CBI ਵੱਲੋਂ ਮੁੱਖ ਮੰਤਰੀ ਕੈਂਪਸ ਆਫ਼ਿਸ ਚੰਡੀਗੜ ਦੇ ਸੈਕਟਰ 2 ਕੋਠੀ ਨੰਬਰ 50 ,ਮੁਹਾਲੀ ਅਤੇ OSD ਘੁੰਮਣ ਦੇ ਪਿੰਡ ਘਰਾਚੋ ਵਿਖੇ ਛਾਪੇਮਾਰੀ    30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ    ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ    ਜਾਂਚ ਤੋਂ ਪਹਿਲਾਂ ਸਿੱਖ ਸੰਸਥਾ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ,ਪ੍ਰਬੰਧ ਵਿੱਚ ਕਈ ਖ਼ਾਮੀਆਂ— ਧਾਮੀ    ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਝੂਠਾ ਹਲਫ਼ਨਾਮਾ ਦੇਣ ਅਪਰਾਧਿਕ ਮਾਣਹਾਨੀ ਦਾ ਨੋਟਿਸ ਜਾਰੀ !    *ਕੈਬਨਿਟ ਵੱਲੋਂ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਯੋਗ ਨਰਸਿੰਗ ਸਟਾਫ਼ ਨੂੰ ਟਿਊਟਰ ਵਜੋਂ ਤਰੱਕੀ ਦੇਣ ਲਈ 'ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼' ਵਿੱਚ ਸੋਧ ਨੂੰ ਪ੍ਰਵਾਨ    ਕਾਲਜ ਵਿਦਿਆਰਾਥੀਆਂ ਨੂੰ ਸਾਲ ਵਿੱਚ ਘੱਟੋ-ਘੱਟ ਇੱਕ ਵਾਰ ਖੂਨਦਾਨ ਕਰਨ ਦਾ ਲੈਣਾ ਚਾਹੀਦੈ ਅਹਿਦ: ਡਾ. ਬਲਬੀਰ ਸਿੰਘ    ਸੁਪਰੀਮ ਕੋਰਟ ਵਲੋਂ ਮੁੱਖ ਚੋਣ ਕਮਿਸ਼ਨਰ ਨੂੰ ਮੁਅੱਤਲ ਕਰਨ ਤੋਂ ਇਨਕਾਰ    ਸੁਪਰੀਮ ਕੋਰਟ ਵਲੋਂ ਮੁੱਖ ਚੋਣ ਕਮਿਸ਼ਨਰ ਨੂੰ ਮੁਅੱਤਲ ਕਰਨ ਤੋਂ ਇਨਕਾਰ    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ / ਪੈਨਸ਼ਨਰਾਂ ਨੂੰ D A ਦੇਣ ਸਬੰਧੀ ਕੇਸ ਵਿੱਚ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਦੀ ਝਾੜ ਝੰਬ    
ਜਾਂਚ ਤੋਂ ਪਹਿਲਾਂ ਸਿੱਖ ਸੰਸਥਾ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ,ਪ੍ਰਬੰਧ ਵਿੱਚ ਕਈ ਖ਼ਾਮੀਆਂ— ਧਾਮੀ
October 6, 2026
-

Makkar / Amritsar

ਅੰਮ੍ਰਿਤਸਰ, 6 ਅਕਤੂਬਰ-

ਸ੍ਰੀ ਅਨੰਦਪੁਰ ਸਾਹਿਬ  ਵਿਖੇ ਬਹਿਰੀਨ ਵਾਲੀ ਬੀਬੀ ਅਤੇ ਅਮਰਜੀਤ ਸਿੰਘ ਚਾਵਲਾ ਮਾਮਲੇ ਨਾਲ ਸਬੰਧਤ ਮਾਮਲੇ ਦੀ ਪੜਤਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਚਾਰ ਮੈਂਬਰੀ ਜਾਂਚ ਕਮੇਟੀ ਨੇ ਆਪਣੀ ਮੁੱਢਲੀ ਰਿਪੋਰਟ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪ ਦਿੱਤੀ ਹੈ। ਇਸ ਰਿਪੋਰਟ ਵਿਚ ਗੁਰਦੁਆਰਾ ਪ੍ਰਬੰਧ ਨਾਲ ਸਬੰਧਤ ਰਿਕਾਰਡ, ਸਰਾਵਾਂ ਦੇ ਰਜਿਸਟਰਾਂ ਅਤੇ ਹੋਰ ਦਸਤਾਵੇਜ਼ਾਂ ਦੇ ਆਧਾਰ ’ਤੇ ਸਾਹਮਣੇ ਆਏ ਤੱਥ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ।

     ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਿਥੇ ਪੰਜਾਬ ਪੁਲਿਸ ਵੱਲੋਂ ਦਰਜ ਕੀਤੀ ਐਫਆਈਆਰ  ਨੂੰ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਉਥੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਇਸ ਦੀ ਗੰਭੀਰਤਾ ਨੂੰ ਦੇਖਦਿਆਂ ਸਬ-ਕਮੇਟੀ ਬਣਾ ਕੇ ਵਿਭਾਗੀ ਜਾਂਚ ਕਰਵਾਈ ਗਈ ਹੈ। ਸੱਚ ਸਾਹਮਣੇ ਆਉਣ ਤੋਂ ਪਹਿਲਾਂ ਹੀ ਸ਼ੋਸ਼ਲ ਮੀਡੀਆ ’ਤੇ ਸਿਆਸੀ ਟਰਾਇਲ ਚਲਾਉਣਾ ਸਿੱਖ ਸੰਸਥਾ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਸਬ-ਕਮੇਟੀ ਨੇ ਸਰਾਵਾਂ ਦੇ ਰਿਕਾਰਡਾਂ ਦੀ ਘੋਖ ਕੀਤੀ, ਜਿਸ ਅਨੁਸਾਰ ਸਬੰਧਤ ਬੀਬੀ ਵੱਲੋਂ ਵੱਖ-ਵੱਖ ਸਮਿਆਂ ’ਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਸਰਾਵਾਂ ਵਿਚ ਰਹਿਣ ਸਬੰਧੀ ਇੰਦਰਾਜ ਮੌਜੂਦ ਹਨ। ਰਿਕਾਰਡ ਅਨੁਸਾਰ ਵੱਖ-ਵੱਖ ਸਮੇਂ ਬੀਬੀ ਵੱਲੋਂ ਕਮਰਾ ਲੈਣ ਸਮੇਂ ਬਕਾਇਦਾ ਬਣਦੀ ਭੇਟਾ ਜਮ੍ਹਾਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਇਹ ਕਹਿਣਾ ਬਿਲਕੁਲ ਗ਼ਲਤ ਹੈ ਕਿ ਸ਼੍ਰੋਮਣੀ ਕਮੇਟੀ ਨੇ ਬੀਬੀ ਨੂੰ ਸਰਾਵਾਂ ਵਿਚ ਬਿਨਾਂ ਪੈਸੇ ਦੇ ਕਮਰਾ ਅਤੇ ਗੱਡੀ ਦੀ ਸਹੂਲਤ ਦਿੱਤੀ ਹੈ। 

