ਕਿਲ੍ਹਾ ਰਾਏਪੁਰ ਪੇਂਡੂ ਓਲ " />
*ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 'ਮਿਸ਼ਨ ਹਰਿਆਲੀ 2026' ਦਾ ਆਗ਼ਾਜ਼*    *ਹਰ ਸਫ਼ਲ ਨਸ਼ਾ ਮੁਕਤੀ ਦੀ ਸ਼ੁਰੂਆਤ ਪਰਿਵਾਰ ਦੇ ਸਾਥ ਨਾਲ ਹੁੰਦੀ ਹੈ; ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਵਿੱਚ ਔਰਤਾਂ ਬਣ ਰਹੀਆਂ ਹਨ ਅਸਲ ਬਦਲਾਅ ਦਾ ਜ਼ਰੀਆ: ਡਾ. ਬਲਬੀਰ ਸਿੰਘ*    ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਜਾਰੀ: ਡਾ. ਬਲਜੀਤ ਕੌਰ    *ਭਗਵੰਤ ਮਾਨ ਸਰਕਾਰ ਵੱਲੋਂ ਬਿਨਾਂ ਇਲਾਜ ਦੇ ਖ਼ਰਚ ਦਾ ਬੋਝ ਪਾਏ ਮਿਆਰੀ ਕੈਂਸਰ ਇਲਾਜ ਬਣਾਇਆ ਜਾ ਰਿਹੈ ਯਕੀਨੀ : ਡਾ. ਬਲਬੀਰ ਸਿੰਘ*    -'ਕੈਸ਼ਲੈਸ ਇਲਾਜ ਦੌਰਾਨ ਮਰੀਜਾਂ ਤੋਂ ਪੈਸੇ ਮੰਗਣ ਵਾਲੇ ਹਸਪਤਾਲ ਦੀ ਸੂਚਨਾ 104 'ਤੇ ਦੇਣ ਲੋਕ'    *•8ਵੀਂ ਜਮਾਤ ਦੇ ਵਿਦਿਆਰਥੀਆਂ ਕੋਲ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਲਈ 30 ਅਕਤੂਬਰ, 2026 ਤੱਕ ਦਾ ਸਮਾਂ; 9ਵੀਂ ਅਤੇ 10ਵੀਂ ਜਮਾਤ ਕੋਲ ਅਗਲੇ ਸੈਸ਼ਨ ਤੱਕ ਦਾ ਮਿਲਿਆ ਸਮਾਂ: ਬੈਂਸ*    *ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ*    ਜਾਰੀ* *ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਸਬੰਧੀ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ*    ਟੂੰ-ਟੂੰ ਸਕੀਮ ਨੂੰ ਝਟਕਾ ਰਕਮ ਜਾਰੀ ਕਰਨ ਤੇ ਹਾਈਕੋਰਟ ਨੇ ਫਿਲਹਾਲ ਲਾਈ ਰੋਕ ..!    *ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ਇਲਾਜ ’ਤੇ ਖਰਚ ਕੀਤੇ ਗਏ 6.5 ਕਰੋੜ ਰੁਪਏ*   
ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਸ਼ਾਨਦਾਰ ਆਗਾਜ਼
January 31, 2025
-

  • ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੇਂਡੂ ਓਲੰਪਿਕ ਦਾ ਕੀਤਾ ਉਦਘਾਟਨ
  • ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਲਈ 75 ਲੱਖ ਰੁਪਏ ਦਾ ਬਜਟ ਰੱਖਿਆ, ਖੇਡਾਂ ਦੀ ਸ਼ਾਨ ਨੂੰ ਮੁੜ ਬਹਾਲ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ: ਸੌਂਦ
  • ਪੰਜਾਬ ਸਰਕਾਰ ਵੱਲੋਂ ਕਿਲ੍ਹਾ ਰਾਏਪੁਰ ਪੇਂਡੂ ਖੇਡਾਂ ਵਿੱਚ ਬੈਲ ਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਨ ਦਾ ਭਰੋਸਾ

