ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ ਭਾਰਤ ਸਰਕਾਰ ਦੇ ਸੀ.ਈ.ਆਈ.ਆਰ. ਪੋਰਟਲ ਰਾਹੀਂ ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਵਿੱਚ ਵੱਡੀ ਸਫ਼ਲਤਾ ਦਰਜ ਕੀਤੀ    ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.    10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸ੍ਰ. ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਮੁੜ ਪ੍ਰਧਾਨ ਚੁਣੇ ਗਏ    ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਜੱਲੂਪੁਰ ਖੇੜਾ ਵਿਖੇ ਦਾਦੀ ਦੀਆਂ ਅੰਤਿਮ ਰਸਮਾਂ ‘ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਸਕਾਰ ਅੱਜ    ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ    ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਹੋਵੇਗੀ ਸ਼ੁਰੂ; ਸਿੱਖਿਆ ਵਿਭਾਗ ਨੂੰ ਜਲਦ ਤੋਂ ਜਲਦ ਇਸ਼ਤਿਹਾਰ ਜਾਰੀ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ    ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ    ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਨਾਲ ਪਰਲਜ਼ ਸਿਟੀ, ਮੋਹਾਲੀ (ਸੈਕਟਰ 100 ਅਤੇ 104) ਦੇ PACL ਪਲਾਟ ਧਾਰਕਾਂ ਨੂੰ ਲੰਬੇ ਇੰਤਜ਼ਾਰ ਤੋਂ ਬਾਅਦ ਵੱਡੀ ਰਾਹਤ    ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ   
10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
November 22, 2026
10-

ਸ਼ਰਮਾਂ / ਧੂਰੀ


ਧੂਰੀ, 22 ਨਵੰਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਸਰਕਾਰ ਦੇ ਵਿਜ਼ਨ ਨੂੰ ਮੁੜ ਦੁਹਰਾਉਂਦਿਆਂ ਕਿਹਾ ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਉਸਾਰੂ ਪਾਸੇ ਲਾਉਣ, ਵਿਸ਼ਵ-ਪੱਧਰੀ ਸਹੂਲਤਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਵਰਗੇ ਯਤਨਾਂ ਰਾਹੀਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਖੇਡਾਂ ਨੂੰ ਲਗਾਤਾਰ ਪ੍ਰਫੁੱਲਿਤ ਕਰ ਰਹੀ ਹੈ। ਇਨ੍ਹਾਂ ਯਤਨਾਂ ਦੇ ਹਿੱਸੇ ਵਜੋਂ ਮੁੱਖ ਮੰਤਰੀ ਨੇ ਅੱਜ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਅਤੇ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ ਹਾਕੀ ਐਸਟ੍ਰੋ-ਟਰਫ ਲੋਕਾਂ ਨੂੰ ਸਮਰਪਿਤ ਕੀਤਾ, ਜੋ ਵਿਸ਼ਵ-ਪੱਧਰੀ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਪ੍ਰਤੀ ਆਪ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

39.20 ਕਰੋੜ ਰੁਪਏ ਦੀ ਲਾਗਤ ਨਾਲ 10 ਏਕੜ ਵਿੱਚ ਵਿਕਸਤ ਕੀਤਾ ਜਾ ਰਿਹਾ ਇਹ ਸਪੋਰਟਸ ਕੰਪਲੈਕਸ ਜ਼ਮੀਨੀ ਪੱਧਰ ’ਤੇ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਦੀ ਵਿਆਪਕ ਮੁਹਿੰਮ ਦਾ ਹਿੱਸਾ ਹੈ। 1,744 ਕਰੋੜ ਰੁਪਏ ਦੇ ਰਿਕਾਰਡ ਖੇਡ ਬਜਟ, ਪੰਜਾਬ ਭਰ ਵਿੱਚ ਵਿਕਸਤ ਕੀਤੇ ਜਾ ਰਹੇ 3,100 ਖੇਡ ਮੈਦਾਨਾਂ, ਓਲੰਪਿਕ ਤਮਗਾ ਜੇਤੂਆਂ ਲਈ 1 ਕਰੋੜ ਤੋਂ 3 ਕਰੋੜ ਰੁਪਏ ਤੱਕ ਦੇ ਨਕਦ ਇਨਾਮਾਂ ਅਤੇ ਜੂਨੀਅਰ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਦੇ ਅਧਿਕਾਰ ਹਾਸਲ ਕਰਨ ਦੇ ਯਤਨਾਂ ਨਾਲ ਭਗਵੰਤ ਮਾਨ ਸਰਕਾਰ ਸੂਬੇ ਦੀ ਅਮੀਰ ਖੇਡ ਵਿਰਾਸਤ ਨੂੰ ਸੁਰਜੀਤ ਕਰਨ ਦੇ ਨਾਲ-ਨਾਲ ਪੰਜਾਬ ਦੇ ਖਿਡਾਰੀਆਂ ਲਈ ਮੌਕਿਆਂ ਦਾ ਲਗਾਤਾਰ ਵਿਸਥਾਰ ਕਰ ਰਹੀ ਹੈ।

*ਬੱਚਿਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਿੱਘਾ ਸਵਾਗਤ; ਮੁੱਖ ਮੰਤਰੀ ਨੇ ਨੌਜਵਾਨ ਖਿਡਾਰੀਆਂ ਨਾਲ ਕੀਤੀ ਗੱਲਬਾਤ*

ਸਮਾਗਮ ਵਾਲੀ ਥਾਂ ’ਤੇ ਪਹੁੰਚਣ ’ਤੇ ਬੱਚਿਆਂ ਨੇ ਮੁੱਖ ਮੰਤਰੀ ਨੂੰ ਗੁਲਾਬ ਦੇ ਫੁੱਲ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਵੱਖ-ਵੱਖ ਟੀਮਾਂ ਅਤੇ ਖੇਡਾਂ ਦੀ ਨੁਮਾਇੰਦਗੀ ਕਰ ਰਹੇ ਖਿਡਾਰੀਆਂ ਨਾਲ ਹੱਥ ਮਿਲਾਇਆ, ਉਨ੍ਹਾਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਨੂੰ ਪੂਰੀ ਲਗਨ ਨਾਲ ਆਪਣੇ ਖੇਡ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੌਜਵਾਨ ਹਾਕੀ ਖਿਡਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਖੇਡ ਪ੍ਰਤੀ ਉਨ੍ਹਾਂ ਦੇ ਉਤਸ਼ਾਹ ਤੇ ਜਜ਼ਬੇ ਦੀ ਸ਼ਲਾਘਾ ਕੀਤੀ।

ਇਸ ਇਤਿਹਾਸਕ ਮੌਕੇ ’ਤੇ ਜਹਾਂਗੀਰ-ਕਹੇਰੂ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਦਿਲੋਂ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਧੁਨਿਕ ਹਾਕੀ ਐਸਟ੍ਰੋਟਰਫ ਸਹੂਲਤ ਇਲਾਕੇ ਦੇ ਖੇਡ ਬੁਨਿਆਦੀ ਢਾਂਚੇ ਨੂੰ ਇੱਕ ਵੱਡਾ ਹੁਲਾਰਾ ਹੈ। ਉਨ੍ਹਾਂ ਦੱਸਿਆ ਕਿ ਇਹ ਐਸਟ੍ਰੋ-ਟਰਫ ਮੈਦਾਨ ਅਤੇ ਪਵੇਲੀਅਨ 8 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ, “ਹਾਕੀ ਸਾਡੀ ਮਾਂ ਖੇਡ ਹੈ, ਜੋ ਪੰਜਾਬੀਆਂ ਦੇ ਖ਼ੂਨ ਵਿੱਚ ਵੱਸਦੀ ਹੈ। ਇਸ ਵਿਸ਼ਵ-ਪੱਧਰੀ ਐਸਟ੍ਰੋ-ਟਰਫ ਮੈਦਾਨ ਨਾਲ ਇਲਾਕੇ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਹੁਣ ਆਪਣੇ ਹੀ ਪਿੰਡ ਵਿੱਚ ਕੌਮਾਂਤਰੀ ਪੱਧਰ ਦੀਆਂ ਸਹੂਲਤਾਂ ਮਿਲਣਗੀਆਂ।”

