ਇਨਵੈਸਟ ਪੰਜਾਬ' ਵੱਲੋਂ ਸ਼ਾਰਜਾਹ ਅਤੇ ਪੰਜਾਬ ਦੇ ਉਦਯੋਗਾਂ ਨੂੰ ਇੱਕ-ਦੂਜੇ ਦੇ ਬਾਜ਼ਾਰਾਂ ਵਿੱਚ ਵਿਸਤਾਰ ਲਈ ਦਿੱਤਾ ਜਾਵੇਗਾ ਪੂਰਾ ਸਹਿਯੋਗ ਪੰਜਾਬ-ਯੂ.ਏ.ਈ. ਦਰਮਿਆਨ ਮਜ਼ਬੂਤ ਰਿਸ਼ਤੇ ਦੁਵੱਲੇ ਵਪਾਰ ਅਤੇ ਗਲੋਬਲ ਮਾਰਕੀਟ ਏਕੀਕਰਨ ਨੂੰ ਦੇਣਗੇ ਉਤਸ਼ਾਹ: ਅਮਨ ਅਰੋੜਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਲੋੜਵੰਦ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਪੰਜਾਬ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ    ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਅਧਾਰਤ ਹਥਿਆਰ ਤਸਕਰ ਦੇ ਸੰਪਰਕ 'ਚ ਸਨ: ਡੀ.ਜੀ.ਪੀ. ਗੌਰਵ ਯਾਦਵ    ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ ਇਹ ਮਾਡਿਊਲ ਵਿਦੇਸ਼ੀ ਤਸਕਰਾਂ ਨਾਲ ਮਿਲ ਕੇ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ*    ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ    ਸੂਬੇ ਨੇ ਲੰਬੀਆਂ ਕਤਾਰਾਂ ਤੇ ਏਜੰਟਾਂ ਦੀ ਥਾਂ ਆਨਲਾਈਨ ਸੇਵਾਵਾਂ, ਦਸਤਾਵੇਜ਼ਾਂ ਦੀ ਸਮਾਂਬੱਧ ਘੋਖ ਅਤੇ ਡਿਜੀਟਲ ਪਾਰਦਰਸ਼ਤਾ ਦੇ ਯੁੱਗ ਤੱਕ ਪੈਰ ਪਸਾਰੇ: ਹਰਦੀਪ ਸਿੰਘ ਮੁੰਡੀਆਂ    ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ    ਮੁੱਖ ਸਕੱਤਰ ਨਾਲ ਗੱਲਬਾਤ ਦੌਰਾਨ ਮੰਗਾਂ ਤੇ ਸਹਿਮਤੀ ਤੋਂ ਬਾਅਦ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ     ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ 'ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ    ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ   
ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਅਧਾਰਤ ਹਥਿਆਰ ਤਸਕਰ ਦੇ ਸੰਪਰਕ 'ਚ ਸਨ: ਡੀ.ਜੀ.ਪੀ. ਗੌਰਵ ਯਾਦਵ
September 10, 2026
-47-50-

Narula /

ਚੰਡੀਗੜ੍ਹ/ਅੰਮ੍ਰਿਤਸਰ, 10 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਏ.ਕੇ.-47 ਰਾਈਫਲਾਂ, ਤਿੰਨ ਮੈਗਜ਼ੀਨਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਮੁਖ ਸਿੰਘ (27) ਵਾਸੀ ਪਿੰਡ ਚਾਟੀਵਿੰਡ, ਅੰਮ੍ਰਿਤਸਰ ਦਿਹਾਤੀ, ਪਾਰਸਦੀਪ ਸਿੰਘ (26) ਵਾਸੀ ਭਾਈ ਮੰਜ ਰੋਡ ਅੰਮ੍ਰਿਤਸਰ ਅਤੇ ਗੁਰਜੰਟ ਸਿੰਘ (24) ਵਾਸੀ ਪਿੰਡ ਜੋੜ ਸਿੰਘ ਵਾਲਾ, ਤਰਨ ਤਾਰਨ ਵਜੋਂ ਹੋਈ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਬੈਠੇ ਇੱਕ ਹਥਿਆਰ ਤਸਕਰ ਦੇ ਸੰਪਰਕ 'ਚ ਸਨ ਅਤੇ ਅਪਰਾਧਿਕ ਅਨਸਰਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ 'ਚ ਸ਼ਾਮਲ ਸਨ।

ਡੀ.ਜੀ.ਪੀ. ਨੇ ਕਿਹਾ ਕਿ ਇਸ ਮਾਮਲੇ 'ਚ ਹੋਰ ਵਿਅਕਤੀਆਂ ਦੀ ਪਛਾਣ ਕਰਨ, ਵਿਦੇਸ਼ੀ ਤਸਕਰੀ ਦੇ ਲਿੰਕਾਂ ਦੀ ਪੁਸ਼ਟੀ ਕਰਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਵਿਆਪਕ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ ਪੁਲਿਸ (ਸੀ.ਪੀ.) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਖੁਫੀਆ ਇਤਲਾਹ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਦੋ ਸ਼ੱਕੀ ਵਿਅਕਤੀਆਂ, ਗੁਰਮੁਖ ਸਿੰਘ ਅਤੇ ਪਾਰਸਦੀਪ ਸਿੰਘ ਨੂੰ ਦੋ ਏ.ਕੇ.-47 ਰਾਈਫਲਾਂ, ਤਿੰਨ ਮੈਗਜ਼ੀਨਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਸੀ.ਪੀ. ਨੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਗ੍ਰਿਫਤਾਰ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਇਹ ਗੈਰ-ਕਾਨੂੰਨੀ ਹਥਿਆਰ ਗੁਰਜੰਟ ਸਿੰਘ ਰਾਹੀਂ ਹਾਸਲ ਕੀਤੇ ਗਏ ਸਨ। ਉਨ੍ਹਾਂ ਦੇ ਖੁਲਾਸੇ ਦੇ ਆਧਾਰ 'ਤੇ ਗੁਰਜੰਟ ਸਿੰਘ ਨੂੰ ਮਾਮਲੇ 'ਚ ਨਾਮਜ਼ਦ ਕਰਕੇ ਪੁਲਿਸ ਨੇ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਥਾਣਾ ਛੇਹਰਟਾ ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀਆਂ ਧਾਰਾਵਾਂ 111 ਅਤੇ 113 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(6,7,8) ਤਹਿਤ ਮਿਤੀ 05.09.2026 ਨੂੰ ਐੱਫ.ਆਈ.ਆਰ. ਨੰਬਰ 205 ਦਰਜ ਕੀਤੀ ਗਈ ਹੈ।

Powered by Froala Editor

47 50


Recommended News
Most Read
Just Now