ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ-ਨਿਰਭਰ, ਸਸ਼ਕਤ ਅਤੇ ਸਨਮਾਨਜਨਕ ਜੀਵਨ ਦੇਣ ਲਈ ਵਚਨਬੱਧ    ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ    ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ 'ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ. ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਲਈ ਸਾਰੀਆਂ 6 ਭਾਗੀਦਾਰ ਟੀਮਾਂ ਪੰਜਾਬ ਪੁੱਜੀਆਂ    ਕਰੋੜਾਂ ਦੇ ਮੋਬਾਇਲ ਚੋਰੀ ਦੇ ਮਾਮਲੇ ਵਿੱਚ ਫਲਿਪਕਾਰਟ ਦੇ ਤਿੰਨ ਮੁਲਾਜ਼ਮਾਂ ਸਮੇਤ 7 ਦੋਸ਼ੀਆਂ ਦੀ ਪਛਾਣ ਦੋ ਮਲਾਜਮ ਗ੍ਰਿਫ਼ਤਾਰ    ਮਾਈਨਿੰਗ ਵਿਭਾਗ ਵੱਲੋਂ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ    ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ    ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ    ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ    ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ    ਪੰਜਾਬ ਸਰਕਾਰ ਨੇ ਝੋਟਾ ਕਤਲ ਕਾਂਡ ਵਿੱਚ ਪਰਿਵਾਰ ਤੋ ਐਕਸ਼ਨ ਕਮੇਟੀ ਦੀਆਂ 12 ਮੰਗਾਂ ਮੰਨੀਆਂ   
ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ 'ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ. ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਲਈ ਸਾਰੀਆਂ 6 ਭਾਗੀਦਾਰ ਟੀਮਾਂ ਪੰਜਾਬ ਪੁੱਜੀਆਂ
October 25, 2026
-2026-6-

Jassi / Chandigarh


ਐਸਏਐਸ ਨਗਰ (ਮੋਹਾਲੀ), 25 ਅਕਤੂਬਰ :

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣ 'ਤੇ  ਸ਼ਾਨਦਾਰ ਪੰਜਾਬੀ ਅੰਦਾਜ਼ ਵਿੱਚ ਸਵਾਗਤ ਕੀਤਾ ਗਿਆ, ਜਿਸ ਦੇ ਨਾਲ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ 2026 ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਛੇ ਟੀਮਾਂ  ਪੰਜਾਬ ਪਹੁੰਚ ਗਈਆਂ ਹਨ । ਇਸ ਦੌਰਾਨ ਖਿਡਾਰੀਆਂ ਅਤੇ ਸਹਾਇਤਾ ਸਟਾਫ ਦਾ ਢੋਲ ਦੀਆਂ ਤਾਲਾਂ , ਸਥਾਨਕ ਕਲਾਕਾਰਾਂ ਵੱਲੋਂ  ਭੰਗੜੇ ਦੇ ਦਿਲ -ਖਿੱਚਵੇਂ ਪ੍ਰਦਰਸ਼ਨ ਅਤੇ ਰੰਗੀਨ ਫੁਲਕਾਰੀਆਂ ਨਾਲ ਸਵਾਗਤ ਕੀਤਾ ਗਿਆ, ਜਿਸ ਨਾਲ ਉਨ੍ਹਾਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਖੁੱਲ੍ਹ-ਦਿਲੀ ਪਰਾਹੁਣਚਾਰੀ ਦੀ ਸੰਖੇਪ ਝਲਕ ਦੇਖਣ ਨੂੰ ਮਿਲੀ।

ਜ਼ਿਕਰਯੋਗ ਹੈ ਕਿ 27 ਅਕਤੂਬਰ ਤੋਂ 5 ਨਵੰਬਰ, 2026 ਤੱਕ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਅਤੇ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿੱਚ ਹੋਣ ਵਾਲਾ ਇਹ ਟੂਰਨਾਮੈਂਟ ,   ਚੋਟੀ ਦੀਆਂ ਏਸ਼ੀਆਈ ਹਾਕੀ ਟੀਮਾਂ ਦੇ ਦਿਲਚਸਪ ਮੁਕਾਬਲੇ ਦਾ ਗਵਾਹ ਬਣਨ ਜਾ ਰਿਹਾ ਹੈ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ  ਟੂਰਨਾਮੈਂਟ 'ਚ ਭਾਗ ਲੈਣ ਵਾਲੇ ਸਾਰੇ  ਦੇਸ਼ਾਂ ਲਈ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਨਿਰਵਿਘਨ ਲੌਜਿਸਟਿਕਸ ਅਤੇ ਨਿੱਘੀ ਮਹਿਮਾਨਨਿਵਾਜ਼ੀ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ।

