ਪਟਿਆਲਾ (ਅਮਰੀਕਇੰਦਰ ਸਿੰਘ) ਵਿਸ਼ਵ ਮਿੱਟੀ ਦਿਵਸ ਖ਼ੇਤੀ ਵਿਰਾਸਤ ਮਿਸ਼ਨ ਜੈਤੋ ਅਤੇ ਕੇ ਕੇ ਬਿਰਲਾ ਮੈਮੋਰੀਅਲ ਸੋਸਾਇਟੀ ਦੇ ਸਹਿਯੋਗ ਸਦਕਾ ਪਟਿਆਲਾ ਜਿਲ੍ਹੇ ਦੇ ਪਿ " />
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ    ਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ    ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼    ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ    ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ    ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ    ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ    ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ   
ਅੱਜ ਜ਼ਿਲ੍ਹਾ ਪਟਿਆਲਾ ਦੇ ਪਿੰਡ ਬੋਸਰ ਕਲਾਂ,ਮਹੁੱਬਤਪੁਰ ਅਤੇ ਸਨੌਲੀਆ ਵਿਖੇ ਵਿਸ਼ਵ ਮਿੱਟੀ ਦਿਵਸ ਮਨਾਇਆ ਗਿਆ।
December 5, 2023
Worldwide-News-Express-multiface

Worldwide News Express / Punjab

ਪਟਿਆਲਾ (ਅਮਰੀਕਇੰਦਰ ਸਿੰਘ) ਵਿਸ਼ਵ ਮਿੱਟੀ ਦਿਵਸ ਖ਼ੇਤੀ ਵਿਰਾਸਤ ਮਿਸ਼ਨ ਜੈਤੋ ਅਤੇ ਕੇ ਕੇ ਬਿਰਲਾ ਮੈਮੋਰੀਅਲ ਸੋਸਾਇਟੀ ਦੇ ਸਹਿਯੋਗ ਸਦਕਾ ਪਟਿਆਲਾ ਜਿਲ੍ਹੇ ਦੇ ਪਿੰਡਾਂ ਵਿਚ ਜ਼ਿਲ੍ਹਾ ਕੋਆਡੀਨੇਟਰ ਹਰਦੀਪ ਸਿੰਘ ਜੀ ਦੀ ਅਗਵਾਈ ਵਿੱਚ ਮਨਾਇਆ ਗਿਆ, ਇਸ ਕਾਰਜ ਵਿੱਚ ਫੀਲਡ ਕੋਆਰਡੀਨੇਟਰ ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ। ਅੱਜ ਦੇ ਇਸ ਵਿਸ਼ੇਸ਼ ਪ੍ਰੋਗਰਾਮ ਵਿਚ ਜ਼ਿਲ੍ਹਾ ਕੁਆਡੀਨੇਟਰ ਹਰਦੀਪ ਸਿੰਘ ਨੇ ਮਿੱਟੀ ਦੇ ਬਾਰੇ ਵਿੱਚ ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ ਦੇ ਗੁਰਬਾਣੀ ਦੇ ਕਥਨ ਤੋਂ ਸੁਰੂ ਕਰਕੇ ਮਿੱਟੀ ਦੀ ਮਨੁੱਖੀ ਜ਼ਿੰਦਗੀ ਵਿੱਚ ਮਹੱਤਤਾ ਸਬੰਧੀ ਇਕ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਓਹਨਾ ਕਿਹਾ ਕਿ ਸਾਨੂੰ ਮਿੱਟੀ ਦੇ ਸੁਭਾਅ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ, ਤਾਂ ਹੀ ਅਸੀਂ ਆਪਣੇ ਖੇਤ ਵਿੱਚੋਂ ਵਧੀਆ ਉਪਜ ਲਈ ਜਾ ਸਕਦੀ ਹੈ। ਇਸ ਕਥਨ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਸਮੇਂ ਸਮੇਂ ਤੇ ਮਿੱਟੀ ਦੀ ਜਾਂਚ ਪਰਖ ਕਰਵਾਉਣੀ ਚਾਹੀਦੀ ਹੈ ਤਾਂ ਜ਼ੋ ਸਾਨੂੰ ਮਿੱਟੀ ਦੇ ਸਹੀ ਤੱਤਾਂ ਦੇ ਬਾਰੇ ਜਾਣਕਾਰੀ ਪ੍ਰਾਪਤ ਹੋ ਸਕੇ। ਇਸ ਮੌਕੇ ਕਿਸਾਨ ਵੀਰਾਂ ਦੇ ਨਾਲ ਪਿੰਡਾਂ ਦੀ ਪੰਚਾਇਤ ਵੀ ਹਾਜ਼ਰ ਸੀ। ਇਸ ਮੌਕੇ ਖੇਤੀ ਵਿਰਾਸਤ ਮਿਸ਼ਨ ਦੀ ਪੂਰੀ ਟੀਮ ਵੱਲੋਂ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਵਾਲੇ ਕਿਸਾਨਾਂ ਨੂੰ ਸਨਮਾਨ ਪੱਤਰ ਦੇਕੇ ਉਹਨਾਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਸਾਰੇ ਹਾਜ਼ਰੀਨ ਦਾ ਸੈਮੀਨਾਰ ਵਿੱਚ ਭਾਗ ਲੈਣ ਲਈ ਧੰਨਵਾਦ ਕੀਤਾ ਅਤੇ ਕੁਦਰਤੀ ਖ਼ੇਤੀ ਨਾਲ ਜੁੜਨ ਦੀ ਬੇਨਤੀ ਕੀਤੀ।

Worldwide News Express multifaceted digital media company


Recommended News
Most Read
Just Now