*3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ*    ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ    *ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ*    *ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ*    *‘ਮੁੱਖ ਮੰਤਰੀ ਸਿਹਤ ਯੋਜਨਾ’ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਬਚਾ ਕੇ ਹਰ ਘਰ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾ ਰਹੀ ਹੈ: ਡਾ. ਬਲਬੀਰ     ਪੰਜਾਬ *ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ*    ਪੰਜਾਬ *ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ*    ਪੰਜਾਬ *ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ*    ਪੰਜਾਬ ਨੇ 414.75 ਕਰੋੜ ਰੁਪਏ ਦੇ ਸੁਰੱਖਿਆ ਕਾਰਜਾਂ ਨਾਲ ਹੜ੍ਹ ਰੋਕੂ ਪ੍ਰਬੰਧਾਂ ਨੂੰ ਕੀਤਾ ਮਜ਼ਬੂਤ: ਬਰਿੰਦਰ ਕੁਮਾਰ ਗੋਇਲ*    ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ   
ਪੀ.ਪੀ.ਐਸ.ਸੀ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀਆਂ 23 ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਐਲਾਨਿਆ
August 30, 2024
-

ਪਟਿਆਲਾ, 30 ਅਗਸਤ:

ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਧੀਨ ਪੈਂਦੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਿੱਚ ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੇਅਰ ਹਾਊਸ ਮੈਨੇਜਰ ਦੀਆਂ 23 ਅਸਾਮੀਆਂ ਲਈ ਕੁੱਲ 284 ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਿੱਚ ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਵਿਭਾਗ ਦੀ ਵੈੱਬਸਾਈਟ  www.ppsc.gov.in 'ਤੇ ਅੱਪਲੋਡ ਕਰ ਦਿੱਤਾ ਗਿਆ ਹੈ।

ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੀ.ਪੀ.ਐਸ.ਸੀ. ਵੱਲੋਂ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ’ਚ ਗਰੁੱਪ ਏ ਅਤੇ ਗਰੁੱਪ ਬੀ ਦੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕੀਤੀ ਜਾਂਦੀ ਹੈ ਅਤੇ‌ ਇਸ ਸਬੰਧੀ ਸਮੇਂ ਸਮੇਂ ’ਤੇ ਜਾਣਕਾਰੀ ਵਿਭਾਗ ਦੀ ਵੈੱਬਸਾਈਟ ’ਤੇ ਅੱਪਲੋਡ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ ਦੀ ਵਰਤੋਂ ਕਰਨ।

Powered by Froala Editor


Recommended News
Most Read
Just Now