ਇਸ ਵੱਕਾਰੀ ਖੇਡ ਬੁਨਿਆਦੀ ਢਾਂਚਾ ਪ੍ਰਾਜੈਕਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 10 ਏਕੜ ਰਕਬੇ ਵਿੱਚ 39.20 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਇਹ ਸਪੋਰਟਸ ਕੰਪਲੈਕਸ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ, “ਹਾਕੀ ਮੈਦਾਨ ਮੁਕੰਮਲ ਹੋ ਚੁੱਕਾ ਹੈ, ਜੋ ਅੱਜ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ, ਜਦਕਿ ਬਾਕੀ ਸਹੂਲਤਾਂ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਤਾਂ ਜੋ ਹਰ ਖੇਡ ਖੇਤਰ ਦੇ ਖਿਡਾਰੀਆਂ ਨੂੰ ਅੱਗੇ ਵਧਣ ਦਾ ਮੌਕਾ ਮਿਲ ਸਕੇ। ਇਸ ਕੰਪਲੈਕਸ ਵਿੱਚ ਇੱਕੋ ਛੱਤ ਹੇਠ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ, ਜੂਡੋ, ਜਿਮਨਾਸਟਿਕ, ਹੈਂਡਬਾਲ, ਨੈੱਟਬਾਲ ਅਤੇ ਸਕੁਐਸ਼ ਸਮੇਤ ਕਈ ਖੇਡਾਂ ਲਈ ਸਹੂਲਤਾਂ ਉਪਲਬਧ ਹੋਣਗੀਆਂ।”

ਉਨ੍ਹਾਂ ਦੱਸਿਆ ਕਿ 9 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਮਲਟੀਪਰਪਜ਼ ਇਨਡੋਰ ਸਪੋਰਟਸ ਹਾਲ ਉਸਾਰਿਆ ਜਾ ਰਿਹਾ ਹੈ। ਇਸ ਸਹੂਲਤ ਦਾ 30 ਫੀਸਦ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਨੂੰ 31 ਮਾਰਚ, 2027 ਤੱਕ ਪੂਰਾ ਕਰਨ ਦਾ ਟੀਚਾ ਹੈ। ਉਨ੍ਹਾਂ ਅੱਗੇ ਦੱਸਿਆ ਕਿ 5 ਕਰੋੜ ਰੁਪਏ ਦੀ ਲਾਗਤ ਨਾਲ ਪਵੇਲੀਅਨ ਸਮੇਤ ਇੱਕ ਆਧੁਨਿਕ 25 * 15 ਮੀਟਰ ਸਵੀਮਿੰਗ ਪੂਲ ਦੀ ਉਸਾਰੀ ਸ਼ੁਰੂ ਹੋ ਚੁੱਕੀ ਹੈ, ਜੋ 30 ਜੂਨ, 2027 ਤੱਕ ਮੁਕੰਮਲ ਹੋ ਜਾਵੇਗਾ।

ਕੰਪਲੈਕਸ ਵਿੱਚ ਵਿਕਸਤ ਕੀਤੀਆਂ ਜਾ ਰਹੀਆਂ ਹੋਰ ਸਹੂਲਤਾਂ ’ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 5.20 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਹੋਰ ਵੱਖਰਾ ਖੇਡ ਬੁਨਿਆਦੀ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਦੋ ਬਾਸਕਟਬਾਲ ਕੋਰਟ, ਦੋ ਵਾਲੀਬਾਲ ਮੈਦਾਨ, ਦੋ ਬੈਡਮਿੰਟਨ ਕੋਰਟ, ਇੱਕ ਸਕੇਟਿੰਗ ਰਿੰਗ, ਇੱਕ ਲਾਅਨ ਟੈਨਿਸ ਕੋਰਟ ਅਤੇ ਇੱਕ ਖੋ-ਖੋ ਕੋਰਟ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਸਹੂਲਤਾਂ 30 ਜੂਨ, 2027 ਤੱਕ ਤਿਆਰ ਹੋ ਜਾਣਗੀਆਂ।

ਮੁੱਖ ਮੰਤਰੀ ਨੇ ਦੇਸ਼ ਭਗਤ ਕਾਲਜ, ਬਰੜਵਾਲ, ਧੂਰੀ ਵਿਖੇ 12 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ 400 ਮੀਟਰ ਸਿੰਥੈਟਿਕ ਅਥਲੈਟਿਕਸ ਟਰੈਕ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦਾ 80 ਫੀਸਦ ਕੰਮ ਪਹਿਲਾਂ ਹੀ ਪੂਰਾ ਹੋ ਚੁੱਕਾ ਹੈ ਅਤੇ ਇਹ ਟਰੈਕ 31 ਦਸੰਬਰ, 2026 ਤੱਕ ਖਿਡਾਰੀਆਂ ਲਈ ਤਿਆਰ ਹੋ ਜਾਵੇਗਾ।