      ਉਨ੍ਹਾਂ ਕਿਹਾ ਕਿ ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਸਰਾਵਾਂ ਦੇ ਇੰਚਾਰਜ ਅਮਰੀਕ ਸਿੰਘ ਵੱਲੋਂ ਰਜਿਸਟਰ ਵਿਚ ਛੇੜਛਾੜ ਕਰਕੇ ਬਾਅਦ ਵਿਚ ਗਲਤ ਇੰਦਰਾਜ ਸ਼ਾਮਲ ਕੀਤੇ ਗਏ। ਸਬੰਧਤ ਰਜਿਸਟਰ ਵਿਚ ਅਜਿਹਾ ਦੋ ਵਾਰ ਕੀਤਾ ਗਿਆ। ਕਿਉਂਕਿ ਰਜਿਸਟਰ ਵਿਚ ਪਹਿਲਾਂ ਹੀ ਸੀਰੀਅਲ ਨੰ: ਅੱਗੇ ਚੱਲ ਰਹੇ ਸਨ, ਇਸ ਲਈ ਪਿਛਲੇ ਸਥਾਨ ’ਤੇ ਐਂਟਰੀ ਕਰਕੇ ਸੀਰੀਅਲ ਨੰਬਰਾਂ ਨਾਲ ਵੀ ਛੇੜਛਾੜ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਰਾਵਾਂ ਨਾਲ ਸਬੰਧਤ ਰਜਿਸਟਰਾਂ ਦਾ ਰਿਕਾਰਡ ਵੀ ਮੀਡੀਆ ਸਾਹਮਣੇ ਪੇਸ਼ ਕੀਤਾ ਗਿਆ। ਉਨ੍ਹਾਂ ਮੀਡੀਆ ਸਾਹਮਣੇ ਰਿਕਾਰਡ ਜਨਤਕ ਕਰਦਿਆਂ ਦਿਖਾਇਆ ਕਿ ਵੱਖ-ਵੱਖ ਸਮੇਂ ’ਤੇ ਸੱਤ ਵਾਰ ਬੀਬੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਭੇਟਾ ਦੇ ਕੇ ਕਮਰਾ ਲਿਆ ਅਤੇ ਇਸ ਦੌਰਾਨ ਉਸ ਨਾਲ ਕਈ ਮੈਂਬਰ ਸਰਾਂ ਵਿਚ ਠਹਿਰੇ ਸਨ। ਇਸੇ ਤਰ੍ਹਾਂ ਉਸ ਨੇ ਸ੍ਰੀ ਅੰਮ੍ਰਿਤਸਰ ਵਿਖੇ ਵੀ ਸੱਤ ਵਾਰ ਕਮਰਾ ਭੇਟਾ ਸਹਿਤ ਪ੍ਰਾਪਤ ਕੀਤਾ ਅਤੇ ਦੋ ਵਾਰ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਵਿਖੇ ਵੀ ਰਹੀ। ਇਹ ਆਮ ਤੌਰ ’ਤੇ ਸ਼ਰਧਾਲੂਆਂ ਦੀ ਤਰ੍ਹਾਂ ਕਮਰਾ ਪ੍ਰਾਪਤ ਕੀਤਾ ਗਿਆ, ਪ੍ਰੰਤੂ ਇਨ੍ਹਾਂ ਤੋਂ ਇਲਾਵਾ ਬਾਕੀ ਇੰਦਰਾਜ ਰਿਕਾਰਡ ਨਾਲ ਛੇੜਛਾੜ ਕਰਕੇ ਦਰਜ ਕੀਤੇ ਗਏ ਹਨ, ਇਸ ਵਿਚਲੀ ਲਿਖਾਈ ਵੀ ਚੱਲ ਰਹੀ ਤਰਤੀਬ ਨਾਲ ਮੇਲ ਨਹੀਂ ਖਾਂਦੀ। ਐਡਵੋਕੇਟ ਧਾਮੀ ਨੇ ਕਿਹਾ ਕਿ ਇਨ੍ਹਾਂ ਦੋਹਾਂ ਇੰਦਰਾਜਾਂ ਦੀ ਲਿਖਾਈ ਬਾਰੇ ਜਾਂਚ ਰਿਪੋਰਟ ਵੀ ਲਈ ਜਾਵੇਗੀ। ਉਨ੍ਹਾਂ ਆਖਿਆ ਕਿ ਇਹ ਬਹੁਤ ਸਾਜ਼ਿਸ਼ ਸੀ, ਜਿਸ ਦੇ ਦੋਸ਼ੀਆਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ।

      ਬੀਬੀ ਨੂੰ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਇਕ ਲੱਖ ਰੁਪਏ ਦੀ ਸਹਾਇਤਾ ਦੇਣ ਦੇ ਮਾਮਲੇ ਸਬੰਧੀ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਮੇਂ-ਸਮੇਂ ਲੋੜਵੰਦਾਂ ਨੂੰ ਧਰਮ ਅਰਥ ਫੰਡ ਵਿੱਚੋਂ ਸਹਾਇਤਾ ਦਿੰਦੀ ਹੈ। ਬੀਬੀ ਵੱਲੋਂ ਆਪਣੀ ਬਿਮਾਰੀ ਦਾ ਹਵਾਲਾ ਦਿੰਦਿਆਂ ਇਲਾਜ਼ ਲਈ ਸਹਾਇਤਾ ਲਈ ਦਿੱਤੀ ਅਰਜ਼ੀ ਅਤੇ ਮੈਡੀਕਲ ਦਸਤਾਵੇਜ਼ਾਂ ਦੇ ਅਧਾਰ ’ਤੇ ਅੰਤ੍ਰਿੰਗ ਕਮੇਟੀ ਨੇ ਇਹ ਸਹਾਇਤਾ ਰਾਸ਼ੀ ਨੂੰ ਪ੍ਰਵਾਨਗੀ ਦਿੱਤੀ ਸੀ। ਲਗਾਏ ਗਏ ਮੈਡੀਕਲ ਦਸਤਾਵੇਜ਼ ਸਰਕਾਰੀ ਹਸਪਤਾਲ ਤੇ ਡਿਸਪੈਂਸਰੀ ਦੇ ਹਨ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਤੋਂ ਨਹੀਂ ਬਲਕਿ ਇਹ ਆਮ ਤੌਰ ’ਤੇ ਦਿੱਤੀ ਜਾਣ ਵਾਲੀ ਸਹਾਇਤਾ ਦੇ ਖਾਤੇ ਧਰਮ ਅਰਥ ਫੰਡ ਵਿੱਚੋਂ ਹਨ ਅਤੇ ਅਜਿਹੀਆਂ ਸਹਾਇਤਾ ਅਕਸਰ ਹੀ ਲੋੜਵੰਦਾਂ ਨੂੰ ਦਿੱਤੀਆਂ ਜਾਂਦੀਆਂ ਹਨ।

