ਸ੍ਰ. ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਮੁੜ ਪ੍ਰਧਾਨ ਚੁਣੇ ਗਏ    ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਜੱਲੂਪੁਰ ਖੇੜਾ ਵਿਖੇ ਦਾਦੀ ਦੀਆਂ ਅੰਤਿਮ ਰਸਮਾਂ ‘ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਸਕਾਰ ਅੱਜ    ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ    ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਹੋਵੇਗੀ ਸ਼ੁਰੂ; ਸਿੱਖਿਆ ਵਿਭਾਗ ਨੂੰ ਜਲਦ ਤੋਂ ਜਲਦ ਇਸ਼ਤਿਹਾਰ ਜਾਰੀ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ    ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ    ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਨਾਲ ਪਰਲਜ਼ ਸਿਟੀ, ਮੋਹਾਲੀ (ਸੈਕਟਰ 100 ਅਤੇ 104) ਦੇ PACL ਪਲਾਟ ਧਾਰਕਾਂ ਨੂੰ ਲੰਬੇ ਇੰਤਜ਼ਾਰ ਤੋਂ ਬਾਅਦ ਵੱਡੀ ਰਾਹਤ    ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਰਸ ਪੰਜਾਬ ਦੇ ਅਤੇ ਅਕਾਲੀ ਦਲ ਪੁਨਰ ਸੁਰਜੀਤ ਵਿਚਕਾਰ ਚੋਣ ਸਮਝੌਤਾ , ਐਲਾਨ ਜਲਦੀ-ਪਰਮਿੰਦਰ ਢੀਂਡਸਾ ਦਾ ਵੱਡਾ ਦਾਅਵਾ     ਭਗਵੰਤ ਮਾਨ ਸਰਕਾਰ ਬਿਨਾਂ ਕਿਸੇ ਦੇਰੀ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ. ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਪ੍ਰਸ਼ਾਸਕੀ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼: ਹਰਪਾਲ ਸਿੰਘ ਚੀਮਾ    ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਤਿੰਨ ਰੋਜ਼ਾ ਵਿਸ਼ਾਲ ਸਮਾਗਮ, ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਸਜਾਈਆਂ ਜਾਣਗੀਆਂ ਚਾਰ ਸ਼ੋਭਾ ਯਾਤਰਾਵਾਂ, ਜੋ 3 ਦਸੰਬਰ ਨੂੰ ਖੁਰਾਲਗੜ੍ਹ ਵਿਖੇ ਸਮਾਪਤ ਹੋਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ   
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
November 16, 2026
-

ਨਰੂਲਾ / ਚੰਡੀਗੜ

ਚੰਡੀਗੜ੍ਹ, 16 ਨਵੰਬਰ  (ਨਰੂਲਾ ):-

ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਇੱਕ ਵਿਸ਼ੇਸ਼ ਯੁਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਲਾਗੂ ਕੀਤੀ ਜਾ ਰਹੀ ਹੈ।

ਇਹ ਸਕੀਮ ਘਰੇਲੂ ਖਪਤਕਾਰਾਂ ਲਈ ਇੱਕ ਸੁਨਹਿਰੀ ਮੌਕਾ ਹੈ, ਜਿਸ ਰਾਹੀਂ ਉਹ ਬਿਨਾਂ ਕਿਸੇ 'ਲੇਟ ਪੇਮੈਂਟ ਸਰਚਾਰਜ' ਜਾਂ ਵਿਆਜ ਦੇ ਆਪਣੇ ਬਕਾਏ ਅਦਾ ਕਰ ਸਕਦੇ ਹਨ। ਇਸ ਪਹਿਲਕਦਮੀ ਦਾ ਉਦੇਸ਼ ਘਰੇਲੂ ਖਪਤਕਾਰਾਂ ਨੂੰ ਵਿੱਤੀ ਰਾਹਤ ਦੇਣਾ ਅਤੇ ਉਨ੍ਹਾਂ ਨੂੰ ਇੱਕ ਸੁਵਿਧਾਜਨਕ ਤੇ ਖਪਤਕਾਰ-ਪੱਖੀ ਪ੍ਰਕਿਰਿਆ ਰਾਹੀਂ ਆਪਣੇ ਬਕਾਇਆ ਬਿਜਲੀ ਬਿੱਲਾਂ ਦਾ ਨਿਪਟਾਰਾ ਕਰਨ ਦੇ ਯੋਗ ਬਣਾਉਣਾ ਹੈ।

ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਰਾਹਤ ਅਤੇ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਵਿਸ਼ੇਸ਼ ਨਿਪਟਾਰਾ ਸਕੀਮ ਰਾਹੀਂ, ਅਸੀਂ ਘਰੇਲੂ ਬਿਜਲੀ ਖਪਤਕਾਰਾਂ ਨੂੰ ਜੁਰਮਾਨਿਆਂ ਅਤੇ ਵਿਆਜ ਦੇ ਵਾਧੂ ਬੋਝ ਤੋਂ ਬਿਨਾਂ ਆਪਣੇ ਬਕਾਏ ਦਾ ਨਿਪਟਾਰਾ ਕਰਨ ਦਾ ਮੌਕਾ ਦੇ ਰਹੇ ਹਾਂ। ਅਸੀਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਵਿੱਤੀ ਤੰਗੀਆਂ ਖਪਤਕਾਰਾਂ ਲਈ ਉਨ੍ਹਾਂ ਦੇ ਬਿਜਲੀ ਖਾਤਿਆਂ ਦੇ ਨਿਪਟਾਰੇ ਵਿੱਚ ਰੁਕਾਵਟ ਨਾ ਬਣਨ।"

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜਿਨ੍ਹਾਂ ਘਰੇਲੂ ਖਪਤਕਾਰਾਂ ਦੇ ਬਿਜਲੀ ਦੇ ਬਿੱਲ ਬਕਾਇਆ ਹਨ, ਉਹ ਇਸ ਸਕੀਮ ਦਾ ਲਾਭ ਲੈ ਸਕਦੇ ਹਨ ਭਾਵੇਂ ਉਨ੍ਹਾਂ ਦਾ ਬਿਜਲੀ ਕੁਨੈਕਸ਼ਨ ਇਸ ਸਮੇਂ ਕਾਰਜਸ਼ੀਲ ਹੈ ਜਾਂ ਕੱਟ ਦਿੱਤਾ ਗਿਆ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਸਕੀਮ ਕਮਰਸ਼ੀਅਲ ਸਰਕੂਲਰ ਜਾਰੀ ਹੋਣ ਦੀ ਮਿਤੀ ਤੋਂ 45 ਦਿਨਾਂ ਤੱਕ ਲਾਗੂ ਰਹੇਗੀ। ਇਸ ਸਕੀਮ ਤਹਿਤ ਘਰੇਲੂ ਖਪਤਕਾਰਾਂ ਨੂੰ ਸਿਰਫ਼ ਅਸਲ ਬਕਾਇਆ ਰਕਮ (ਮੂਲ ਰਕਮ) ਦਾ ਭੁਗਤਾਨ ਕਰਨਾ ਹੋਵੇਗਾ ਜਦਕਿ 100 ਫੀਸਦ ਐਲਪੀਐਸ/ਐਲਪੀਆਈ (ਦੇਰੀ ਨਾਲ ਬਿੱਲ ਭਰਨ 'ਤੇ ਲੱਗਣ ਵਾਲਾ ਸਰਚਾਰਜ/ਵਿਆਜ) ਮੁਆਫ਼ ਕਰ ਦਿੱਤਾ ਜਾਵੇਗਾ।

ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਯਕਮੁਸ਼ਤ ਯੋਜਨਾ ਤਹਿਤ ਭੁਗਤਾਨ ਕਿਸ਼ਤਾਂ ਵਿੱਚ ਕੀਤਾ ਜਾ ਸਕੇਗਾ, ਜਿਸ ਵਿੱਚ 25 ਫ਼ੀਸਦ ਰਕਮ ਤੁਰੰਤ ਅਦਾ ਕਰਨੀ ਹੋਵੇਗੀ ਅਤੇ ਬਾਕੀ 75 ਫ਼ੀਸਦ ਰਕਮ ਵੱਧ ਤੋਂ ਵੱਧ ਛੇ ਮਾਸਿਕ ਕਿਸ਼ਤਾਂ ਵਿੱਚ ਅਦਾ ਕਰਨੀ ਪਵੇਗੀ।

ਸ. ਸੌਂਦ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਲਗਭਗ 24.86 ਲੱਖ ਘਰੇਲੂ ਖਪਤਕਾਰਾਂ ਨੂੰ ਲਾਭ ਮਿਲੇਗਾ। ਬਿਜਲੀ ਬਿੱਲਾਂ ਦੀ ਕੁੱਲ ਬਕਾਇਆ ਰਕਮ ਲਗਭਗ 2,516 ਕਰੋੜ ਰੁਪਏ ਹੈ, ਜਿਸ ਵਿੱਚੋਂ 518 ਕਰੋੜ ਰੁਪਏ ਮੁਆਫ਼ ਕੀਤੇ ਜਾਣ ਦੀ ਸੰਭਾਵਨਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਕੀਮ ਨੋਟੀਫਿਕੇਸ਼ਨ ਜਾਰੀ ਹੁੰਦੇ ਹੀ ਤੁਰੰਤ ਲਾਗੂ ਹੋ ਜਾਵੇਗੀ ਅਤੇ 45 ਦਿਨਾਂ ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਵਿੱਚ 31 ਮਾਰਚ 2026 ਜਾਂ ਇਸ ਤੋਂ ਪਹਿਲਾਂ ਦੇ ਖੜ੍ਹੇ ਬਕਾਇਆ ਬਿਲਾਂ ‘ਤੇ ਹੀ ਲਾਭ ਦਿੱਤਾ ਜਾਵੇਗਾ।

ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਅਗਲੇ 7 ਦਿਨਾਂ ਦੇ ਅੰਦਰ ਸਾਰੇ ਯੋਗ ਖਪਤਕਾਰਾਂ ਨੂੰ ਵਿਸ਼ੇਸ਼ 'ਓ.ਟੀ.ਐਸ.' ਬਿੱਲ ਭੇਜ ਕੇ ਸੂਚਨਾ ਦਿੱਤੀ ਜਾਵੇਗੀ। ਇਸ ਵਿੱਚ ਬਕਾਇਆ ਰਕਮ, ਮੁਆਫ਼ ਕੀਤੇ ਗਏ ਜੁਰਮਾਨੇ ਅਤੇ 'ਓ.ਟੀ.ਐਸ.' ਸਕੀਮ ਦਾ ਲਾਭ ਲੈਣ ਲਈ ਅਦਾ ਕੀਤੀ ਜਾਣ ਵਾਲੀ ਬਕਾਇਆ ਰਾਸ਼ੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਜਿਵੇਂ ਹੀ ਖਪਤਕਾਰ ਬਕਾਏ ਦਾ (ਆਨਲਾਈਨ) ਭੁਗਤਾਨ ਕਰੇਗਾ, ਬਿੱਲ ਆਪਣੇ ਆਪ ਅਪਡੇਟ ਹੋ ਜਾਵੇਗਾ ਅਤੇ ਇਹ ਆਨਲਾਈਨ ਦੇ ਨਾਲ-ਨਾਲ ਸੋਧੇ ਹੋਏ ਬਿੱਲ ਵਿੱਚ ਵੀ ਦਿਖਾਈ ਦੇਵੇਗਾ।

Powered by Froala Editor


Recommended News
Most Read
Just Now