ਇਨਵੈਸਟ ਪੰਜਾਬ' ਵੱਲੋਂ ਸ਼ਾਰਜਾਹ ਅਤੇ ਪੰਜਾਬ ਦੇ ਉਦਯੋਗਾਂ ਨੂੰ ਇੱਕ-ਦੂਜੇ ਦੇ ਬਾਜ਼ਾਰਾਂ ਵਿੱਚ ਵਿਸਤਾਰ ਲਈ ਦਿੱਤਾ ਜਾਵੇਗਾ ਪੂਰਾ ਸਹਿਯੋਗ ਪੰਜਾਬ-ਯੂ.ਏ.ਈ. ਦਰਮਿਆਨ ਮਜ਼ਬੂਤ ਰਿਸ਼ਤੇ ਦੁਵੱਲੇ ਵਪਾਰ ਅਤੇ ਗਲੋਬਲ ਮਾਰਕੀਟ ਏਕੀਕਰਨ ਨੂੰ ਦੇਣਗੇ ਉਤਸ਼ਾਹ: ਅਮਨ ਅਰੋੜਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਲੋੜਵੰਦ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਪੰਜਾਬ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ    ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਅਧਾਰਤ ਹਥਿਆਰ ਤਸਕਰ ਦੇ ਸੰਪਰਕ 'ਚ ਸਨ: ਡੀ.ਜੀ.ਪੀ. ਗੌਰਵ ਯਾਦਵ    ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ ਇਹ ਮਾਡਿਊਲ ਵਿਦੇਸ਼ੀ ਤਸਕਰਾਂ ਨਾਲ ਮਿਲ ਕੇ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ*    ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ    ਸੂਬੇ ਨੇ ਲੰਬੀਆਂ ਕਤਾਰਾਂ ਤੇ ਏਜੰਟਾਂ ਦੀ ਥਾਂ ਆਨਲਾਈਨ ਸੇਵਾਵਾਂ, ਦਸਤਾਵੇਜ਼ਾਂ ਦੀ ਸਮਾਂਬੱਧ ਘੋਖ ਅਤੇ ਡਿਜੀਟਲ ਪਾਰਦਰਸ਼ਤਾ ਦੇ ਯੁੱਗ ਤੱਕ ਪੈਰ ਪਸਾਰੇ: ਹਰਦੀਪ ਸਿੰਘ ਮੁੰਡੀਆਂ    ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ    ਮੁੱਖ ਸਕੱਤਰ ਨਾਲ ਗੱਲਬਾਤ ਦੌਰਾਨ ਮੰਗਾਂ ਤੇ ਸਹਿਮਤੀ ਤੋਂ ਬਾਅਦ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ     ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ 'ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ    ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ   
ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ
September 9, 2026
-2026-1-2026-18-12-

Jassi / Chandigarh

ਚੰਡੀਗੜ੍ਹ, 9 ਸਤੰਬਰ:

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸਆਈਆਰ)2026 ਤਹਿਤ 13 ਅਗਸਤ 2026 ਨੂੰ ਪ੍ਰਕਾਸ਼ਿਤ ਹੋਏ ਡਰਾਫਟ ਵੋਟਰ ਖਰੜੇ ਸਬੰਧੀ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਲਈ ਆਖ਼ਰੀ ਮਿਤੀ 12 ਸਤੰਬਰ 2026 ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਅੱਜ ਇੱਥੇ ਸਾਂਝੀ ਕੀਤੀ ਗਈ 

ਸ੍ਰੀਮਤੀ ਮਿਤਰਾ ਨੇ ਅੱਗੇ ਦੱਸਿਆ ਕਿ ਈਆਰਓ ਵੱਲੋਂ ਇਤਰਾਜ਼ ਅਤੇ ਦਾਅਵਿਆਂ ਦਾ ਨਾਲੋ-ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਨਿਪਟਾਰੇ ਦਾ ਇਹ ਕਾਰਜ 8 ਅਕਤੂਬਰ 2026 ਤੱਕ ਜਾਰੀ ਰਹੇਗਾ। ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ। 

