ਅਕਾਲ ਤਖ਼ਤ ਸਾਹਿਬ ਵਲੋਂ ਵਿਧਾਇਕ ਗਿਆਸਪੁਰਾ ਤਨਖਾਹੀਆ ਕਰਾਰ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉ ਐੱਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼    *ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ*    ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪਾਕਿਸਤਾਨ ਵਿੱਚ ਸਕੂਲ ਦੀ ਛੱਤ ਡਿੱਗਣ ਨਾਲ 20 ਵਿਦਿਆਰਥੀ ਅਤੇ ਇੱਕ ਮਹਿਲਾ ਅਧਿਆਪਕਾ ਦੀ ਮੌਤ    ਪਰਵਿੰਦਰ ਝੋਟਾ ਕਤਲ ਕਾਂਡ ਵਿੱਚ SHO ਮੁਅੱਤਲ-ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ    ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਪੁਲਿਸ ਨੇ 24 ਘੰਟਿਆਂ ਅੰਦਰ ਮੁੱਖ ਮੁਲਜ਼ਮ ਫੜਿਆ, ਅਗਲੇਰੀ ਜਾਂਚ ਜਾਰੀ: -ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਜਾਅਲੀ ਬਿੱਲਾਂ ਰਾਹੀਂ ਸਿੰਡੀਕੇਟ ਚਲਾਉਣ ਦੇ ਦੋਸ਼ ਹੇਠ ਲੁਧਿਆਣਾ ਵਿੱਚ ਇੱਕ ਟਰਾਂਸਪੋਰਟਰ ਅਤੇ ਦੋ ਸਾਥੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ: ਹਰਪਾਲ ਸਿੰਘ ਚੀਮਾ    ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮਾਨਸਾ ਵਿੱਚ ਪਰਵਿੰਦਰ ਝੋਟੇ ਦੇ ਕਾਤਲ ਅਸ਼ਵਨੀ ਕੁਮਾਰ ਦਾ ਘਰ ਤੇ ਦੁਕਾਨ ਪ੍ਰਸ਼ਾਸਨ ਵੱਲੋਂ ਢਹਿ-ਢੇਰੀ- ਝੋਟੇ ਦੀ ਹੱਤਿਆ ਦੇ ਰੋਸ ਵਜੋਂ ਪੰਜਾਬ ਬੰਦ 15 ਨੂੰ   
ਅਕਾਲ ਤਖ਼ਤ ਸਾਹਿਬ ਵਲੋਂ ਵਿਧਾਇਕ ਗਿਆਸਪੁਰਾ ਤਨਖਾਹੀਆ ਕਰਾਰ
October 16, 2026
-

ਮਕੜ੍ਹ / ਅੰਮ੍ਰਿਤਸਰ


ਅੰਮ੍ਰਿਤਸਰ 16 ਅਕਤੂਬਰ ( ਮੱਕੜ):-ਅਕਾਲ ਤਖਤ ਸਾਹਿਬ ਵਲੋਂ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ  ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ । 

ਅਕਾਲ ਤਖਤ ਸਾਹਿਬ ਵਲੋਂ ਸਿੱਖਾਂ ਨੂੰ  ਆਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਉਨ੍ਹਾਂ ਨਾਲ ਕਿਸੇ ਤਰ੍ਹਾਂ ਦਾ ਕੋਈ ਸਬੰਧ ਨਾ ਰੱਖਣ ਇਹ ਫੈਸਲਾ  ਅੱਜ 16 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਲਿਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ ਅਨੁਸਾਰ, ਗਿਆਸਪੁਰਾ ‘ਤੇ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਵਿਰੁੱਧ ਜਾਤੀ ਵਿਤਕਰੇ ਦੇ ਝੂਠੇ ਦੋਸ਼ ਲਗਾਉਣ ਅਤੇ ਸਿੱਖ ਸੰਸਥਾਵਾਂ ਵਿਰੁੱਧ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਨ ਦਾ ਦੋਸ਼ੀ ਪਾਇਆ ਹੈ। 

       ਹੁਕਮ ਵਿੱਚ ਕਿਹਾ ਗਿਆ ਹੈ ਕਿ 12 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕ ਅਤੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਪਹੁੰਚੇ ਸਨ। ਉਸ ਸਮੇਂ ਗਿਆਸਪੁਰਾ ਨੂੰ ਪਿਛਲੇ ਹੁਕਮਾਂ ਅਨੁਸਾਰ ਸਕੱਤਰੇਤ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਜਿਸ ਤੇ ਉਨ੍ਹਾਂ ਸੇਵਾਦਾਰਾਂ ਉਪਰ ਜਾਤੀ ਵਿਤਕਰੇ ਦਾ ਦੋਸ਼ ਲਗਾਇਆ। 

       ਅੱਜ ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਤੇ ਪਹੁੰਚੇ ਵਿਧਾਇਕਾਂ ਦੇ ਵਫ਼ਦ ਨੇ ਇਹ ਵੀ ਮੰਨਿਆ ਕਿ ਗਿਆਸਪੁਰਾ ਨੇ ਜਾਣਬੁੱਝ ਕੇ ਜਾਤ ਦਾ ਮੁੱਦਾ ਉਠਾਇਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਵਿੱਚ ਕਿਹਾ ਗਿਆ ਸੀ ਕਿ ਗਿਆਸਪੁਰਾ ਨੇ ਨਿੱਜੀ ਰਾਜਨੀਤਿਕ ਲਾਭ ਲਈ ਸਿੱਖ ਸਿਧਾਂਤਾਂ ਦੇ ਉਲਟ ਕੰਮ ਕੀਤਾ। ਉਨ੍ਹਾਂ ਦੇ ਬਿਆਨਾਂ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ।

Powered by Froala Editor


Recommended News
Most Read
Just Now