ਨਸ਼ਿਆਂ ਦੀ ਅਲਾਮਤ ਵਿਰੁੱਧ ਲੜਾਈ ਵਿੱਚ ਖੇਡਾਂ ਦੀ ਭੂਮਿਕਾ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੰਦੀਆਂ ਹਨ। ਉਨ੍ਹਾਂ ਕਿਹਾ, “ਜਦੋਂ ਸਾਡੇ ਪਿੰਡਾਂ ਵਿੱਚ ਅਜਿਹੇ ਸ਼ਾਨਦਾਰ ਸਟੇਡੀਅਮ ਅਤੇ ਖੇਡ ਸਹੂਲਤਾਂ ਬਣਨਗੀਆਂ ਤਾਂ ਸਾਡੇ ਨੌਜਵਾਨ ਆਪਣੀ ਊਰਜਾ ਉਸਾਰੂ ਪਾਸੇ ਲਾ ਕੇ ਓਲੰਪਿਕ ਤੇ ਏਸ਼ਿਆਈ ਖੇਡਾਂ ਵਿੱਚ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਦੇ ਹੱਥਾਂ ਵਿੱਚ ਹਾਕੀ ਸਟਿੱਕਾਂ, ਬੱਲੇ, ਰੈਕੇਟ ਅਤੇ ਤਮਗੇ ਦੇਖਣਾ ਚਾਹੁੰਦੀ ਹੈ।”

ਉਨ੍ਹਾਂ ਕਿਹਾ ਕਿ ਸਰਕਾਰ ਖਿਡਾਰੀਆਂ ਨੂੰ ਵਿਸ਼ਵ-ਪੱਧਰੀ ਸਿਖਲਾਈ ਸਹੂਲਤਾਂ ਅਤੇ ਤਿਆਰੀ ਲਈ ਵਿੱਤੀ ਸਹਾਇਤਾ ਦੇਣ ਤੋਂ ਲੈ ਕੇ ਤਮਗਾ ਜੇਤੂਆਂ ਨੂੰ ਨਕਦ ਇਨਾਮ ਅਤੇ ਸਰਕਾਰੀ ਨੌਕਰੀਆਂ ਦੇਣ ਤੱਕ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਇਲਾਕਾ ਨਿਵਾਸੀਆਂ, ਗ੍ਰਾਮ ਪੰਚਾਇਤਾਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਪੋਰਟਸ ਕੰਪਲੈਕਸ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਇਨ੍ਹਾਂ ਸਹੂਲਤਾਂ ਦੀ ਸਾਂਭ-ਸੰਭਾਲ ਤੇ ਰਾਖੀ ਦੀ ਜ਼ਿੰਮੇਵਾਰੀ ਸਾਂਝੇ ਤੌਰ ’ਤੇ ਨਿਭਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਖੇਤਰ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਇਸ ਨੂੰ ਇੱਕ ਪ੍ਰਮੁੱਖ ਸਪੋਰਟਸ ਹੱਬ ਵਜੋਂ ਵਿਕਸਤ ਕੀਤਾ ਜਾ ਸਕੇਗਾ। ਉਨ੍ਹਾਂ ਅੱਗੇ ਕਿਹਾ, ‘‘ਨਵੇਂ ਉਦਘਾਟਨ ਕੀਤੇ ਗਏ ਹਾਕੀ ਸਟੇਡੀਅਮ ਨਾਲ ਜਹਾਂਗੀਰ-ਕਹੇਰੂ ਅਤੇ ਨੇੜਲੇ ਪਿੰਡਾਂ ਦੇ ਖਿਡਾਰੀਆਂ ਦੇ ਨਾਲ-ਨਾਲ ਸੁਨਾਮ ਸਮੇਤ ਆਸ-ਪਾਸ ਦੇ ਇਲਾਕਿਆਂ ਦੇ ਹਾਕੀ ਪ੍ਰੇਮੀਆਂ ਨੂੰ ਵੀ ਲਾਭ ਮਿਲੇਗਾ। ਉਸਾਰੀ ਅਧੀਨ ਖੇਡ ਸਪੋਰਟਸ ਕੰਪਲੈਕਸ ਦਾ ਲਗਪਗ 30 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ। ਇਹ ਪ੍ਰਾਜੈਕਟ ਕਈ ਖੇਡਾਂ ਲਈ ਆਧੁਨਿਕ ਸਹੂਲਤਾਂ ਪ੍ਰਦਾਨ ਕਰੇਗਾ।’’

