October 1, 2026
Jassi / Chandigarh
ਚੰਡੀਗੜ 1 ਅਕਤੂਬਰ (ਨਰੂਲਾ):-ਪੰਜਾਬ ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ ਸੱਦ ਕੇ ਬਣਾਏ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਦੀਆ ਕੁਝ ਧਾਰਾਵਾਂ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਏ ਗਏ ਇਤਰਾਜ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵਲੋਂ ਇੱਕ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਇਸ ਬਾਰੇ ਪੰਜਾਬ ਸਰਕਾਰ ਵੱਲੋਂ ਜਥੇਦਾਰ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਮਸਲੇ ਦੇ ਹੱਲ ਲਈ ਬਣਾਈ ਸੱਤ ਮੈਂਬਰੀ ਕਮੇਟੀ ਦੇ ਗਠਨ ਬਾਰੇ ਸੂਚਿਤ ਕੀਤਾ ਹੈ। ਪੱਤਰ ਮੁਤਾਬਕ ਇਹ ਕਮੇਟੀ ਐਕਟ ਵਿੱਚ ਪ੍ਰਸਤਾਵਿਤ ਸੋਧਾਂ ‘ਤੇ ਸਹਿਮਤੀ ਬਣਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨਾਲ ਮੀਟਿੰਗਾਂ ਕਰੇਗੀ।
ਦੋਵਾਂ ਕਮੇਟੀਆਂ ਵਿਚਕਾਰ ਤਾਲਮੇਲ ਬਣਾਉਣ ਲਈ, ਪੰਜਾਬ ਸਰਕਾਰ ਨੇ ਪੀਸੀਐਸ ਅਧਿਕਾਰੀ ਹਰਜੀਤ ਸਿੰਘ ਸੰਧੂ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਹੈ।
ਸਰਕਾਰ ਵੱਲੋਂ ਬਣਾਈ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਸੁਝਾਵਾਂ ਅਤੇ ਦਿਖਾਏ ਮਾਰਗਦਰਸ਼ਨ ‘ਤੇ ਸਤਿਕਾਰ ਨਾਲ ਵਿਚਾਰ ਕਰਗੀ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨਾਲ ਵਿਚਾਰ-ਵਟਾਂਦਰਾ ਅਤੇ ਤਾਲਮੇਲ ਕਰੇਗੀ।
ਅਕਾਲ ਤਖ਼ਤ ਸਾਹਿਬ ਵਲੋਂ ਦਿੱਤੇ ਗਏ ਸਾਰੇ ਸੁਝਾਵਾਂ ਅਤੇ ਵਿਚਾਰਾਂ ਨੂੰ ਧਿਆਨ ਵਿੱਚ ਰੱਖ ਕੇ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਵੱਲੋਂ ਆਪਣੇ ਸੁਝਾਵਾਂ ਨੂੰ ਅੰਤਿਮ ਰੂਪ ਦੇ ਕੇ ਸਰਕਾਰ ਨੂੰ ਭੇਜਿਆ ਜਾਵੇਗਾ।
Powered by Froala Editor