ਚੰਡੀਗੜ੍ਹ/ਕਿਲ੍ਹਾ ਰਾਏਪੁਰ (ਲੁਧਿਆਣਾ), 31 ਜਨਵਰੀ:

ਪੰਜਾਬ ਦੇ ਪ੍ਰਮੁੱਖ ਖੇਡ ਮੁਕਾਬਲਿਆਂ ਵਿੱਚੋਂ ਇੱਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2025 ਦਾ ਉਦਘਾਟਨ ਕਰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸਥਾਨਕ ਸਟੇਡੀਅਮ ਵਿਖੇ ਇਨ੍ਹਾਂ ਖੇਡਾਂ ਦਾ ਸ਼ਾਨਦਾਰ ਆਗਾਜ਼ ਕੀਤਾ। 

ਇਸ ਮੌਕੇ ਸੰਬੋਧਨ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਨੂੰ ਦੇਸ਼ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਲਈ ਢੁੱਕਵਾਂ ਮਾਹੌਲ ਸਿਰਜਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ ਅਤੇ ਪੰਜਾਬ ਵਿੱਚ ਖੇਡਾਂ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਰਹੀ ਹੈ।

ਮੰਤਰੀ ਸੌਂਦ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਇਹ ਇਤਿਹਾਸਕ ਖੇਡਾਂ ਕਰਵਾਉਣ ਲਈ 75 ਲੱਖ ਰੁਪਏ ਦਾ ਬਜਟ ਰੱਖਿਆ ਹੈ, ਜਿਸ ਨਾਲ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਨੂੰ ਕਾਫ਼ੀ ਲਾਭ ਮਿਲੇਗਾ।

ਉਨ੍ਹਾਂ ਆਸ ਪ੍ਰਗਟਾਈ ਕਿ ਇਹ ਸਮਾਗਮ ਸੂਬੇ ਭਰ ਵਿੱਚ ਖੇਡ ਸੱਭਿਆਚਾਰ ਸਥਾਪਤ ਕਰਨ ਵਿੱਚ ਸਕਾਰਾਤਮਕ ਯੋਗਦਾਨ ਪਾਵੇਗਾ, ਜਿਸ ਨਾਲ ਸੂਬੇ ਦੇ ਹਰ ਕੋਨੇ ਤੋਂ ਪ੍ਰਤਿਭਾ ਉਭਰ ਕੇ ਸਾਹਮਣੇ ਆਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਓਲੰਪਿਕ ਅਤੇ ਹੋਰ ਕੌਮਾਂਤਰੀ ਮੁਕਾਬਲਿਆਂ ਵਿੱਚ ਤਗਮੇ ਹਾਸਲ ਕਰਨ ਵਾਲੇ ਐਥਲੀਟਾਂ ਨੂੰ ਦਿੱਤੇ ਜਾਂਦੇ ਨਕਦ ਇਨਾਮਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ।

ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕਰਵਾਈਆਂ ਜਾ ਰਹੀਆਂ "ਖੇਡਾ ਵਤਨ ਪੰਜਾਬ ਦੀਆਂ" ਦੇ ਸਲਾਨਾ ਸਮਾਗਮ ਨੂੰ ਨੌਜਵਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਪ੍ਰਸਿੱਧ ਪੇਂਡੂ ਓਲੰਪਿਕ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਦੌੜਾਂ ਇੱਕ ਮਸ਼ਹੂਰ ਖੇਡ ਰਹੀ ਹੈ ਅਤੇ ਇਹਨਾਂ ਖੇਡਾਂ ਵਿੱਚ ਇਹ ਦੌੜ ਖਿੱਚ ਦਾ ਕੇਂਦਰ ਰਹੀ ਹੈ। ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਇਸ ਮੰਤਵ ਲਈ ਮੁੱਖ ਮੰਤਰੀ ਤੋਂ ਸਮਰਥਨ ਦੀ ਬੇਨਤੀ ਵੀ ਕੀਤੀ ਹੈ।