ਉਨ੍ਹਾਂ ਸਵਾਲ ਕੀਤਾ ਕਿ ਆਮ ਆਦਮੀ ਪਾਰਟੀ ਦੇ ਬੁਲਾਰੇ ਬਲਤੇਜ ਪੰਨੂ ਚੱਲ ਰਹੀ ਪੁਲਿਸ ਜਾਂਚ ਦੌਰਾਨ ਕਿਸ ਹੈਸੀਅਤ ਵਿਚ ਬੀਬੀ ਦੇ ਫੋਨ ਦਾ ਰਿਕਾਰਡ ਜਨਤਕ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਇਹ ਕੇਵਲ ਸਿੱਖ ਸੰਸਥਾ ਨੂੰ ਜਾਣਬੁਝ ਕੇ ਨਿਸ਼ਾਨੇ ’ਤੇ ਲੈਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਬਲਤੇਜ ਪੰਨੂ ਦੇ ਇਨ੍ਹਾਂ ਦੋਸ਼ਾਂ ਨੂੰ ਵੀ ਨਕਾਰਿਆ ਕਿ ਬੀਬੀ ਸ੍ਰੀ ਅਨੰਦਪੁਰ ਸਾਹਿਬ ਰਹਿਣ ਤੋਂ ਪਹਿਲਾਂ ਉਨ੍ਹਾਂ ਨੂੰ ਮਿਲੀ ਸੀ ਅਤੇ ਇਸ ਬਾਰੇ ਉਨ੍ਹਾਂ ਅਮਰਜੀਤ ਸਿੰਘ ਚਾਵਲਾ ਨੂੰ ਕਿਹਾ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਗੱਲ ਬਿਲਕੁਲ ਗ਼ਲਤ ਹੈ ਅਤੇ ਉਨ੍ਹਾਂ ਰੱਬ ਨੂੰ ਜਾਨ ਦੇਣੀ ਹੈ। ਸੋ ਇਲਜ਼ਾਮ ਲਗਾਉਣ ਵਾਲੇ ਕਿਰਦਾਰਕੁਸ਼ੀ ਕਰਨ ਤੋਂ ਬਾਜ਼ ਆਉਣ, ਕਿਉਂਕਿ ਉਨ੍ਹਾਂ ਵਰਗੀ ਭਾਸ਼ਾ ਬੋਲਣਾ ਮੇਰੇ ਸੁਭਾਅ ਦਾ ਹਿੱਸਾ ਨਹੀਂ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬਹੁਤ ਹੀ ਸੰਜੀਦਾ ਮਾਮਲਾ ਹੈ, ਜਿਸ ਦਾ ਹਰ ਸੱਚ ਸੰਗਤਾਂ ਦੇ ਸਾਹਮਣੇ ਆਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਠੋਸ ਸਬੂਤ ਦੇ ਕਿਸੇ ਦੀ ਕਿਰਦਾਰਕੁਸ਼ੀ ਕਰਨੀ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੰਥਕ ਸੰਸਥਾ ਹੈ, ਕਿਸੇ ਵਿਅਕਤੀ ਦੀਆਂ ਕਮੀਆਂ ਜਾਂ ਗ਼ਲਤੀਆਂ ਨੂੰ ਅਧਾਰ ਬਣਾ ਕੇ ਪੂਰੀ ਸੰਸਥਾ ਨੂੰ ਨਿਸ਼ਾਨਾ ਬਨਾਉਣਾ ਸਿੱਖ ਕੌਮ ਦੇ ਹਿੱਤ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦਾ ਪੂਰਾ ਸੱਚ ਸਾਹਮਣੇ ਆਵੇ ਇਸੇ ਲਈ ਉਨ੍ਹਾਂ ਨੇ ਸੀਬੀਆਈ ਦੀ ਮੰਗ ਕੀਤੀ ਸੀ ।

Powered by Froala Editor


Recommended News
Most Read
Just Now