ਝੰਡਾ ਦਿਵਸ ਸਬੰਧੀ ਸਾਈਕਲ ਰੈਲੀ ਪਟਿਆਲਾ ਤੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਹੋਈ ਰਵਾਨਾ
December 5, 2023
Worldwide-News-Express-multiface

Worldwide News Express / Punjab

15 ਲਾਭਪਾਤਰੀਆਂ ਨੂੰ ਦਿੱਤੀ ਮਾਲੀ ਸਹਾਇਤਾ

ਸਾਈਕਲ ਰੈਲੀ ਦਾ ਮਕਸਦ ਲੋਕਾਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਤੋਂ ਜਾਣੂ ਕਰਵਾਉਣਾ

ਪਟਿਆਲਾ, 5 ਦਸੰਬਰ-(ਅਮਰੀਕਇੰਦਰ ਸਿੰਘ) ਸੂਬੇ ਦੇ ਲੋਕਾਂ ਨੂੰ ਝੰਡਾ ਦਿਵਸ ਦੀ ਮਹੱਤਤਾ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਸਾਈਕਲ ਰੈਲੀ ਅੱਜ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਪਟਿਆਲਾ ਤੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ ਹੋਈ। ਇਸ ਮੌਕੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਮਾਂਡਰ ਬਲਜਿੰਦਰ ਵਿਰਕ ਨੇ ਦੱਸਿਆ ਕਿ ਦੇਸ਼ ਦੇ ਸਨਮਾਨ ਅਤੇ ਪ੍ਰਭੂਸੱਤਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਦੀ ਯਾਦ ਵਿੱਚ ਹਰ ਸਾਲ 7 ਦਸੰਬਰ ਨੂੰ ਦੇਸ਼ ਭਰ ਵਿੱਚ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਵਲੋਂ ਝੰਡਾ ਦਿਵਸ ਦੀ ਅਹਿਮੀਅਤ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਾਈਕਲ ਰੈਲੀ ਕੱਢੀ ਜਾ ਰਹੀ ਹੈ ਅਤੇ ਇਹ ਰੈਲੀ 07 ਦਸੰਬਰ ਨੂੰ ਪੰਜਾਬ ਰਾਜ ਭਵਨ ਚੰਡੀਗੜ੍ਹ ਪਹੁੰਚ ਕੇ ਸਮਾਪਤ ਹੋਵੇਗੀ। ਉਨ੍ਹਾਂ ਦਾਨੀ ਸੱਜਣਾ ਨੂੰ ਅਪੀਲ ਕੀਤੀ ਕਿ ਝੰਡਾ ਦਿਵਸ ਫੰਡ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਕਿਉਂਕਿ ਇਹ ਫੰਡ ਦੇਸ਼ ਲਈ ਜਾਨਾਂ ਵਾਰਨ ਵਾਲੇ ਮਹਾਨ ਯੋਧਿਆਂ ਦੇ ਪਰਿਵਾਰਾਂ ਦੀ ਭਲਾਈ ਲਈ ਖ਼ਰਚ ਕੀਤਾ ਜਾਂਦਾ ਹੈ। ਇਸ ਮੌਕੇ 11 ਲਾਭਪਾਤਰੀਆਂ ਨੂੰ ਫਲੈਗ ਡੇਅ ਫੰਡ ਵਿਚੋਂ ਮਾਲੀ ਸਹਾਇਤਾ ਦੇ ਚੈਕ ਵੀ ਤਕਸੀਮ ਕੀਤੇ ਗਏ। ਇਸ ਉਪਰੰਤ ਇਹ ਸਾਈਕਲ ਰੈਲੀ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ ਹੋਈ। ਇਸ ਮੌਕੇ ਡਿਪਟੀ ਡਾਇਰੈਕਟਰ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਕਰਨਲ ਐਸ.ਐਸ. ਸੰਘਾ, ਕਮਾਂਡਰ ਰਾਜਵੰਤ ਸਿੰਘ, ਕਰਨਲ ਐਨ.ਐਸ ਸਿੱਧੂ, ਮੇਜਰ ਰਮਨ ਮਲਹੋਤਰਾ ਤੇ ਪਰਮਜੀਤ ਸਿੰਘ ਵੀ ਮੌਜੂਦ ਸਨ।

Worldwide News Express multifaceted digital media company


Recommended News
Most Read
Just Now