ਉਨ੍ਹਾਂ ਪੰਜਾਬ ਰਾਜ ਦੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਡਰਾਫਟ ਵੋਟਰ ਖਰੜੇ ਵਿੱਚ ਆਪਣੇ ਵੋਟ ਸਬੰਧੀ ਤੱਥ ਜਾਂਚ ਲੈਣ ਅਤੇ ਜੇਕਰ ਕੋਈ ਇਸ ਸਬੰਧੀ ਇਤਰਾਜ਼ ਹੈ ਤਾਂ ਉਹ 12 ਸਤੰਬਰ 2026 ਤੱਕ ਪੇਸ਼ ਕਰ ਦਿੱਤਾ ਜਾਵੇ।

ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਕਰਕੇ ਪੰਜਾਬ ਰਾਜ ਦੇ ਸਾਰੇ 18 ਸਾਲ ਦੇ ਨੌਜਵਾਨਾਂ ਅਤੇ  ਮਿਤੀ  1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਜਾ ਰਹੇ ਨੌਜਵਾਨਾਂ ਅਪੀਲ ਕੀਤੀ ਕਿ ਉਹ ਫਾਰਮ ਨੰਬਰ 6ਏ ਭਰਕੇ ਬੀਐਲਓ ਕੋਲ  ਜਮ੍ਹਾਂ ਕਰਵਾ ਸਕਦੇ ਹਨ।

ਕੋਈ ਵੀ ਵਿਅਕਤੀ ਜਿਸਦਾ ਨਾਮ ਪਹਿਲਾਂ ਹੀ 13 ਅਗਸਤ 2026 ਨੂੰ ਪ੍ਰਕਾਸ਼ਿਤ ਡਰਾਫਟ ਰੋਲ ਵਿੱਚ ਮੌਜੂਦ ਹੈ, ਉਹ ਐਂਟਰੀਆਂ ਵਿੱਚ ਸੁਧਾਰ, ਪਤਾ ਬਦਲਾਉਣ ਜਾਂ ਹੋਰ ਵੇਰਵਿਆਂ ਨੂੰ ਅਪਡੇਟ ਕਰਨ ਲਈ ਫਾਰਮ 8 ਜਮ੍ਹਾਂ ਕਰਵਾ ਸਕਦਾ ਹੈ।

ਇਸ ਸਬੰਧੀ ਅਰਜ਼ੀਆਂ https://voters.eci.gov.in ’ਤੇ ਔਨਲਾਈਨ, ਮੋਬਾਈਲ ਐਪ ਰਾਹੀਂ,ਬੂਥ ਲੈਵਲ ਅਫਸਰਾਂ  ਰਾਹੀਂ ਆਫ਼ਲਾਈਨ,ਈ.ਆਰ.ਓ./ਏ.ਈ.ਆਰ.ਓ. ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।

ਸ਼੍ਰੀਮਤੀ ਮਿੱਤਰਾ ਨੇ ਜ਼ੋਰ ਦਿੰਦਿਆਂ ਕਿਹਾ, ‘‘ਵੋਟਿੰਗ ਸਿਰਫ਼ ਇੱਕ ਨਾਗਰਿਕ ਫਰਜ਼ ਨਹੀਂ ਸਗੋਂ ਇੱਕ ਮੌਲਿਕ ਸੰਵਿਧਾਨਕ ਅਧਿਕਾਰ ਹੈ ਜਿਸ ਰਾਹੀਂ ਨੌਜਵਾਨ ਨਾਗਰਿਕ ਸਰਗਰਮੀ ਨਾਲ ਦੇਸ਼ ਦੇ ਸ਼ਾਸਨ ਅਤੇ ਭਵਿੱਖ ਨੂੰ ਆਕਾਰ ਦਿੰਦੇ ਹਨ।’’

Powered by Froala Editor

2026 1 2026 18 12


Recommended News
Most Read
Just Now