ਦੱਖਣੀ ਕੋਰੀਆਈ ਦਲ 20 ਮੈਂਬਰੀ ਟੀਮ ਦੇ ਨਾਲ ਪਹੁੰਚਿਆ ਹੈ, ਜਿਸ ਵਿੱਚ  ਕਿਮ ਜੈਹਯੋਂਗ ਅਤੇ ਸੋਨ ਤਾਇਮੀਨ ਗੋਲਕੀਪਰ ਵਜੋਂ ਖੇਡਣਗੇ ਜਦਕਿ ਬਾਕੀ ਖਿਡਾਰੀਆਂ ਵਿੱਚ ਪਾਰਕ ਗਿਓਨੋਵੂ,ਜਿਓਂਗ ਜੰਸੀਓਂਗ,

ਗੋ ਸੌਂਗ ਹੂਨ, ਕਿਮ ਜੈਹੋ, ਸੋਨ ਡੇਨ, ਕਿਮ ਯੋਂਗ ਬੋਕ, ਚੁਨ ਸੇਮਿਨ, ਸੋਂਗ ਜੀਓਂਗਸੀਓਬ, ਯੂ ਹਯੋਗੁਕ, ਕੋਂਗ ਯੂਨਹੋ, ਓਮ ਜੂਨਯੋਂਗ, ਕਵੋਨ ਯੇਚਨ, ਸੋਂਗ ਹਾਇਸੋਂਗ, ਬੇ ਸੋਂਗ ਮਿਨ, ਹਾਨ ਸੰਗਜੁਨ, ਕਿਮ ਡੇਹਯੂਨ, ਚੋਈ ਗਾਜਿਨ ਅਤੇ ਕਿਮ ਡੋਂਗਗੇਓਨ ਸ਼ਾਮਲ ਹਨ।

 ਸੂਬਾ ਸਰਕਾਰ ਨੇ ਟੀਮਾਂ ਦੀ ਰਿਹਾਇਸ਼, ਆਵਾਜਾਈ, ਸੁਰੱਖਿਆ ਅਤੇ ਅਭਿਆਸ ਸਬੰਧੀ ਸਹੂਲਤਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ ਤਾਂ ਜੋ ਪੂਰੇ ਟੂਰਨਾਮੈਂਟ ਦੌਰਾਨ ਸੁਚਾਰੂ ਅਤੇ ਯਾਦਗਾਰੀ ਅਨੁਭਵ ਯਕੀਨੀ ਬਣਾਇਆ ਜਾ ਸਕੇ। ਇਹ ਤਿਆਰੀਆਂ ਅੰਤਰਰਾਸ਼ਟਰੀ ਖੇਡ ਸਮਾਗਮਾਂ ਨੂੰ ਉਤਸ਼ਾਹਿਤ ਕਰਨ ਅਤੇ ਖਿਡਾਰੀਆਂ ਨੂੰ ਵਿਸ਼ਵ ਪੱਧਰੀ  ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹਨ।

ਟੂਰਨਮੈਂਟ ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਛੇ ਟੀਮਾਂ ਹੁਣ ਪੰਜਾਬ ਵਿੱਚ ਹਨ, ਇਸ ਲਈ ਖੇਡ ਪ੍ਰੇਮੀਆਂ ਵਿੱਚ ਟੂਰਨਾਮੈਂਟ ਲਈ ਤਾਂਘ ਅਤੇ ਉਮੀਦਾਂ ਵਧ ਰਹੀਆਂ ਹਨ I ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਉੱਚ-ਤੀਬਰਤਾ ਵਾਲੇ ਹਾਕੀ ਐਕਸ਼ਨ ਦੇਖਣ ਨੂੰ ਮਿਲ ਸਕਦੇ ਹਨ । ਜਲੰਧਰ ਅਤੇ ਮੋਹਾਲੀ ਵਿੱਚ ਵੱਕਾਰੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਨਾ ਸਿਰਫ ਭਾਰਤੀ ਹਾਕੀ ਵਿੱਚ ਪੰਜਾਬ ਦੇ ਸਥਾਈ ਯੋਗਦਾਨ ਨੂੰ ਹੋਰ ਉਜਾਗਰ ਕਰੇਗੀ ਸਗੋਂ ਖੇਡਾਂ ਲਈ ਦੇਸ਼ ਦੇ ਪ੍ਰਮੁੱਖ ਕੇਂਦਰਾਂ ਵਜੋਂ ਇਸਦੀ ਸਾਖ਼ ਅਤੇ ਰੁਤਬੇ ਨੂੰ ਵੀ ਮਜ਼ਬੂਤ ਕਰੇਗੀ।

——-

Powered by Froala Editor

2026 6


Recommended News
Most Read
Just Now