ਸੌਂਦ ਨੇ ਖੇਡ ਪ੍ਰੇਮੀਆਂ ਨੂੰ ਇਸ ਸ਼ਾਨਦਾਰ ਸਮਾਗਮ ਦਾ ਆਨੰਦ ਲੈਣ ਲਈ ਸਟੇਡੀਅਮ ਵਿੱਚ ਇਕੱਠੇ ਹੋਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਪੇਂਡੂ ਓਲੰਪਿਕ ਖੇਡਾਂ ਬੱਚਿਆਂ, ਨੌਜਵਾਨਾਂ, ਬਜ਼ੁਰਗਾਂ ਅਤੇ ਹਰ ਵਰਗ ਨੂੰ ਵੱਖ-ਵੱਖ ਖੇਡਾਂ ਵਿੱਚ ਆਪਣੀ ਹੁਨਰ ਦਿਖਾਉਣ ਲਈ ਇੱਕ ਮੰਚ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਸਮਾਗਮ ਅਤੇ ਇਸ ਦੇ ਭਾਗੀਦਾਰਾਂ ਲਈ ਢੁਕਵੇਂ ਪ੍ਰਬੰਧ ਕਰਨ ਵਾਸਤੇ ਸ਼ਲਾਘਾ ਕੀਤੀ।

ਇਹਨਾਂ ਖੇਡਾਂ ਦੇ ਪਹਿਲੇ ਦਿਨ ਹਰ ਉਮਰ ਵਰਗ ਦੇ ਐਥਲੀਟਾਂ ਨੇ ਦਸ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ, ਜਿਨ੍ਹਾਂ ਵਿੱਚ ਪੁਰਸ਼ਾਂ ਅਤੇ ਔਰਤਾਂ ਦੇ ਹਾਕੀ ਮੈਚ, 14 ਸਾਲ ਵਰਗ ਅਤੇ 17 ਸਾਲ ਵਰਗ ਦੀਆਂ ਲੜਕੀਆਂ ਲਈ ਕਬੱਡੀ (ਨੈਸ਼ਨਲ ਸਟਾਇਲ) ਈਵੈਂਟ, ਲੜਕੇ ਅਤੇ ਲੜਕੀਆਂ ਲਈ 60 ਮੀਟਰ ਅਤੇ 100 ਮੀਟਰ ਦੌੜ, ਪੁਰਸ਼ਾਂ ਅਤੇ ਔਰਤਾਂ ਲਈ 1500 ਮੀਟਰ ਦੌੜ, 400 ਮੀਟਰ ਦੌੜ ਹੀਟ ਅਤੇ ਫਾਈਨਲ, ਖੋ-ਖੋ ਮੈਚ, ਪੁਰਸ਼ਾਂ ਲਈ ਵਾਲੀਬਾਲ, ਸ਼ੂਟਿੰਗ ਈਵੈਂਟ ਅਤੇ ਹੋਰ ਵੱਖ-ਵੱਖ ਰਵਾਇਤੀ ਪੇਂਡੂ ਖੇਡਾਂ ਸ਼ਾਮਲ ਸਨ।

ਇਸ ਤੋਂ ਪਹਿਲਾਂ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਹੋਰ ਸਿਵਲ ਅਧਿਕਾਰੀਆਂ ਨੇ ਸਟੇਡੀਅਮ ਵਿੱਚ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ।

ਇਸ ਸਮਾਗਮ ਵਿੱਚ ਪਹਿਲੀ ਸ਼ਾਮ ਨੂੰ ਉੱਘੇ ਪੰਜਾਬੀ ਗਾਇਕ ਪ੍ਰੀਤ ਹਰਪਾਲ ਨੇ ਰੰਗ ਬੰਨ੍ਹਿਆ। ਇਸ ਤੋਂ ਬਾਅਦ 1 ਫਰਵਰੀ ਨੂੰ ਗਾਇਕ ਵਿਰਾਸਤ ਸੰਧੂ ਅਤੇ 2 ਫਰਵਰੀ ਨੂੰ ਕੁਲਵਿੰਦਰ ਬਿੱਲਾ ਵੱਲੋਂ ਸੰਗੀਤਕ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਜਾਵੇਗਾ।

----

Powered by Froala Editor


Recommended News
Most Read
Just Now