ਭਾਰਤੀ ਹਾਕੀ ਵਿੱਚ ਪੰਜਾਬ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਦੇ ਗਿਆਰਾਂ ਵਿੱਚੋਂ ਨੌਂ ਖਿਡਾਰੀ ਪੰਜਾਬ ਨਾਲ ਸਬੰਧਤ ਹਨ, ਜੋ ਇਸ ਖੇਡ ਪ੍ਰਤੀ ਸੂਬੇ ਦੇ ਡੂੰਘੇ ਜਨੂੰਨ ਅਤੇ ਅਮੀਰ ਵਿਰਾਸਤ ਦਾ ਸਪੱਸ਼ਟ ਸਬੂਤ ਹੈ। ਉਨ੍ਹਾਂ ਕਿਹਾ, ‘‘ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਹਾਕੀ ਦੀ ਖਾਸ ਤੌਰ ’ਤੇ ਮਜ਼ਬੂਤ ਪਰੰਪਰਾ ਹੈ। ਸਰਕਾਰ ਸਿਰਫ਼ ਐਲਾਨ ਕਰਨ ਤੱਕ ਸੀਮਤ ਰਹਿਣ ਦੀ ਬਜਾਏ ਸਟੇਡੀਅਮ ਅਤੇ ਖੇਡ ਮੈਦਾਨ ਵਿਕਸਤ ਕਰਕੇ ਇਸ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਅਤੇ ਮਜ਼ਬੂਤ ਕਰਨ ਲਈ ਵੀ ਵਚਨਬੱਧ ਹੈ।’’

ਹਾਲ ਹੀ ਵਿੱਚ ਪੰਜਾਬ ਵੱਲੋਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਇਸ ਟੂਰਨਾਮੈਂਟ ਨੇ ਖਿਡਾਰੀਆਂ ਨੂੰ ਆਪਣੇ ਸਾਕ-ਸਬੰਧੀਆਂ ਤੇ ਦੋਸਤਾਂ-ਮਿੱਤਰਾਂ ਸਾਹਮਣੇ ਖੇਡਣ ਅਤੇ ਉਹਨਾਂ ਦੇ ਭਰਵੇਂ ਉਤਸ਼ਾਹ ਨੂੰ ਮਾਨਣ ਦਾ ਮੌਕਾ ਦਿੱਤਾ ।’’  ਉਨ੍ਹਾਂ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਦੇ ਪ੍ਰਤਿਭਾਸ਼ਾਲੀ ਨੌਜਵਾਨਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਦੇਸ਼ ਦੀ ਨੁਮਾਇੰਦਗੀ ਕਰਨ ਦੇ ਬਿਹਤਰ ਮੌਕੇ ਮਿਲ ਸਕਣ।

ਖੇਤੀਬਾੜੀ ਖੇਤਰ ਵਿੱਚ ਆਪਣੀ ਸਰਕਾਰ ਦੇ ਉਪਰਾਲਿਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਹਿਰੀ ਪਾਣੀ ਦੀ ਬਿਹਤਰ ਉਪਲਬਧਤਾ ਕਾਰਨ ਕਿਸਾਨਾਂ ਨੂੰ ਸਵੇਰ ਦੇ ਸਮੇਂ ਬਿਜਲੀ ਮਿਲਣ ਵਿੱਚ ਮਦਦ ਮਿਲੀ ਹੈ। ਉਨ੍ਹਾਂ ਅੱਗੇ ਕਿਹਾ, ‘‘ਨਹਿਰੀ ਪਾਣੀ ਦੀ ਵਧੀ ਹੋਈ ਉਪਲਬਧਤਾ ਨੇ ਖੇਤੀ ਉਤਪਾਦਨ ਵਿੱਚ ਲਗਪਗ 10 ਫ਼ੀਸਦੀ ਦਾ ਵਾਧਾ ਕੀਤਾ ਹੈ।’’

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਖੇਡ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਕਰਨਾ ਜਾਰੀ ਰੱਖੇਗੀ। ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਖੇਡ ਸੁਪਨਿਆਂ ਨੂੰ ਪੂਰਾ ਕਰਨ, ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ ਅਤੇ ਨਸ਼ਾ-ਮੁਕਤ ਪੰਜਾਬ ਬਣਾਉਣ ਵਿੱਚ ਯੋਗਦਾਨ ਪਾਉਣ ਲਈ ਸੰਭਵ ਮੌਕੇ ਅਤੇ ਸਹਾਇਤਾ ਪ੍ਰਦਾਨ ਕਰੇਗੀ।


Powered by Froala Editor

10


Recommended News
Most Read
Just Now